ਸਮੰਥਾ ਰੂਥ ਪ੍ਰਭੂ ਦੱਖਣ ਦੀਆਂ ਵੱਡੀਆਂ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਆਪਣੀ ਪ੍ਰੋਫੈਸ਼ਨਲ ਲਾਈਫ ਤੋਂ ਜ਼ਿਆਦਾ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ ‘ਚ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਦੀ ਨਵੀਂ ਫਿਲਮ ਦਾ ਟੀਜ਼ਰ ਵੀ ਰਿਲੀਜ਼ ਹੋਇਆ ਹੈ। ਪਰ ਇਨ੍ਹੀਂ ਦਿਨੀਂ ਅਦਾਕਾਰਾ ਸੋਸ਼ਲ ਮੀਡੀਆ ‘ਤੇ ਨਜ਼ਰ ਨਹੀਂ ਆ ਰਹੀ ਹੈ। ਨਾ ਤਾਂ ਉਹ ਆਪਣੇ ਪ੍ਰਸ਼ੰਸਕਾਂ ਦੀਆਂ ਟਿੱਪਣੀਆਂ ਦਾ ਜਵਾਬ ਦੇ ਰਹੀ ਹੈ ਅਤੇ ਨਾ ਹੀ ਉਹ ਕਿਸੇ ਵੀ ਤਰ੍ਹਾਂ ਜਨਤਕ ਰੂਪ ਵਿਚ ਦਿਖਾਈ ਦੇ ਰਹੀ ਹੈ। ਅਦਾਕਾਰਾ ਦੇ ਪ੍ਰਸ਼ੰਸਕ ਇਸ ਨੂੰ ਲੈ ਕੇ ਕਾਫੀ ਚਿੰਤਤ ਹਨ। ਪ੍ਰਸ਼ੰਸਕਾਂ ਦੀ ਚਿੰਤਾ ਜਾਇਜ਼ ਹੈ ਕਿਉਂਕਿ ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੀ ਸਿਹਤ ਠੀਕ ਨਹੀਂ ਹੈ।
ਸਾਮੰਥਾ ਕਥਿਤ ਤੌਰ ‘ਤੇ ‘ਪੋਲੀਮੋਰਫਜ਼ ਲਾਈਟ ਈਰਪਸ਼ਨ’ ਨਾਮਕ ਚਮੜੀ ਦੀ ਬਿਮਾਰੀ ਨਾਲ ਜੂਝ ਰਹੀ ਹੈ, ਜੋ ਕਿ ਸੂਰਜ ਦੀ ਰੌਸ਼ਨੀ ਦੇ ਸੰਪਰਕ ਕਾਰਨ ਹੁੰਦੀ ਹੈ। ਦੱਸਿਆ ਜਾ ਰਿਹਾ ਹੈ ਕਿ ਅਭਿਨੇਤਰੀ ਫਿਲਹਾਲ ਬ੍ਰੇਕ ‘ਤੇ ਹੈ ਅਤੇ ਡਾਕਟਰਾਂ ਦੀ ਸਲਾਹ ‘ਤੇ ਜਨਤਕ ਤੌਰ ‘ਤੇ ਦਿਖਾਈ ਦੇਣ ਤੋਂ ਦੂਰੀ ਬਣਾ ਰੱਖੀ ਹੈ। ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੀ ਸਮੰਥਾ ਲੰਬੇ ਸਮੇਂ ਤੋਂ ਕੁਝ ਵੀ ਸ਼ੇਅਰ ਨਹੀਂ ਕਰ ਰਹੀ ਹੈ। ਅਦਾਕਾਰਾ ਨੇ 31 ਜੁਲਾਈ ਨੂੰ ਪ੍ਰਸ਼ੰਸਕਾਂ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਸੀ। ਇਸ ਤੋਂ ਇਲਾਵਾ ਉਸ ਨੇ ਆਪਣੀ ਆਉਣ ਵਾਲੀ ਫਿਲਮ ਯਸ਼ੋਦਾ ਦਾ ਟੀਜ਼ਰ ਵੀ ਸਾਂਝਾ ਕੀਤਾ, ਜਿਸ ਤੋਂ ਬਾਅਦ ਅਦਾਕਾਰਾ ਦਾ ਕੋਈ ਵੀ ਅਪਡੇਟ ਸੋਸ਼ਲ ਮੀਡੀਆ ‘ਤੇ ਨਹੀਂ ਦੇਖਿਆ ਗਿਆ।












