August 2, 2026, 9:40 pm
----------- Advertisement -----------
HomeNewsLatest Newsਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ: ਐਡਵੋਕੇਟ ਧਾਮੀ

ਹਰਿਆਣਾ ਗੁਰਦੁਆਰਾ ਕਮੇਟੀ ਸਬੰਧੀ ਰੀਵਿਊ ਪਟੀਸ਼ਨ ਪਾਏਗੀ ਸ਼੍ਰੋਮਣੀ ਕਮੇਟੀ: ਐਡਵੋਕੇਟ ਧਾਮੀ

Published on

----------- Advertisement -----------

ਅੰਮ੍ਰਿਤਸਰ, 20 ਸਤੰਬਰ 2022 : – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿਚ ਸੀਨੀਅਰ ਵਕੀਲਾਂ ਦੀ ਰਾਏ ਲਈ ਜਾਵੇਗੀ ਅਤੇ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ ਉਸ ਨੂੰ ਅਮਲ ਵਿਚ ਲਿਆਂਦਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ ਹੈ।

ਇਥੇ ਸਥਿਤ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਰੀਵਿਊ ਪਟੀਸ਼ਨ ਪਾਉਣ ’ਤੇ ਸਹਿਮਤੀ ਬਣੀ ਹੈ, ਜਿਸ ਸਬੰਧ ਵਿਚ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਅਜੇ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਪ੍ਰਾਪਤ ਨਹੀਂ ਹੋਈ, ਪਰ ਫਿਰ ਵੀ ਸੀਨੀਅਰ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।

ਉਨ੍ਹਾਂ ਆਖਿਆ ਕਿ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ’ਤੇ ਟਿੱਪਣੀ ਕਰਨਾ ਠੀਕ ਨਹੀਂ ਹੈ, ਪਰ ਹਰਿਆਣਾ ਦੇ ਤਤਕਾਲੀ ਮੁੱਖ ਮੰਤਰੀ ਸ੍ਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਰਿਆਣਾ ਦੀ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਲਈ ਖੇਡੀ ਗਈ ਚਾਲ ਸਿੱਖ ਸ਼ਕਤੀ ਨੂੰ ਵੰਡਣ ਵਾਲੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਤਤਕਾਲੀ ਮੁੱਖ ਮੰਤਰੀ ਸ੍ਰੀ ਹੁੱਡਾ ਤਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਜਮਾਤ ਦਾ ਅੰਗ ਸੀ, ਪਰ ਦੁੱਖ ਦੀ ਗੱਲ ਹੈ ਕਿ ਭਾਜਪਾ ਦੀ ਮੌਜੂਦਾ ਸਰਕਾਰ ਵੀ ਉਸ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਨੂੰ ਤੋੜਨ ਵਿਚ ਭਾਗੀ ਬਣੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਸਿੱਖ ਸ਼ਕਤੀ ਨੂੰ ਵੰਡਣ ਦੀ ਰਾਜਨੀਤੀ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਸਿੱਖ ਮਸਲਿਆਂ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ।

ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਲੱਗੇਗਾ ਸੋਲਰ ਪਲਾਂਟ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਸੂਰਜੀ ਊਰਜਾ ਪਲਾਂਟ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੁਦਰਤੀ ਸੋਮਿਆਂ ਦੀ ਵਰਤੋਂ ਦੇ ਰੁਝਾਨ ਵਿਚ ਵਾਧਾ ਕਰਨ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਕਾਰਜ ਕਰ ਰਹੀ ਹੈ ਅਤੇ ਇਸ ਤਹਿਤ ਪਹਿਲਾਂ ਹੀ ਕਈ ਗੁਰਦੁਆਰਾ ਸਾਹਿਬਾਨ ’ਚ ਸੋਲਰ ਸਿਸਟਮ ਸਥਾਪਿਤ ਕੀਤੇ ਜਾ ਚੁੱਕੇ ਹਨ। ਹੁਣ ਗੁਰਦੁਆਰਾ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਪਲਾਂਟ ਲਗਾਇਆ ਜਾਵੇਗਾ ਅਤੇ ਭਵਿੱਖ ਵਿਚ ਹੋਰ ਗੁਰੂ ਘਰਾਂ ਵਿਚ ਵੀ ਇਸ ਦਾ ਵਿਸਥਾਰ ਹੋਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਵਿਸ਼ਾਲ ਪਾਰਕਿੰਗ ਅਤੇ ਸਰਾਵਾਂ ਦਾ ਨਿਰਮਾਣ ਕੀਤਾ ਜਾਵੇਗਾ।

ਇਸ ਸਬੰਧ ਵਿਚ ਅਕਾਲੀ ਬਾਗ ਵਾਲੇ ਸਥਾਨ ’ਤੇ ਬਹੁਮੰਜ਼ਿਲਾ ਇਮਾਰਤ ਉਸਾਰੀ ਜਾਵੇਗੀ। ਕਰੀਬ 7 ਏਕੜ ਰਕਬੇ ਵਾਲੇ ਇਸ ਸਥਾਨ ’ਤੇ ਨਿਰਮਾਣ ਕਾਰਜਾਂ ਲਈ ਆਉਂਦੀਆਂ ਮੁਸ਼ਕਲਾਂ ਦਾ ਸਰਲੀਕਰਨ ਹੋ ਚੁੱਕਾ ਹੈ ਅਤੇ ਉਸਾਰੀ ਕਾਰਜ ਜਲਦ ਆਰੰਭ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਨੂੰ ਲੈ ਕੇ ਤਿਆਰੀਆਂ ਜਾਰੀ ਹਨ ਅਤੇ ਪਾਕਿਸਤਾਨ ਵਿਖੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਜਲਦ ਜਾਣ ਦੀ ਸੰਭਾਵਨਾ ਹੈ। ਇਸ ਸਬੰਧ ਵਿਚ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨਾਲ ਲਿਖਾ ਪੜ੍ਹੀ ਜਾਰੀ ਹੈ ਅਤੇ ਆਸ ਹੈ ਕਿ ਇਸੇ ਮਹੀਨੇ ਵਿਚ ਵਫ਼ਦ ਪਾਕਿਸਤਾਨ ਜਾਵੇਗਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਸ. ਦੀਦਾਰ ਸਿੰਘ ਬੈਂਸ ਅਮਰੀਕਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਗੁਰਿੰਦਰਪਾਲ ਸਿੰਘ ਰਈਆ ਤੇ ਜਥੇਦਾਰ ਗੁਰਦੀਪ ਸਿੰਘ ਜੀਰਾ ਦੇ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਸ਼ਰਧਾਜਲੀ ਦਿੱਤੀ ਗਈ।

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ, ਸ. ਨਿਰਵੈਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਗੁਰਚਰਨ ਸਿੰਘ ਕੁਹਾਲਾ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜਾਦਦੀਪ ਸਿੰਘ, ਸ. ਤਰਸੇਮ ਸਿੰਘ, ਸ. ਰਜਵੰਤ ਸਿੰਘ, ਐਕਸੀਅਨ ਸ. ਪਰਮਜੀਤ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...