ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੇਅਦਬੀ ਮਾਮਲਿਆਂ ‘ਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਅਤੇ ਕਪੂਰਥਲਾ ਵਿੱਚ ਕਥਿਤ ਤੌਰ ‘ਤੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦੋ ਦੋਸ਼ੀਆਂ ਦੀ ਲਿੰਚਿੰਗ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ‘ਬਿਲਕੁਲ ਅਸਵੀਕਾਰਨਯੋਗ’ ਹੈ। ਅਮਰਿੰਦਰ ਸਿੰਘ ਨੇ ਕਿਹਾ, “ਬੇਅਦਬੀ ਗਲਤ ਹੈ, ਪਰ ਕਿਸੇ ਵਿਅਕਤੀ ਨੂੰ ਮਾਰਨਾ ਵੀ ਗਲਤ ਹੈ।
ਉਨ੍ਹਾਂ ਨੇ ਕਿਹਾ ਕਿ ਇਹ ਕੀ ਤਰੀਕਾ ਹੈ? ਦੇਸ਼ ਵਿੱਚ ਕਾਨੂੰਨ ਹੈ। ਜੇਕਰ ਤੁਸੀਂ ਉਸ ਨੂੰ SGPC ਦਫ਼ਤਰ ਲੈ ਜਾਂਦੇ ਤਾਂ ਉਸ ਤੋਂ ਪੁੱਛ-ਗਿੱਛ ਕਰਦੇ ਅਤੇ ਫਿਰ ਉਸ ਨੂੰ ਮਾਰ ਦਿੰਦੇ ਹੋ। ਕੀ ਇਹ ਤਰੀਕਾ ਹੈ? ਇਹ ਗੈਰ-ਕਾਨੂੰਨੀ ਹੈ ਅਤੇ ਬਿਲਕੁਲ ਅਸਵੀਕਾਰਨਯੋਗ ਹੈ।”ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਪੁਲਿਸ ਹਵਾਲੇ ਕਰਨਾ ਚਾਹੀਦਾ ਸੀ ਅਤੇ ਕੋਈ ਵੀ ਸੱਭਿਅਕ ਸਮਾਜ ਅਜਿਹੇ ਕਤਲ ਨੂੰ ਸਵੀਕਾਰ ਨਹੀਂ ਕਰ ਸਕਦਾ।












