May 31, 2026, 7:08 pm
----------- Advertisement -----------
HomeNewsLatest Newsਨਿਊਜੀਲੈਂਡ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਗੁਰੂ ਘਰਾਂ ਨੇ ਸਰਬਸੰਮਤੀ ਨਾਲ 'ਨਿਊਜੀਲੈਂਡ...

ਨਿਊਜੀਲੈਂਡ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ ਅਤੇ ਗੁਰੂ ਘਰਾਂ ਨੇ ਸਰਬਸੰਮਤੀ ਨਾਲ ‘ਨਿਊਜੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ’ ਬਣਾਉਣਾ ਬੇਹੱਦ ਸ਼ਲਾਘਾਯੋਗ – ਗਿਆਨੀ ਹਰਪ੍ਰੀਤ ਸਿੰਘ

Published on

----------- Advertisement -----------

ਅੰਮ੍ਰਿਤਸਰ 19 ਸਤੰਬਰ 2022- ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਨੇ ਕਿਹਾ ਕਿ ਨਿਊਜੀਲੈਂਡ ਦੀਆਂ ਸਾਰੀਆਂ ਧਾਰਮਿਕ ਸੰਸਥਾਵਾਂ, ਗੁਰੂ ਘਰਾਂ, ਬੀਬੀਆਂ ਦੀ ਸੰਸਥਾਵਾਂ ਅਤੇ ਨਵੀਂ ਪਨੀਰੀ ਵੱਲੋਂ ਮਿਲ ਕੇ ਜੋ ਸਾਝਾਂ ਪਲੇਟਫਾਰਮ “ਨਿਊਜੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ’ ਬਣਾਇਆ ਗਿਆ ਹੈ, ਉਸ ਲਈ ਨਿਊਜੀਲੈਂਡ ਦੀ ਸਿੱਖ ਕੌਮ ਵਧਾਈ ਦੀ ਪਾਤਰ ਹੈ।ਇਸ ਫੈਸਲੇ ਰਾਹੀਂ ਉਹਨਾਂ ਨੇ ਸਮੁੱਚੇ ਵਿਸ਼ਵ ਵਿਚ ਵੱਸਦੀ ਸਿੱਖ ਕੌਮ ਸਾਹਮਣੇ ਉਦਾਹਰਨ ਪੇਸ਼ ਕੀਤੀ ਹੈ।

ਇਸ ਤੋਂ ਇਲਾਵਾ ਨਿਊਜੀਲੈਂਡ ਦੇ ਸਮੂਹ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਵੀ ਸ਼ਾਬਾਸ਼ ਦੀਆਂ ਹੱਕਦਾਰ ਹਨ, ਜਿਨ੍ਹਾਂ ਚੌਧਰ ਨਾਲੋਂ ਸਿੱਖ ਕੌਮ ਨੂੰ ਪ੍ਰਥਮ ਸਮਝਦਿਆਂ ਨਿੱਜੀ ਹਉਮੈ ਤੋਂ ਉੱਪਰ ਉੱਠਕੇ ਸਰਬਸੰਮਤੀ ਨਾਲ ਆਪਣੀ ਕਾਰਜਕਾਰਨੀ ਦੀ ਚੋਣ ਕੀਤੀ।ਇਸ ਸਾਰੀ ਰੂਪ ਰੇਖਾ ਨੂੰ ਉਲੀਕਣ ਵਾਲੇ ਤੇ ਇਸ ਸੰਕਲਪ ਦਾ ਸੁਪਨਾ ਦੇਖਣ ਵਾਲ ਭਾਈ ਦਲਜੀਤ ਸਿੰਘ ਨੂੰ ਹੀ ਉਕਤ ਸੰਸਥਾ ਦੇ ਮੁੱਖ ਸੇਵਾਦਾਰ ਦੀ ਜਿੰਮੇਵਾਰੀ ਸੌਂਪੀ ਗਈ ਹੈ।ਅਸੀਂ ਉਨ੍ਹਾਂ ਤੋਂ ਉਮੀਦ ਕਰਦੇ ਹਾਂ ਕਿ ਉਹ ਨਿਊਜੀਲੈਂਡ ਦੀ ਸਮੁੱਚੀ ਸਿੱਖ ਸੰਗਤ ਨੂੰ ਇੱਕਜੁੱਟ ਹੀ ਨਹੀਂ ਕਰਨਗੇ, ਸਗੋਂ ਸੰਸਾਰ ਭਰ ਦੀਆਂ ਸਿੱਖ ਸੰਸਥਾਵਾਂ ਲਈ ਉਦਾਹਰਨ ਵੀ ਬਣਨਗੇ ਕਿਉਂਕਿ ਇਹ ਡਿਊਟੀ ਉਨ੍ਹਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੀ ਲਾਈ ਗਈ ਸੀ, ਜਿਸ ਨੂੰ ਉਹਨਾਂ ਨੇ ਬਾਖੂਬੀ ਨਿਭਾਇਆ ਹੈ।ਜਿਸ ਕਿਸਮ ਦੀ ਉਦਾਹਰਨ ਕੋਵਿਡ ਬਿਮਾਰੀ ਦੌਰਾਨ ਨਿਊਜ਼ੀਲੈਂਡ ਦੇ ਸਿੱਖਾਂ ਨੇ ਸਥਾਪਿਤ ਕੀਤੀ।ਹੁਣ ਸਿੱਖ ਸੰਗਤ ਦੀ ਬਿਹਤਰੀ ਲਈ ਉਸਤੋਂ ਵੀ ਵਧੇਰੇ ਕਾਰਜਕੁਸ਼ਲਤਾ ਨਾਲ ਕੰਮ ਕਰਨਗੇ।

ਸਿੰਘ ਸਾਹਿਬ ਜੀ ਨੇ ਇੱਕ ਵਾਰ ਫੇਰ ਸਮੁੱਚੀ ਨਵੀਂ ਚੁਣੀ ਕਾਰਜਕਾਰਨੀ ਤੇ ਨਿਊਜੀਲੈਂਡ ਦੀ ਸਿੱਖ ਸੰਗਤ ਨੂੰ ਆਪਣੀ ਕੌਮੀ ਸੰਸਥਾ ਨਿਊਜ਼ੀਲੈਂਡ ਸੈਂਟਰਲ ਸਿੱਖ ਐਸੋਸੀਏਸ਼ਨ ਦੀ ਸਥਾਪਨਾ ‘ਤੇ ਵਧਾਈ ਦਿੱਤੀ ਅਤੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਜੀ ਸਾਰੇ ਸੇਵਾਦਾਰਾਂ ਅਤੇ ਮੈਂਬਰਾਂ ਨੂੰ ਇਸੇ ਤਰਾਂ ਪਿਆਰ ਨਾਲ ਮਿਲ-ਜੁਲ ਕੇ ਕੰਮ ਕਰਨ ਦਾ ਬਲ ਬਖਸ਼ਿਸ਼ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...