November 19, 2026, 4:11 am
----------- Advertisement -----------
HomeNewsEntertainment'ਬ੍ਰਹਮਾਸਤਰ' ਦੀ ਕਮਾਈ 'ਚ ਆਈ ਭਾਰੀ ਗਿਰਾਵਟ, 11ਵੇਂ ਦਿਨ 50% ਤੋਂ ਵੀ...

‘ਬ੍ਰਹਮਾਸਤਰ’ ਦੀ ਕਮਾਈ ‘ਚ ਆਈ ਭਾਰੀ ਗਿਰਾਵਟ, 11ਵੇਂ ਦਿਨ 50% ਤੋਂ ਵੀ ਘੱਟ ਕੀਤੀ ਕਮਾਈ

Published on

----------- Advertisement -----------

ਆਲੀਆ ਭੱਟ ਅਤੇ ਰਣਬੀਰ ਕਪੂਰ ਦੀ ਫਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤਾ ਹੈ। ਇਸ ਫਿਲਮ ਦੀ ਸਫਲਤਾ ਤੋਂ ਬਾਅਦ ਬਾਲੀਵੁੱਡ ਨੂੰ ਇੱਕ ਵਾਰ ਫਿਰ ਤੋਂ ਚੰਗੇ ਦਿਨਾਂ ਦੀ ਉਮੀਦ ਲੱਗਣ ਲੱਗੀ ਹੈ। ਫਿਲਮ ‘ਚ ਦਿਖਾਏ ਗਏ ਸ਼ਾਨਦਾਰ VFX ਅਤੇ ਆਲੀਆ ਰਣਬੀਰ ਦੇ ਰੋਮਾਂਸ ਕਾਰਨ ਪ੍ਰਸ਼ੰਸਕ ਇਸ ਫਿਲਮ ਵੱਲ ਆਕਰਸ਼ਿਤ ਹੋ ਰਹੇ ਹਨ। ਆਲੋਚਕਾਂ ਮੁਤਾਬਕ ਫਿਲਮ ਦੀ ਕਹਾਣੀ ਕੋਈ ਖਾਸ ਨਹੀਂ ਹੈ ਪਰ ਲੋਕ ਇਸ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ। ਵੀਕੈਂਡ ਦੇ ਮੁਕਾਬਲੇ 11ਵੀਂ ਫਿਲਮ ਦਾ ਕਾਰੋਬਾਰ ਘੱਟ ਰਿਹਾ। ਤਾਂ ਆਓ ਦੇਖੀਏ ਫਿਲਮ ਬ੍ਰਹਮਾਸਤਰ ਦੇ ਬਾਕਸ ਆਫਿਸ ਕਲੈਕਸ਼ਨ ‘ਤੇ। ਖਬਰਾਂ ਦੀ ਮੰਨੀਏ ਤਾਂ ਆਪਣੇ 10ਵੇਂ ਦਿਨ ਯਾਨੀ ਐਤਵਾਰ ਨੂੰ ਕਰੀਬ 17 ਕਰੋੜ ਦਾ ਕਾਰੋਬਾਰ ਕਰਨ ਵਾਲੀ ਫਿਲਮ ਬ੍ਰਹਮਾਸਤਰ ਨੇ ਆਪਣੇ 11ਵੇਂ ਦਿਨ ਯਾਨੀ ਸੋਮਵਾਰ ਨੂੰ 4.80 ਕਰੋੜ ਦਾ ਕਾਰੋਬਾਰ ਕੀਤਾ ਹੈ।

ਇਸ ਫਿਲਮ ‘ਚ ਰਣਬੀਰ ਕਪੂਰ ਅਤੇ ਆਲੀਆ ਭੱਟ ਤੋਂ ਇਲਾਵਾ ਅਮਿਤਾਭ ਬੱਚਨ, ਨਾਗਾਰਜੁਨ ਵਰਗੇ ਕਈ ਕਲਾਕਾਰ ਸ਼ਾਮਲ ਹਨ। ਇਸ ਫਿਲਮ ‘ਚ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੂਕੋਣ ਨੇ ਵੀ ਕੈਮਿਓ ਕੀਤਾ ਹੈ। ‘ਬ੍ਰਹਮਾਸਤਰ’ ਨੇ ਪਹਿਲੇ ਦਿਨ 36 ਕਰੋੜ ਦਾ ਕਾਰੋਬਾਰ ਕੀਤਾ ਸੀ।ਫਿਲਮ ਨੇ ਹੁਣ ਤੱਕ ਕਰੀਬ 220 ਕਰੋੜ ਦੀ ਕਮਾਈ ਕਰ ਲਈ ਹੈ। ‘ਬ੍ਰਹਮਾਸਤਰ’ ਨੇ ਪਹਿਲੇ ਹਫਤੇ ਬਾਕਸ ਆਫਿਸ ‘ਤੇ 176 ਕਰੋੜ ਦਾ ਰਿਕਾਰਡ ਤੋੜ ਕਲੈਕਸ਼ਨ ਦੇਖਿਆ ਸੀ। ਕਿਹਾ ਜਾ ਰਿਹਾ ਹੈ ਕਿ ਤੀਜੇ ਹਫਤੇ ਇਹ ਫਿਲਮ 250 ਕਰੋੜ ਦਾ ਅੰਕੜਾ ਪਾਰ ਕਰ ਸਕਦੀ ਹੈ। ਬਾਈਕਾਟ ਦੇ ਬਾਲੀਵੁੱਡ ਰੁਝਾਨ ਦੇ ਵਿਚਕਾਰ ਫਿਲਮ ਦੀ ਸਫਲਤਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਬ੍ਰਹਮਾਸਤਰ ਦੀ ਪੂਰੀ ਟੀਮ ਇਸ ਸਫਲਤਾ ਤੋਂ ਬਹੁਤ ਖੁਸ਼ ਹੈ। ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਇਹ ਫਿਲਮ ਦੁਨੀਆ ਭਰ ਦੇ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਹੁਣ ਤੱਕ ਇਸ ਫਿਲਮ ਨੇ ਦੁਨੀਆ ਭਰ ਦੇ ਬਾਕਸ ਆਫਿਸ ‘ਤੇ 10 ਦਿਨਾਂ ‘ਚ 360 ਕਰੋੜ ਦਾ ਸ਼ਾਨਦਾਰ ਕਾਰੋਬਾਰ ਕਰ ਲਿਆ ਹੈ। 30 ਸਤੰਬਰ ਤੱਕ ਇਸ ਫਿਲਮ ਨੂੰ ਕਾਰੋਬਾਰ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਅਗਲੇ ਹਫਤੇ ਕੋਈ ਵੱਡੀ ਫਿਲਮ ਸਿਨੇਮਾਘਰਾਂ ‘ਚ ਰਿਲੀਜ਼ ਨਹੀਂ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...