ਚੰਡੀਗੜ੍ਹ : – ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇਪੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਰਾਣਾ ਕੇਪੀ ਨੇ ਆਪਣੇ ‘ਤੇ ਲੱਗੇ ਗੈਰ-ਕਾਨੂੰਨੀ ਮਾਈਨਿੰਗ ਦੇ ਦੋਸ਼ਾਂ ‘ਤੇ ਕਿਹਾ ਕਿ ਮੇਰਾ ਪਿਛਲੇ 40 ਸਾਲਾਂ ਦਾ ਸਿਆਸੀ ਕਰੀਅਰ ਹੈ ਅਤੇ ਮੈਨੂੰ ਮਾਣ ਹੈ ਕਿ ਮੇਰਾ ਕਰੀਅਰ ਬੇਦਾਗ ਹੈ ਅਤੇ ਮੈਂ ਇੱਕ ਇਮਾਨਦਾਰ ਵਿਅਕਤੀ ਹਾਂ।
ਸਾਬਕਾ ਸਪੀਕਰ ਨੇ ਕਿਹਾ ਕਿ ਮਾਈਨਿੰਗ ਬਾਰੇ ਪੂਰੀ ਦੁਨੀਆ ਜਾਣਦੀ ਹੈ। ਕੁਝ ਵੀ ਲੁਕਿਆ ਨਹੀਂ ਹੈ। ਭਾਰਤ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਫੌਜੀ ਨੂੰ ਇਹ ਕਹਿਣ ਲਈ ਹਾਈ ਕੋਰਟ ਵਿੱਚ ਜਾਣਾ ਪਿਆ ਕਿ ਮਾਈਨਿੰਗ ਦੇਸ਼ ਦੀ ਸੁਰੱਖਿਆ ਲਈ ਵੱਡਾ ਖ਼ਤਰਾ ਹੈ। ਇਹ ਪਹਿਲੀ ਵਾਰ ਹੈ ਜਦੋਂ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਖੁਦ ਸਰਹੱਦ ਦਾ ਦੌਰਾ ਕਰਨਾ ਪਿਆ ਅਤੇ ਚਿੰਤਾ ਪ੍ਰਗਟਾਈ ਗਈ ਕਿ ਮਾਈਨਿੰਗ ਦੇਸ਼ ਲਈ ਖ਼ਤਰਾ ਹੈ।
ਰਾਣਾ ਕੇਪੀ ਨੇ ਕਿਹਾ ਕਿ ਜੇਕਰ ਮੈਂ ਅਦਾਲਤ ਵਿੱਚ ਜਾਵਾਂਗਾ ਤਾਂ ਖੁਦ ਜਾਵਾਂਗਾ, ਮੌਜੂਦਾ ਮਾਈਨਿੰਗ ਮੰਤਰੀ ਹਰਜੋਤ ਬੈਂਸ ‘ਤੇ ਭਰੋਸਾ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਹਰਜੋਤ ਬੈਂਸ ਨੂੰ ਤੁਰੰਤ ਬਰਖਾਸਤ ਕਰਨ ਅਤੇ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਮਾਈਨਿੰਗ ਕਾਰਜਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਭਾਵੇਂ ਅਦਾਲਤਾਂ ਨੇ ਮਾਨਸੂਨ ਸੀਜ਼ਨ ਦੌਰਾਨ ਮਾਈਨਿੰਗ ਦੇ ਕਿਸੇ ਵੀ ਕੰਮ ‘ਤੇ ਪਾਬੰਦੀ ਲਗਾ ਦਿੱਤੀ ਹੈ।
----------- Advertisement -----------
ਸਾਬਕਾ ਸਪੀਕਰ ਰਾਣਾ ਕੇਪੀ ਨੇ ਹਰਜੋਤ ਬੈਂਸ ਨੂੰ ਬਰਖਾਸਤ ਕਰਨ ਅਤੇ ਗੈਰ-ਕਾਨੂੰਨੀ ਮਾਈਨਿੰਗ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ
Published on
----------- Advertisement -----------
----------- Advertisement -----------












