June 12, 2026, 12:17 am
----------- Advertisement -----------
HomeNewsBreaking News1984 ਦੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦਾ ਰਾਹ ਪੱਧਰਾ ਹੋਇਆ -...

1984 ਦੇ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਮਿਲਣ ਦਾ ਰਾਹ ਪੱਧਰਾ ਹੋਇਆ – ਮਨਜੀਤ ਸਿੰਘ ਜੀਕੇ

Published on

----------- Advertisement -----------

ਨਵੀਂ ਦਿੱਲੀ, 21 ਦਸੰਬਰ 2021 – 1984 ਸਿੱਖ ਕਤਲੇਆਮ ਪੀੜਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਬਾਰੇ 2006 ਦੇ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਜ਼ਰਿਏ ਦਿੱਲੀ ਦੇ ਪੀੜਤਾਂ ਨੂੰ ਸਰਕਾਰੀ ਨੌਕਰੀ ਮਿਲਣ ਦਾ ਰਾਹ ਹੁਣ ਪੱਧਰਾ ਹੋ ਗਿਆ ਹੈ। 2018 ਵਿਚ ਦਿੱਲੀ ਹਾਈਕੋਰਟ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਬਤ ਪਟੀਸ਼ਨ ਪਾਈ ਸੀ, ਦਿੱਲੀ ਹਾਈਕੋਰਟ ਦੇ ਆਦੇਸ਼ ਉੱਤੇ ਹੁਣ ਦਿੱਲੀ ਸਰਕਾਰ ਨੇ ਸਿਧਾਂਤਕ ਤੌਰ ‘ਤੇ ਨੌਕਰੀਆਂ ਦੇਣ ਦਾ ਫੈਸਲਾ ਲਿਆ ਹੈ।

ਇਸ ਗੱਲ ਦੀ ਜਾਣਕਾਰੀ ਦਿੱਲੀ ਸਰਕਾਰ ਦੇ ਮਾਲ ਮਹਿਕਮੇ ਦੇ ਡਿਵੀਜ਼ਨਲ ਕਮਿਸ਼ਨਰ ਸ੍ਰੀ ਸੰਜੀਵ ਖੇਰਵਾਲ ਨੇ ਜਾਗੋ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਾਂਝੇ ਵਫ਼ਦ ਨੂੰ ਦਿੱਤੀ। ਵਫ਼ਦ ਵਿਚ ਦਿੱਲੀ ਕਮੇਟੀ ਦੇ 3 ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਸਾਬਕਾ ਕਮੇਟੀ ਮੈਂਬਰ ਗੁਰਲਾਡ ਸਿੰਘ, ਦਿੱਲੀ ਕਮੇਟੀ ਮੈਂਬਰ ਤੇ ਨਿਗਮ ਪਾਰਸ਼ਦ ਪਰਮਜੀਤ ਸਿੰਘ ਰਾਣਾ, ਜਾਗੋ ਪਾਰਟੀ ਦੇ ਸੀਨੀਅਰ ਆਗੂ ਡਾਕਟਰ ਪਰਮਿੰਦਰ ਪਾਲ ਸਿੰਘ ਅਤੇ 1984 ਸਿੱਖ ਕਤਲੇਆਮ ਦੇ ਪੀੜਤ ਸ਼ਾਮਲ ਸਨ।

ਜੀਕੇ ਨੇ ਸ੍ਰੀ ਸੰਜੀਵ ਖੇਰਵਾਲ ਨੇ ਜਾਣਕਾਰੀ ਦਿੱਤੀ ਕੀ ਕੇਂਦਰ ਸਰਕਾਰ ਵੱਲੋਂ 16 ਸਾਲ ਪਹਿਲਾਂ ਆਏ ਉਕਤ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ ਲਈ 2016 ‘ਚ ਉਨ੍ਹਾਂ ਨੇ ਸਾਬਕਾ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਸੀ ਪਰ ਕਾਰਵਾਈ ਨਾ ਹੋਣ ਕਰਕੇ 2018 ਵਿਚ ਦਿੱਲੀ ਹਾਈਕੋਰਟ ਵਿਚ ਪਟੀਸ਼ਨ ਪਾਈ ਸੀ। ਇਸ ਲਈ ਦਿੱਲੀ ਸਰਕਾਰ ਨੂੰ ਛੇਤੀ ਕੋਰਟ ਦੇ ਆਦੇਸ਼ ਕਰਕੇ ਪੀੜਤਾਂ ਨੂੰ ਨੌਕਰੀਆਂ ਦੇਣ ਦੀ ਕਾਰਵਾਈ ਸ਼ੁਰੂ ਕਰਨੀ ਚਾਹੀਦੀ ਹੈ।

ਪਰਮਜੀਤ ਸਿੰਘ ਸਰਨਾ ਤੇ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਵੀ ਸਹਮਤੀ ਜਤਾਉਂਦੇ ਹੋਏ ਕਿਹਾ ਕਿ ਸਰਕਾਰ ਨੂੰ ਕਾਬਲ ਉਮੀਦਵਾਰਾਂ ਨੂੰ ਪਹਿਲ ਦੇ ਆਧਾਰ ‘ਤੇ ਨੌਕਰੀਆਂ ਦੇਣੀਆਂ ਚਾਹੀਦੀਆਂ ਹਨ। ਸ੍ਰੀ ਸੰਜੀਵ ਖੇਰਵਾਲ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਸੁਹਿਰਦਤਾ ਨਾਲ ਇਸ ਬਾਬਤ ਕਾਰਜ ਕਰ ਰਹੀ ਹੈ ਤੇ ਛੇਤੀ ਇਸ ਬਾਬਤ ਅਸੀਂ ਜਾਣਕਾਰੀ ਤੁਹਾਡੇ ਸਾਹਮਣੇ ਰਖਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...