July 30, 2026, 7:36 am
----------- Advertisement -----------
HomeNewsEducationਹਰਜੋਤ ਬੈਂਸ ਨੇ ਸਿੱਖਿਆ ਵਿਭਾਗ 'ਚ ਤਰਸ ਦੇ ਅਧਾਰ ਤੇ 27 ਉਮੀਦਵਾਰਾਂ...

ਹਰਜੋਤ ਬੈਂਸ ਨੇ ਸਿੱਖਿਆ ਵਿਭਾਗ ‘ਚ ਤਰਸ ਦੇ ਅਧਾਰ ਤੇ 27 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਤਰਸ ਦੇ ਆਧਾਰ ‘ਤੇ ਨੌਕਰੀ ਸਬੰਧੀ ਮਾਮਲਿਆਂ ਦੇ ਤੁਰੰਤ ਹੱਲ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਸਕੂਲ ਸਿੱਖਿਆ ਵਿਭਾਗ ਨੇ ਤਰਸ ਦੇ ਆਧਾਰ ‘ਤੇ 27 ਉਮੀਦਵਾਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਦਿੱਤੇ। ਸਕੂਲ ਸਿੱਖਿਆ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸਿੱਖਿਆ ਸਾਡੇ ਸਮਾਜ ਦਾ ਅਹਿਮ ਭਾਗ ਹੈ ਜਿਸ ਰਾਹੀਂ ਅਸੀਂ ਸਮਾਜ ਦੀ ਸੇਵਾ ਕਰਦੇ ਹਾਂ। ਉਨ੍ਹਾਂ ਨਵਨਿਯੁਕਤ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਉਹ ਇਮਾਨਦਾਰੀ ਨੂੰ ਆਪਣੇ ਜੀਵਨ ਦਾ ਅਨਿੱਖੜਵਾ ਅੰਗ ਬਣਾ ਲੈਣ।

ਉਨ੍ਹਾਂ ਨਵਨਿਯੁਕਤ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਿਸ ਪਰਿਵਾਰਕ ਮੈਂਬਰ ਦੀ ਥਾਂ ਨੌਕਰੀ ਹਾਸਲ ਕਰ ਰਹੇ ਹਨ ਉਸ ਵਲੋਂ ਘਰ ਵਿੱਚ ਨਿਭਾਈ ਜਾਂਦੀ ਜ਼ਿੰਮੇਵਾਰੀ ਵੀ ਉਸੇ ਸਮਰਪਣ ਭਾਵਨਾ ਨਾਲ ਨਿਭਾਉਣ। ਬੈਂਸ ਨੇ ਕਿਹਾ ਕਿ ਤੁਸੀਂ ਸਭ ਨੇ ਆਪਣੇ ਪਰਿਵਾਰ ਦੇ ਬਹੁਤ ਅਹਿਮ ਅਤੇ ਪਿਆਰੇ ਮੈਂਬਰ ਨੂੰ ਗੁਆਇਆ ਹੈ ਜਿਸ ਦੀ ਥਾਂ ਤੁਹਾਨੂੰ ਸਰਕਾਰੀ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਇਕ ਪਰਿਵਾਰ ਵਾਂਗੂੰ ਕੰਮ ਕਰਨਾ ਹੈ ਅਤੇ ਸਕੂਲ ਸਿੱਖਿਆ ਵਿਭਾਗ ਨੂੰ ਸੁਨਹਿਰੀ ਦੌਰ ਵਿਚ ਲੈਣ ਕੇ ਜਾਣਾ ਹੈ। ਇਸ ਮੌਕੇ ਉਨ੍ਹਾਂ ਮੈਥ ਮਿਸਟਰੈਸ ਵਜੋਂ 1, ਕਲਰਕ ਵਜੋਂ 6, ਐਸ.ਐਲ.ਏ. ਵਜੋਂ 3 , ਸੇਵਾਦਾਰ ਵਜੋਂ 12, ਚੌਕੀਦਾਰ ਵਜੋਂ 4 ਅਤੇ ਸਫਾਈ ਕਰਮਚਾਰੀ ਵਜੋਂ 1 ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਸਕੂਲ ਸਿੱਖਿਆ ਵਿਭਾਗ ਦੇ ਡੀ.ਪੀ.ਆਈ.ਕੁਲਜੀਤ ਸਿੰਘ ਮਾਹੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...