September 18, 2026, 8:43 pm
----------- Advertisement -----------
HomeNewsLatest Newsਬਿਕਰਮ ਮਜੀਠੀਆ ਖਿਲਾਫ ਕਾਰਵਾਈ 'ਤੇ ਬੀਜੇਪੀ ਤੇ ਕੈਪਟਨ ਦਾ ਵੱਖੋ-ਵੱਖ ਸਟੈਂਡ

ਬਿਕਰਮ ਮਜੀਠੀਆ ਖਿਲਾਫ ਕਾਰਵਾਈ ‘ਤੇ ਬੀਜੇਪੀ ਤੇ ਕੈਪਟਨ ਦਾ ਵੱਖੋ-ਵੱਖ ਸਟੈਂਡ

Published on

----------- Advertisement -----------

ਚੰਡੀਗੜ੍ਹ: ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ‘ਤੇ FIR ਦਰਜ ਹੋਣ ਤੋਂ ਬਾਅਦ ਸਿਆਸੀ ਮਾਹੌਲ ਪੂਰੀ ਤਰ੍ਹਾਂ ਭੱਖ ਗਿਆ ਹੈ। ਸਿਆਸੀ ਪਾਰਟੀਆਂ ਵੱਲੋਂ ਵੱਖ ਵੱਖ ਬਿਆਨ ਸਾਹਮਣੇ ਆ ਰਹੇ ਹਨ। ਉੱਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੀ ਭਾਈਵਾਲ ਪਾਰਟੀ ਬੀਜੇਪੀ ਦਾ ਵੱਖ-ਵੱਖ ਸਟੈਂਡ ਨਜ਼ਰ ਆਇਆ ਹੈ। ਜਿੱਥੇ ਬੀਜੇਪੀ ਨੇ ਇਸ ਕਾਰਵਾਈ ਨੂੰ ਦੇਰ ਆਏ, ਦਰੁਸਤ ਆਏ ਕਹਿ ਕੇ ਸਹੀ ਕਰਾਰ ਦਿੱਤਾ ਹੈ, ਉੱਤੇ ਹੀ ਕੈਪਟਨ ਨੇ ਇਸ ਨੂੰ ਗਲਤ ਕਰਾਰ ਦਿੱਤਾ ਹੈ।

ਕੈਪਟਨ ਨੇ ਕਿਹਾ ਹੈ ਕਿ ਕਾਂਗਰਸ ਅੱਜ ਧੱਕਾ ਕਰ ਰਹੀ ਹੈ। ਮਜੀਠੀਆ ‘ਤੇ ਗਲਤ ਕੇਸ ਦਰਜ ਕੀਤਾ ਗਿਆ ਹੈ। ਇਹ ਦੁਸ਼ਮਣੀ ਕੱਢੀ ਜਾ ਰਹੀ ਹੈ। ਕਾਨੂੰਨ ਦੀ ਪਾਲਣਾ ਨਹੀਂ ਕੀਤੀ ਗਈ। ਕੈਪਟਨ ਨੇ ਕਿਹਾ ਕਿ ਬਿਕਰਮ ਮਜੀਠੀਆ ਖਿਲਾਫ ਦਰਜ ਕੀਤਾ ਮਾਮਲਾ ਗਲਤ ਹੈ। ਇਸ ਬਾਰੇ ਰਿਪੋਰਟ ਤਾਂ ਅਜੇ ਹਾਈਕੋਰਟ ‘ਚ ਸੀਲਬੰਦ ਪਈ ਹੈ। ਤੁਸੀਂ ਬਿਨਾਂ ਕਿਸੇ ਸਬੂਤ ਦੇ ਕਿਸੇ ‘ਤੇ ਮੁਕੱਦਮਾ ਕਿਵੇਂ ਕਰ ਸਕਦੇ ਹੋ। ਤੁਸੀਂ ਸਿਆਸੀ ਦੁਸ਼ਮਣੀ ਕੱਢਣ ਲਈ ਅਜਿਹਾ ਕਿਉਂ ਕਰ ਰਹੇ ਹੋ?

ਦੂਜੇ ਪਾਸੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਖਿਲਾਫ ਡਰੱਗਸ ਮਾਮਲੇ ਵਿੱਚ ਕੇਸ ਦਰਜ ਕਰਨ ਦਾ ਬੀਜੇਪੀ ਨੇ ਸਵਾਗਤ ਕੀਤਾ ਹੈ। ਬੀਜੇਪੀ ਦੇ ਸੀਨੀਅਰ ਲੀਡਰ ਗਜੇਂਦਰ ਸ਼ੇਖਾਵਤ ਨੇ ਕਿਹਾ ਹੈ ਕਿ ਜਦੋਂ ਪਾਪਾਂ ਦਾ ਘੜਾ ਕਦੇ ਨਾ ਕਦੇ ਭਰਦਾ ਹੀ ਹੈ ਤੇ ਉਹ ਫਟਦਾ ਵੀ ਹੈ। ਉਨ੍ਹਾਂ ਕਿਹਾ ਕਿ ਦੇਰ ਆਏ, ਦਰੁਸਤ ਆਏ, ਪਾਪ ਕਰਨ ਵਾਲਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...