ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ 58 ਸਾਲ ਦੀ ਉਮਰ ‘ਚ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਨ੍ਹਾਂ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ ਪਿਛਲੇ 41 ਦਿਨਾਂ ਤੋਂ ਏਮਜ਼ ਵਿੱਚ ਇਲਾਜ ਅਧੀਨ ਸਨ। ਅੱਜ ਉਨ੍ਹਾਂ ਦੀ ਮੌਤ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਲੋਕ ਨਮ ਅੱਖਾਂ ਨਾਲ ਰਾਜੂ ਸ਼੍ਰੀਵਾਸਤਵ ਨੂੰ ਸ਼ਰਧਾਂਜਲੀ ਦੇ ਰਹੇ ਹਨ। ਪੰਜਾਬੀ ਪੰਜਾਬੀ ਫਿਲਮ ਇੰਡਸਟਰੀ ਦੇ ਕਲਾਕਾਰਾਂ ਨੇ ਵੀ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜੂ ਸ੍ਰੀਵਾਸਤਵ ਇੱਕ ਅਜਿਹਾ ਕਾਮੇਡੀਅਨ ਸੀ, ਜੋ ਰੋਜ਼ਾਨਾ ਦੀਆਂ ਘਟਨਾਵਾਂ ਵਿੱਚੋਂ ਹਾਸਾ ਕੱਢ ਕੇ ਆਮ ਲੋਕਾਂ ਦਾ ਮਨੋਰੰਜਨ ਕਰਦਾ ਸੀ।
ਪੰਜਾਬ ਦੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਕਹਿਣਾ ਹੈ ਕਿ ਭਾਵੇਂ ਉਹ ਰਾਜੂ ਸ੍ਰੀਵਾਸਤਵ ਨੂੰ ਕਦੇ ਨਹੀਂ ਮਿਲੇ ਸਨ ਪਰ ਅੱਜ ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਉਹ ਬਹੁਤ ਦੁਖੀ ਹਨ। ਉਨ੍ਹਾਂ ਦੇ ਪਰਿਵਾਰ ਨੂੰ ਹੀ ਨਹੀਂ ਸਗੋਂ ਕਲਾ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਦੇ ਨਾਲ ਹੀ ਕਾਮੇਡੀਅਨ ਸੁਰਿੰਦਰ ਫਰਿਸ਼ਤਾ ਉਰਫ਼ ਘੁੱਲੇ ਸ਼ਾਹ ਨੇ ਦੱਸਿਆ ਕਿ ਉਹ ਇੱਕ ਦੋ ਵਾਰ ਮੁੰਬਈ ਸਨ ਜਦੋਂ ਉਹ ਰਾਜੂ ਸ੍ਰੀਵਾਸਤਵ ਨੂੰ ਮਿਲੇ ਸਨ, ਇੱਕ ਕਾਮੇਡੀਅਨ ਅਤੇ ਇਨਸਾਨ ਹੋਣ ਦੇ ਨਾਤੇ ਉਹ ਰਾਜੂ ਸ੍ਰੀਵਾਸਤਵ ਦੀ ਮੌਤ ਤੋਂ ਦੁਖੀ ਹੈ।
ਕਾਮੇਡੀਅਨ ਹਰਦੀਪ ਗਿੱਲ ਅਤੇ ਅਨੀਤਾ ਦੇਵਗਨ ਦਾ ਕਹਿਣਾ ਹੈ ਕਿ ਅਫਸੋਸ ਦੀ ਗੱਲ ਹੈ ਕਿ ਰਾਜੂ ਸ਼੍ਰੀਵਾਸਤਵ ਬੀਮਾਰੀ ਕਾਰਨ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਪ੍ਰਮਾਤਮਾ ਉਹਨਾਂ ਦੇ ਪਰਿਵਾਰ ਨੂੰ ਅਤੇ ਉਹਨਾਂ ਦੇ ਪ੍ਰਸ਼ੰਸ਼ਕਾਂ ਨੂੰ ਸ਼ਾਂਤੀ ਅਤੇ ਸਕੂਨ ਦੇਵੇ।
----------- Advertisement -----------
ਰਾਜੂ ਸ੍ਰੀਵਾਸਤਵ ਦੀ ਮੌਤ ‘ਤੇ ਪੰਜਾਬੀ ਫਿਲਮ ਇੰਡਸਟਰੀ ‘ਚ ਵੀ ਸੋਗ ਦੀ ਲਹਿਰ, ਜਸਵਿੰਦਰ ਭੱਲਾ ਸਮੇਤ ਇਨ੍ਹਾਂ ਕਲਾਕਾਰਾਂ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------











