June 2, 2026, 10:36 pm
----------- Advertisement -----------
HomeNewsLatest Newsਲੁਧਿਆਣਾ ਕੇਂਦਰੀ ਜੇਲ੍ਹ 'ਚ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ASI...

ਲੁਧਿਆਣਾ ਕੇਂਦਰੀ ਜੇਲ੍ਹ ‘ਚ ਨਸ਼ਾ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ASI ਤੇ ਚਾਹ ਵੇਚਣ ਵਾਲਾ ਕਾਬੂ

Published on

----------- Advertisement -----------

ਲੁਧਿਆਣਾ : – ਪੁਲਿਸ ਨੇ ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਗੋਲੀਆਂ ਅਤੇ ਹੈਰੋਇਨ ਸਪਲਾਈ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸੂਚਨਾ ਦੇ ਆਧਾਰ ‘ਤੇ STF ਲੁਧਿਆਣਾ ਰੇਂਜ ਨੇ ਕੇਂਦਰੀ ਜੇਲ੍ਹ ਦੇ ਹਵਾਲਾਤੀ ਕੋਲੋਂ 600 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਦੋਸ਼ੀ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਸ ਨੇ ਖੁਲਾਸਾ ਕੀਤਾ ਕਿ ਇਹ ਕੰਮ ਇੱਕ ਏਐਸਆਈ ਵੱਲੋਂ ਚਾਹ ਵਿਕਰੇਤਾ ਨਾਲ ਮਿਲ ਕੇ ਕੀਤਾ ਜਾ ਰਿਹਾ ਹੈ।
ਜਿਸ ਤੋਂ ਬਾਅਦ ਮੁਲਜ਼ਮ ਏਐਸਆਈ ਅਤੇ ਚਾਹ ਵੇਚਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਚਾਹ ਵੇਚਣ ਵਾਲੇ ਦਾ ਇੱਕ ਦੋਸਤ ਵੀ ਸ਼ਾਮਲ ਹੈ ਜੋ ਹਾਲੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਜਾਣਕਾਰੀ ਅਨੁਸਾਰ ਜਦੋਂ ਕੈਦੀ ਅਦਾਲਤ ‘ਚ ਪੇਸ਼ੀ ਲਈ ਆਉਂਦਾ ਸੀ ਤਾਂ ਰਾਜੂ ਚਾਹਵਾਲੇ ਦੀ ਮਦਦ ਨਾਲ ਨਸ਼ਾ ਕੇਂਦਰੀ ਜੇਲ੍ਹ ‘ਚ ਪਹੁੰਚਾਉਂਦਾ ਸੀ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...