September 26, 2026, 7:23 am
----------- Advertisement -----------
HomeNewsHealthਥਾਇਰਾਇਡ ਦੀ ਸਮੱਸਿਆ ਹੋਣ ’ਤੇ ਭੁੱਲ ਕੇ ਕਦੇ ਨਾ ਕਰੋ ਇਨ੍ਹਾਂ ਚੀਜ਼ਾਂ...

ਥਾਇਰਾਇਡ ਦੀ ਸਮੱਸਿਆ ਹੋਣ ’ਤੇ ਭੁੱਲ ਕੇ ਕਦੇ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ, ਹੋ ਸਕਦੈ ਨੁਕਸਾਨ

Published on

----------- Advertisement -----------

ਅੱਜ ਕੱਲ੍ਹ ਬਹੁਤ ਸਾਰੇ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੋ ਰਹੀ ਹੈ। ਥਾਈਰਾਈਡ ਇਕ ਤਰ੍ਹਾਂ ਦਾ ਹਾਰਮੋਨ ਹੁੰਦਾ ਹੈ, ਜੋ ਸਰੀਰ ਵਿੱਚ ਮੌਜੂਦ ਥਾਈਰਾਈਡ ਗਲੈਂਡਸ ਬਣਾਉਂਦੇ ਹਨ। ਇਹ ਸਾਡੇ ਮੈਟਾਬਾਲਿਜ਼ਮ ਨੂੰ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੁੰਦਾ ਹੈ। ਇਹ ਬੀਮਾਰੀ ਜ਼ਿਆਦਾਤਰ ਮਹਿਲਾਵਾਂ ਨੂੰ ਹੁੰਦੀ ਹੈ। ਇਸ ਵਿੱਚ ਭਾਰ ਵਧਣ ਦੇ ਨਾਲ-ਨਾਲ ਬੇਚੈਨੀ, ਠੀਕ ਤਰ੍ਹਾਂ ਨੀਂਦ ਨਾ ਆਉਣੀ, ਪੀਰੀਅਡਸ ਦੀ ਸਮੱਸਿਆ, ਦਿਲ ਦੀ ਧੜਕਣ ਵਧਣੀ ਜਿਹੀਆਂ ਸਮੱਸਿਆਵਾਂ ਹੋਣ ਲੱਗਦੀਆਂ ਹਨ। ਦਵਾਈਆਂ ਦੇ ਨਾਲ-ਨਾਲ ਖਾਣ ਵਾਲੀਆਂ ਚੀਜ਼ਾਂ ਦਾ ਵੀ ਧਿਆਨ ਰੱਖੋ, ਕਿਉਂਕਿ ਥਾਇਰਾਇਡ ਹੋਣ ’ਤੇ ਆਪਣੀ ਖੁਰਾਕ ਵੱਲ ਵਿਸ਼ੇਸ਼ ਧਿਆਨ ਦਿਓ। ਇਸੇ ਲਈ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਥਾਇਰਾਇਡ ਦੀ ਸਮੱਸਿਆ ਹੋਣ ’ਤੇ ਕਿਹੜੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ


ਜੇ ਤੁਹਾਨੂੰ ਥਾਇਰਾਇਡ ਦੀ ਬੀਮਾਰੀ ਹੈ, ਤਾਂ ਤੁਸੀਂ ਆਇਓਡੀਨ ਵਾਲੀ ਡਾਈਟ ਦਾ ਸੇਵਨ ਬਿਲਕੁਲ ਨਾ ਕਰੋ। ਥਾਈਰਾਈਡ ਗਲੈਂਡਸ ਸਾਡੇ ਸਰੀਰ ਵਿੱਚੋਂ ਆਇਓਡੀਨ ਨੂੰ ਲੈ ਕੇ ਥਾਇਰਾਇਡ ਹਾਰਮੋਨ ਪੈਦਾ ਕਰਦੇ ਹਨ। ਇਸ ਲਈ ਜੇਕਰ ਤੁਹਾਨੂੰ ਹਾਈਪੋ ਥਾਇਰਾਇਡ ਦੀ ਸਮੱਸਿਆ ਹੈ, ਤਾਂ ਆਇਓਡੀਨ ਵਾਲੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ। ਇਸ ਤੋਂ ਇਲਾਵਾ ਸੀ-ਫੂਡ ਅਤੇ ਆਇਓਡੀਨ ਵਾਲੇ ਲੂਣ ਨੂੰ ਬਿਲਕੁਲ ਨਹੀਂ ਖਾਣਾ ਚਾਹੀਦਾ। ਇਸ ਨਾਲ ਥਾਈਰਾਈਡ ਦੀ ਸਮੱਸਿਆ ਵਧ ਜਾਂਦੀ ਹੈ।
ਥਾਇਰਾਇਡ ਦੀ ਸਮੱਸਿਆ ਵਿੱਚ ਲੋਕਾਂ ਨੂੰ ਰੈੱਡ ਮੀਟ ਦਾ ਸੇਵਨ ਨਹੀਂ ਕਰਨਾ ਚਾਹੀਦਾ। ਰੈੱਡ ਮੀਟ ਵਿੱਚ ਕੋਲੈਸਟਰੋਲ ਅਤੇ ਸੈਚੁਰੇਟਿਡ ਫੈਟ ਕਾਫ਼ੀ ਮਾਤਰਾ ਵਿੱਚ ਹੁੰਦਾ ਹੈ। ਇਸ ਨਾਲ ਤੁਹਾਡਾ ਭਾਰ ਤੇਜ਼ੀ ਨਾਲ ਵਧਣ ਲੱਗਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੈ, ਤਾਂ ਉਨ੍ਹਾਂ ਲੋਕਾਂ ਦਾ ਭਾਰ ਤੇਜ਼ੀ ਨਾਲ ਵਧੇਗਾ। ਇਸ ਲਈ ਥਾਇਰਾਇਡ ਦੀ ਸਮੱਸਿਆ ਵਿੱਚ ਰੈੱਡ ਮੀਟ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ ।


ਕੈਫੀਨ ਥਾਇਰਾਇਡ ਨੂੰ ਨਹੀਂ ਵਧਾਉਂਦਾ ਬਲਕਿ ਇਹ ਥਾਇਰਾਇਡ ਦੁਬਾਰਾ ਸਰੀਰ ਵਿੱਚ ਹੋਣ ਵਾਲੀਆਂ ਸਮੱਸਿਆਵਾਂ ਨੂੰ ਹੋਰ ਜ਼ਿਆਦਾ ਵਧਾ ਦਿੰਦਾ ਹੈ। ਕੈਫੀਨ ਨਾਲ ਸਰੀਰ ਵਿੱਚ ਬੇਚੈਨੀ ਹੋਣ ਲੱਗਦੀ ਹੈ ਅਤੇ ਨੀਂਦ ਨਾ ਆਉਣ ਦੀ ਸਮੱਸਿਆ ਵੀ ਵਧ ਜਾਂਦੀ ਹੈ। ਇਸ ਲਈ ਚਾਹ, ਕੌਫ਼ੀ ਦਾ ਸੇਵਨ ਥਾਇਰਾਈਡ ਦੀ ਸਮੱਸਿਆ ਵਿੱਚ ਨਹੀਂ ਕਰਨਾ ਚਾਹੀਦਾ ।
ਥਾਇਰਾਇਡ ਦੀ ਸਮੱਸਿਆ ਵਾਲੇ ਲੋਕਾਂ ਨੂੰ ਗ੍ਰੀਨ-ਟੀ ਦਾ ਜ਼ਿਆਦਾ ਮਾਤਰਾ ਵਿੱਚ ਸੇਵਨ ਨਹੀਂ ਕਰਨਾ ਚਾਹੀਦਾ। ਇਸ ਨਾਲ ਥਾਇਰਾਇਡ ਦੀ ਸਮੱਸਿਆ ਹੋਰ ਜ਼ਿਆਦਾ ਵਧ ਜਾਂਦੀ ਹੈ, ਕਿਉਂਕਿ ਗ੍ਰੀਨ-ਟੀ ’ਚ ਮੌਜੂਦ ਕੈਟੀਕਿਨ ਐਂਟੀ ਥਾਇਰਾਇਡ ਏਜੰਟ ਦੀ ਤਰ੍ਹਾਂ ਕੰਮ ਕਰ ਸਕਦਾ ਹੈ, ਜਿਸ ਨਾਲ ਥਾਇਰਾਈਡ ਦੀ ਸਮੱਸਿਆ ਵੱਧਦੀ ਹੈ ।
ਜੇਕਰ ਤੁਹਾਨੂੰ ਥਾਈਰਾਈਡ ਦੀ ਸਮੱਸਿਆ ਹੈ, ਤਾਂ ਤੁਸੀਂ ਆਪਣੇ ਖਾਣ ਪੀਣ ਵਾਲੀਆਂ ਚੀਜ਼ਾਂ ’ਤੇ ਜ਼ਰੂਰ ਧਿਆਨ ਦਿਓ। ਇਸ ਵਿੱਚ ਤਲੀਆਂ ਭੁੰਨੀਆਂ ਅਤੇ ਮਸਾਲੇ ਵਾਲੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਨਾ ਕਰੋ। ਇਨ੍ਹਾਂ ਚੀਜ਼ਾਂ ਨਾਲ ਵੀ ਥਾਇਰਾਇਡ ਦੀ ਸਮੱਸਿਆ ਵਧ ਜਾਂਦੀ ਹੈ।
ਥਾਇਰਾਇਡ ਦੀ ਸਮੱਸਿਆ ਵਿੱਚ ਅਲਕੋਹਲ ਦਾ ਸੇਵਨ ਬਿਲਕੁਲ ਨਹੀਂ ਕਰਨਾ ਚਾਹੀਦਾ। ਇਸ ਨਾਲ ਸਰੀਰ ਵਿੱਚ ਐਨਰਜੀ ਲੈਵਲ ਪ੍ਰਭਾਵਿਤ ਹੁੰਦਾ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...