June 6, 2026, 3:22 pm
----------- Advertisement -----------
HomeNewsEntertainmentਆਤਮ ਸਮਰਪਣ ਤੋਂ ਬਾਅਦ ਸਪਨਾ ਚੌਧਰੀ ਰਿਹਾਅ, ਇਸ ਸ਼ਰਤ 'ਤੇ ਅਦਾਲਤ ਨੇ...

ਆਤਮ ਸਮਰਪਣ ਤੋਂ ਬਾਅਦ ਸਪਨਾ ਚੌਧਰੀ ਰਿਹਾਅ, ਇਸ ਸ਼ਰਤ ‘ਤੇ ਅਦਾਲਤ ਨੇ ਵਾਪਿਸ ਲਿਆ ਵਾਰੰਟ

Published on

----------- Advertisement -----------

ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਅੱਜ ਲਖਨਊ ਦੀ ਅਦਾਲਤ ‘ਚ ਪੇਸ਼ ਹੋਈ ਸੀ, ਜਿਸ ਤੋਂ ਬਾਅਦ ਉਸ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਗਿਆ ਸੀ। ਸਪਨਾ ਚੌਧਰੀ ਖਿਲਾਫ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਕਾਰਨ ਉਸ ਨੂੰ ਅਦਾਲਤ ‘ਚ ਪੇਸ਼ ਹੋਣਾ ਪਿਆ ਸੀ। ਹਾਲਾਂਕਿ, ਕੁਝ ਸਮੇਂ ਬਾਅਦ ਹੀ ਅਦਾਲਤ ਤੋਂ ਵਾਰੰਟ ਵਾਪਸ ਕਰਨ ਦੇ ਹੁਕਮ ਜਾਰੀ ਕੀਤੇ ਗਏ, ਜਿਸ ਨਾਲ ਉਸ ਨੂੰ ਹਿਰਾਸਤ ਤੋਂ ਰਿਹਾਅ ਕਰ ਦਿੱਤਾ ਗਿਆ। ਉਹ ਸੋਮਵਾਰ ਨੂੰ ACJM-5 ਸ਼ਾਂਤਨੂ ਤਿਆਗੀ ਦੀ ਅਦਾਲਤ ਵਿੱਚ ਪੇਸ਼ ਹੋਈ ਸੀ। ਉਹ ਚੋਰੀ-ਛਿਪੇ ਅਦਾਲਤ ਪਹੁੰਚੀ ਸੀ। ਉਸ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸਪਨਾ ਚੌਧਰੀ ਦਾ ਸ਼ੋਅ 13 ਅਕਤੂਬਰ 2018 ਨੂੰ ਲਖਨਊ ਦੇ ਆਸ਼ਿਆਨਾ ‘ਚ ਆਯੋਜਿਤ ਕੀਤਾ ਜਾਣਾ ਸੀ। ਇਸ ਲਈ ਆਨਲਾਈਨ ਅਤੇ ਆਫਲਾਈਨ ਟਿਕਟਾਂ ਦੀ ਵਿਕਰੀ ਕੀਤੀ ਗਈ ਸੀ।

ਸਪਨਾ ਇਸ ਸ਼ੋਅ ‘ਚ ਨਜ਼ਰ ਨਹੀਂ ਆਈ, ਜਿਸ ‘ਤੇ ਦਰਸ਼ਕਾਂ ਨੇ ਹੰਗਾਮਾ ਕੀਤਾ ਅਤੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ। ਮਾਮਲੇ ‘ਚ ਫਿਰੋਜ਼ ਖਾਨ ਨਾਂ ਦੇ ਵਿਅਕਤੀ ਨੇ ਸਪਨਾ ਚੌਧਰੀ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਸਪਨਾ ਚੌਧਰੀ ਬਹੁਤ ਮਸ਼ਹੂਰ ਹੈ ਅਤੇ ਉਸ ਦੀਆਂ ਵੀਡੀਓਜ਼ ਨੂੰ ਸੋਸ਼ਲ ਮੀਡੀਆ ‘ਤੇ ਲੱਖਾਂ ਦਰਸ਼ਕ ਦੇਖਦੇ ਹਨ। ਉਹ ਹਮੇਸ਼ਾ ਚਰਚਾ ‘ਚ ਰਹਿੰਦੀ ਹੈ। ਸੋਸ਼ਲ ਮੀਡੀਆ ‘ਤੇ ਲੱਖਾਂ ਲੋਕ ਉਨ੍ਹਾਂ ਨੂੰ ਫਾਲੋ ਕਰਦੇ ਹਨ। ਸਪਨਾ ਚੌਧਰੀ ਨੂੰ ਹਰਿਆਣਾ ਦੀ ਡਾਂਸਿੰਗ ਕਵੀਨ ਵੀ ਕਿਹਾ ਜਾਂਦਾ ਹੈ। ਉਹ ਆਪਣੇ ਡਾਂਸ ਨਾਲ ਪ੍ਰਸ਼ੰਸਕਾਂ ਨੂੰ ਕਦੇ ਨਿਰਾਸ਼ ਨਹੀਂ ਕਰਦੀ ਅਤੇ ਇਸੇ ਲਈ ਪ੍ਰਸ਼ੰਸਕ ਵੀ ਉਸ ਦੀ ਇਕ ਝਲਕ ਪਾਉਣ ਲਈ ਬੇਤਾਬ ਹਨ। ਸਪਨਾ ਚੌਧਰੀ ਦੇ ਡਾਂਸ ਈਵੈਂਟ ‘ਚ ਵੱਡੀ ਗਿਣਤੀ ‘ਚ ਲੋਕ ਸ਼ਾਮਲ ਹੁੰਦੇ ਹਨ। ਏਨੀਂ ਦਿਨੀਂ ਉਹ ਬੈਕ ਟੂ ਬੈਕ ਮਿਊਜ਼ਿਕ ਵੀਡੀਓਜ਼ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...