April 20, 2026, 8:23 pm
----------- Advertisement -----------
HomeNewsPunjabਅਬੋਹਰ : ਕੈਂਟਰ 'ਤੇ ਮੋਟਰਸਾਈਕਲ ਦੀ ਟੱਕਰ, 1 ਦੀ ਮੌਤ

ਅਬੋਹਰ : ਕੈਂਟਰ ‘ਤੇ ਮੋਟਰਸਾਈਕਲ ਦੀ ਟੱਕਰ, 1 ਦੀ ਮੌਤ

Published on

----------- Advertisement -----------

ਬੀਤੀ ਰਾਤ ਅਬੋਹਰ ਦੇ ਸੀਤੋ ਰੋਡ ’ਤੇ ਕੈਂਟਰ ਦੀ ਮੋਟਰਸਾਈਕਲ ਨਾਲ ਟੱਕਰ ਹੋ ਗਈ। ਜਿਸ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਪਰਿਵਾਰ ਦੇ ਬਿਆਨ ’ਤੇ ਪੁਲਸ ਨੇ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਪਿੰਡ ਚਕੜਾ ਕਲੋਨੀ ਵਾਸੀ 32 ਸਾਲਾ ਗੁਰਜੰਟ ਸਿੰਘ ਪੁੱਤਰ ਗੋਰਾ ਸਿੰਘ ਬਿਜਲੀ ਬੋਰਡ ਵਿਚ ਪ੍ਰਾਈਵੇਟ ਨੌਕਰੀ ਕਰਦਾ ਸੀ। ਲੰਘੀਂ ਦੇਰ ਰਾਤ ਉਹ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਪਿੰਡ ਸੀਤੋਗੁੰਨੋ ਨੇੜੇ ਇਕ ਕੈਂਟਰ ਚਾਲਕ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਸੀਤੋ ਚੌਕੀ ਪੁਲਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਘਟਨਾ ਦੀ ਸੂਚਨਾ ਮਿਲਣ ’ਤੇ ਸੀਤੋ ਚੌਕੀ ਦੇ ਏ.ਐੱਸ.ਆਈ. ਦਵਿੰਦਰ ਸਿੰਘ ਮੌਕੇ ’ਤੇ ਪੁੱਜੇ ਅਤੇ ਨਰਸੇਵਾ ਨਾਰਾਇਣ ਸੇਵਾ ਸਮਿਤੀ ਦੇ ਮੈਂਬਰਾਂ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਆਂਦਾ। ਅੱਜ ਪੁਲਸ ਨੇ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਅਤੇ ਕੈਂਟਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਕੁਲਵੰਤ ਵਾਸੀ ਪਿੰਡ ਦੌਲਤਪੁਰਾ ’ਤੇ ਕੇਸ ਦਰਜ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...