April 21, 2026, 12:51 am
----------- Advertisement -----------
HomePunjabbusinessਅੱਜ ਤੋਂ ਬੰਦ ਹੋਇਆ ਇਹ ਵੱਡਾ ਬੈਂਕ, RBI ਨੇ ਲਾਇਸੈਂਸ ਕੀਤਾ ਰੱਦ

ਅੱਜ ਤੋਂ ਬੰਦ ਹੋਇਆ ਇਹ ਵੱਡਾ ਬੈਂਕ, RBI ਨੇ ਲਾਇਸੈਂਸ ਕੀਤਾ ਰੱਦ

Published on

----------- Advertisement -----------

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਇੱਕ ਵੱਡੇ ਬੈਂਕ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ। RBI ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਇਹ ਬੈਂਕ ਅੱਜ ਯਾਨੀ 22 ਸਤੰਬਰ ਤੋਂ ਬੰਦ ਹੋ ਗਿਆ ਹੈ। ਰਿਜ਼ਰਵ ਬੈਂਕ ਨੇ ਦੱਸਿਆ ਹੈ ਕਿ ਜਿਸ ਵੀ ਗਾਹਕ ਦਾ ਪੈਸਾ ਇਸ ਬੈਂਕ ‘ਚ ਹੈ, ਉਹ ਇਸ ਤੋਂ ਪੈਸੇ ਨਹੀਂ ਕੱਢ ਸਕਣਗੇ।
RBI ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਯਾਨੀ 22 ਸਤੰਬਰ ਤੋਂ ਇੱਕ ਸਹਿਕਾਰੀ ਬੈਂਕ (ਰੁਪੀ ਕੋ-ਆਪਰੇਟਿਵ ਬੈਂਕ ਲਿਮਟਿਡ )ਹਮੇਸ਼ਾ ਲਈ ਬੰਦ ਹੋ ਗਿਆ ਹੈ। ਇਸ ਤੋਂ ਪਹਿਲਾਂ ਆਰਬੀਆਈ ਨੇ ਪੁਣੇ ਸਥਿਤ ਰੁਪੀ ਕੋ-ਆਪਰੇਟਿਵ ਬੈਂਕ ਲਿਮਟਿਡ ਦਾ ਲਾਇਸੈਂਸ ਰੱਦ ਕਰ ਦਿੱਤਾ ਸੀ। ਆਰਬੀਆਈ ਨੇ ਇਸ ਦੇ ਲਈ ਜਾਰੀ ਨੋਟਿਸ ਵਿੱਚ ਕਿਹਾ ਸੀ ਕਿ ਬੈਂਕ ਦੀ ਵਿੱਤੀ ਹਾਲਤ ਠੀਕ ਨਹੀਂ ਹੈ। ਬੈਂਕ ਕੋਲ ਪੂੰਜੀ ਅਤੇ ਕਮਾਈ ਸਮਰੱਥਾ ਵੀ ਖਤਮ ਹੋ ਗਈ ਸੀ। ਅਜਿਹੇ ‘ਚ ਬੈਂਕ ਨੂੰ 22 ਸਤੰਬਰ ਤੋਂ ਆਪਣਾ ਕਾਰੋਬਾਰ ਬੰਦ ਕਰਨਾ ਹੋਵੇਗਾ।

ਦੱਸ ਦਈਏ ਕਿ ਇਸ ਬੈਂਕ ਦੇ ਗਾਹਕਾਂ ਨੂੰ RBI ਦੀ ਡਿਪਾਜ਼ਿਟ ਇੰਸ਼ੋਰੈਂਸ ਅਤੇ ਕ੍ਰੈਡਿਟ ਗਾਰੰਟੀ ਕਾਰਪੋਰੇਸ਼ਨ (DICGC) ਬੀਮਾ ਯੋਜਨਾ ਰਾਹੀਂ 5 ਲੱਖ ਰੁਪਏ ਦਾ ਬੀਮਾ ਕਵਰ ਮਿਲੇਗਾ। ਯਾਨੀ ਜੇਕਰ ਕਿਸੇ ਬੈਂਕ ਨੂੰ ਮਾੜੀ ਵਿੱਤੀ ਸਥਿਤੀ ਕਾਰਨ ਬੰਦ ਕਰਨਾ ਪੈਂਦਾ ਹੈ, ਤਾਂ ਗਾਹਕ ਨੂੰ DICGC ਰਾਹੀਂ 5 ਲੱਖ ਰੁਪਏ ਤੱਕ ਦੀ ਜਮ੍ਹਾਂ ਰਕਮ ‘ਤੇ ਬੀਮਾ ਕਵਰ ਦਾ ਲਾਭ ਮਿਲਦਾ ਹੈ ਅਤੇ ਇਹ ਪੈਸਾ ਗਾਹਕਾਂ ਨੂੰ ਦਿੱਤਾ ਜਾਂਦਾ ਹੈ। ਇਸ ਨਿਯਮ ਦੇ ਤਹਿਤ ਇਸ ਬੈਂਕ ਦੇ ਗਾਹਕਾਂ ਨੂੰ ਕੁਝ ਲਾਭ ਮਿਲ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...