November 17, 2026, 4:08 am
----------- Advertisement -----------
HomeNewsLatest Newsਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ 'ਵੋਟ ਆਫ ਲੋਅ ਕਾਨਫੀਡੈਂਸ' ਨੂੰ...

ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੇ ‘ਵੋਟ ਆਫ ਲੋਅ ਕਾਨਫੀਡੈਂਸ’ ਨੂੰ ਹਾਸੋਹੀਣਾ ਦੱਸਿਆ

Published on

----------- Advertisement -----------

ਚੰਡੀਗੜ੍ਹ, 20 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 22 ਸਤੰਬਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਵੋਟ ਆਫ ਕਾਨਫੀਡੈਂਸ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਸਵਾਲ ਉਠਾਏ ਹਨ, ਜਦਕਿ ਕਿਸੇ ਨੇ ਵੀ ਇਨ੍ਹਾਂ ਵੱਲੋਂ ਵਿਧਾਇਕਾਂ ਦੇ ਬਹੁਮਤ ਆਂਕੜਾ ਖੋਹੁਣ ਬਾਰੇ ਚੁਣੌਤੀ ਨਹੀਂ ਦਿੱਤੀ ਗਈ ਸੀ ।
ਇੱਥੇ ਜਾਰੀ ਇੱਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਤੁਸੀਂ ‘ਕਾਨਫੀਡੈਂਸ ਸ਼ੋਅ’’ ਦਾ ਡਰਾਮਾ ਰਚ ਕੇ ਲੋਕਾਂ ਦਾ ਭਰੋਸਾ ਨਹੀਂ ਜਿੱਤ ਸਕਦੇ, ਜੋ ਤੁਸੀਂ ਆਪਣੀਆਂ ਕਰਤੂਤਾਂ ਕਾਰਨ ਪਹਿਲਾਂ ਹੀ ਗੁਆ ਚੁੱਕੇ ਹੋ। ਇਹ ਵੋਟ ਆਫ ਕੌਨਫੀਡੈਂਸ ਨਹੀਂ , ਵੋਟ ਆਫ ਲੋ ਕਾਨਫੀਡੈਂਸ ਹੈ।
ਉਨ੍ਹਾਂ ਕਿਹਾ ਕਿ ਆਮ ਤੌਰ ‘ਤੇ ਸਰਕਾਰ ਵੱਲੋਂ ਵੋਟ ਆਫ ਕਾਨਫੀਡੈਂਸ ਉਦੋਂ ਲਿਆਇਆ ਜਾਂਦਾ ਹੈ, ਜਦੋਂ ਵਿਰੋਧੀ ਧਿਰ ਵੱਲੋਂ ਇਹ ਸਵਾਲ ਕੀਤਾ ਜਾਂਦਾ ਹੈ ਕਿ ਇਸਨੇ ਸਦਨ ਦਾ ਭਰੋਸਾ ਗੁਆ ਦਿੱਤਾ ਹੈ। ਪਰ ਇਸ ਮਾਮਲੇ ਵਿੱਚ ਸਰਕਾਰ ਖ਼ੁਦ ਹੀ ਵੋਟ ਆਫ ਕਾਨਫੀਡੈਂਸ ਲਿਆ ਰਹੀ ਹੈ, ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਉਹ ਖ਼ੁਦ ਹੀ ਭਰੋਸਾ ਗੁਆ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਅਸਲ ਵਿਚ ਇਹ ਵੋਟ ਆਫ ਲੋ ਕਾਨਫੀਡੈਂਸ ਹੈ, ਕਿਉਂਕਿ ਸਰਕਾਰ ਆਪਣੇ ਅਤੇ ਪੰਜਾਬ ਦੇ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਗੁਆ ਚੁੱਕੀ ਹੈ, ਜਿਸਨੂੰ ਲਗਾਤਾਰ ਝਟਕਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿਚ ਦਿੱਲੀ ਅਤੇ ਪੰਜਾਬ ਵਿਚ ਹੋਏ ਆਬਕਾਰੀ ਘੁਟਾਲਿਆਂ ਦੀ ਜਾਂਚ, ਬੀ.ਐਮ.ਡਬਲਯੂ ਵਿੱਚ ਨਿਵੇਸ਼ ਚੋਂ ਲਏ ਕੀਤੇ ਗਏ ਝੂਠੇ ਵਾਅਦਿਆਂ ਕਾਰਨ ਬੇਇੱਜ਼ਤੀ ਅਤੇ ਹੋਰ ਸ਼ਾਮਲ ਹਨ।
ਵੜਿੰਗ ਨੇ ਕਿਹਾ ਕਿ ‘ਆਪ’ ਸਰਕਾਰ ਪਹਿਲਾਂ ਹੀ ਨਿਸ਼ਚਿਤ ਹੈ ਕਿ ਵਿਧਾਨ ਸਭਾ ‘ਚ ਗਿਣਤੀ ਵਧਣ ਕਾਰਨ ਉਹ ਭਰੋਸੇ ਦਾ ਵੋਟ ਜਿੱਤੇਗੀ। ਪਰ ਤੁਸੀਂ ਲੋਕਾਂ ਦਾ ਭਰੋਸਾ ਕਿਵੇਂ ਜਿੱਤ ਸਕਦੇ ਹੋ, ਜੋ ਤੁਸੀਂ ਪਹਿਲਾਂ ਹੀ ਗੁਆ ਚੁੱਕੇ ਹੋ? ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਵਾਸਤੇ ਇਹ ਅੰਕੜੇ ਪੂਰੇ ਨਹੀਂ ਹਨ, ਜਿਨ੍ਹਾਂ ਤੁਸੀਂ ਬੁਰੀ ਤਰ੍ਹਾਂ ਤੋੜ ਚੁੱਕੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...