June 11, 2026, 7:52 am
----------- Advertisement -----------
HomeNewsLatest Newsਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ ਦੀ ਭੇਦ ਭਰੀ ਹਾਲਤ 'ਚ ਮੌਤ

ਪਟਿਆਲਾ ਪੰਜਾਬੀ ਯੂਨੀਵਰਸਿਟੀ ਦੇ ਕਰਮਚਾਰੀ ਦੀ ਭੇਦ ਭਰੀ ਹਾਲਤ ‘ਚ ਮੌਤ

Published on

----------- Advertisement -----------

ਪਟਿਆਲਾ: ਪੰਜਾਬੀ ਯੂਨੀਵਰਸਿਟੀ ‘ਵਾਰਿਸ ਭਵਨ’ ਵਿਖੇ ਇੱਕ ਮੰਦਭਾਗੀ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਯੂਨੀਵਰਸਿਟੀ ਦੇ ਇੱਕ ਡੇਲੀ ਵੇਜ਼ ਕਰਮਚਾਰੀ ਦੀ ਭੇਦ ਭਰੀ ਹਾਲਤ ਵਿੱਚ ਮੌਤ ਹੋ ਗਈ ਹੈ। ਅਠਾਈ ਕੁ ਸਾਲ ਦੀ ਉਮਰ ਦੇ ਰੋਹਤਾਸ਼ ਕੁਮਾਰ ਨਾਮਕ ਕਰਮਚਾਰੀ ਦੀ ਮੌਤ ਬਾਰੇ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ ਪਤਾ ਲੱਗਣ ਉਪਰੰਤ ਤੁਰੰਤ ਹੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਉਸ ਦੀ ਲਾਸ਼ ਨੂੰ ਥਾਣਾ ਅਰਬਨ ਅਸਟੇਟ ਦੀ ਪੁਲਿਸ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਪ੍ਰਤੀਨਿਧੀਆਂ ਦੀ ਹਾਜ਼ਰੀ ਵਿੱਚ ਕਬਜ਼ੇ ਵਿੱਚ ਕਰ ਕੇ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵਾਈਸ ਚਾਂਸਲਰ ਪ੍ਰੋ. ਅਰਵਿੰਦ ਪਤਾ ਲੱਗਦਿਆਂ ਹੀ ਮੌਕੇ ‘ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਅਜਿਹੀ ਘਟਨਾ ਦਾ ਵਾਪਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਨ ਜਾਣਾ ਅਸਹਿ ਗੱਲ ਹੁੰਦੀ ਹੈ। ਮਿਰਤਕ ਕਰਮਚਾਰੀ ਦੇ ਪਰਿਵਾਰ ਨਾਲ਼ ਸੰਵੇਦਨਾ ਪ੍ਰਗਟਾਉਂਦਿਆਂ ਉਨ੍ਹਾਂ ਕਿਹਾ ਕਿ ਮਸਲੇ ਦੀ ਸੰਜੀਦਗੀ ਨੂੰ ਵੇਖਦਿਆਂ ਸਾਨੂੰ ਪੁਲਿਸ ਜਾਂਚ ਦੇ ਮੁਕੰਮਲ ਹੋਣ ਤੱਕ ਇਸ ਮੌਤ ਦੇ ਕਾਰਨਾਂ ਬਾਰੇ ਕੁਝ ਵੀ ਕਹਿਣ ਤੋਂ ਬਚਣਾ ਚਾਹੀਦਾ ਹੈ। ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਯੂਨੀਵਰਸਿਟੀ ਇਸ ਕਰਮਚਾਰੀ ਦੇ ਪਰਿਵਾਰ ਅਤੇ ਸਾਥੀ ਕਰਮਚਾਰੀਆਂ ਦੇ ਦੁੱਖ ਵਿੱਚ ਸ਼ਰੀਕ ਹੈ। ਜ਼ਿਕਰਯੋਗ ਹੈ ਕਿ ‘ਵਾਰਿਸ ਭਵਨ’ ਦੇ ਸੰਬੰਧਤ ਕਮਰੇ ਨੂੰ ਜਾਂਚ ਦੇ ਮੁਕੰਮਲ ਹੋਣ ਤੱਕ ਸੀਲ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...