September 24, 2026, 6:08 pm
----------- Advertisement -----------
HomeNewsLatest Newsਹਰਜੋਤ ਬੈਂਸ ਅਤੇ ਪ੍ਰੋਫੈਸਰ ਯੋਗਰਾਜ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ...

ਹਰਜੋਤ ਬੈਂਸ ਅਤੇ ਪ੍ਰੋਫੈਸਰ ਯੋਗਰਾਜ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਬਾਲ ਰਸਾਲੇ ‘ਪੰਖੜੀਆਂ’ ਦਾ ਵਿਸ਼ੇਸ਼ ਅੰਕ ਰੀਲੀਜ਼

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਸਤੰਬਰ : ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਬਾਲ ਰਸਾਲੇ ‘ਪੰਖੜੀਆਂ’ ਦਾ ਵਿਸ਼ੇਸ਼ ਅੰਕ ਅੱਜ ਇੱਥੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਲੋਂ ਸਾਂਝੇ ਤੌਰ ਤੇ ਰਿਲੀਜ਼ ਕੀਤਾ ਗਿਆ। ਸਿੱਖਿਆ ਮੰਤਰੀ ਬੈਂਸ ਨੇ ਪੰਖੜੀਆਂ ਵਿਸ਼ੇਸ਼ ਅੰਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਅੰਕ ਹੈ। ਇਸ ਵਿੱਚ ਭਗਤ ਸਿੰਘ ਦੇ ਜੀਵਨ ਨਾਲ ਜੁੜੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸਾਂਭਣਯੋਗ ਅੰਕ ਹੈ ਅਤੇ ਇਹ ਵਿਸ਼ੇਸ਼ ਅੰਕ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਐਫ਼ੀਲਇਏਟਿਡ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਆਪਣੇ ਭਾਸ਼ਣ ਵਿੱਚ ਇਹ ਵੀ ਕਿਹਾ ਕਿ ਅਜੋਕੇ ਯੁੱਗ ਵਿੱਚ ਬਾਲ ਸਾਹਿਤ ਦੀ ਬਹੁਤ ਲੋੜ ਹੈ। ਵਿਦਿਆਰਥੀਆਂ ਦੇ ਜੀਵਨ ਅਤੇ ਸ਼ਖ਼ਸੀਅਤ ਨੂੰ ਨਿਖਾਰਨ ਲਈ ਬਾਲ ਸਾਹਿਤ ਅਹਿਮ ਰੋਲ ਅਦਾ ਕਰ ਰਿਹਾ ਹੈ।

ਵਰਨਣਯੋਗ ਹੈ ਕਿ ਸਤੰਬਰ ਮਹੀਨੇ ਦਾ ‘ਪੰਖੜੀਆਂ’ ਦਾ ਵਿਸ਼ੇਸ਼ ਅੰਕ ਅਧਿਆਪਕ ਦਿਵਸ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਅੰਕ ਵਿੱਚ ਇਸ ਵਾਰ ਵੱਖ-ਵੱਖ ਵਿਦਵਾਨਾਂ ਕੋਲੋਂ ਆਰਟੀਕਲ, ਕਵਿਤਾਵਾਂ ਅਤੇ ਹੋਰ ਮੁੱਲਵਾਨ ਸਮੱਗਰੀ ਮੰਗਵਾ ਕੇ ਪ੍ਰਕਾਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਸ੍ਰ. ਭਗਵੰਤ ਮਾਨ, ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ, ਪ੍ਰੋਫ਼ੈਸਰ ਯੋਗਰਾਜ ਚੇਅਰਮੈਨ,
ਪੰਜਾਬ ਸਕੂਲ ਸਿੱਖਿਆ ਬੋਰਡ ਵਾਇਸ ਚੇਅਰਮੈਨ ਡਾ. ਵਰਿੰਦਰ ਭਾਟੀਆ, ਸਕੱਤਰ ਸਵਾਤੀ ਟਿਵਾਣਾ (ਪੀ.ਸੀ.ਐੱਸ) ਦੇ ਸੰਦੇਸ਼ ਵੀ ਵਿਸ਼ੇਸ਼ ਤੌਰ ਤੇ ਇਸ ਅੰਕ ਵਿੱਚ ਪ੍ਰਕਾਸ਼ਿਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...