November 19, 2026, 3:32 am
----------- Advertisement -----------
HomeNewsEntertainmentNRI ਨਾਲ ਵੱਜੀ ਕਰੋੜਾਂ ਦੀ ਠੱਗੀ, ਫਿਲਮ ਬਣਾਉਣ ਦੇ ਨਾਮ ਤੇ ਠੱਗਾਂ...

NRI ਨਾਲ ਵੱਜੀ ਕਰੋੜਾਂ ਦੀ ਠੱਗੀ, ਫਿਲਮ ਬਣਾਉਣ ਦੇ ਨਾਮ ਤੇ ਠੱਗਾਂ ਨੇ ਠੱਗਿਆ ਵਿਦੇਸ਼ੀ ਵਿਅਕਤੀ

Published on

----------- Advertisement -----------

ਚੰਡੀਗੜ੍ਹ : ਕੈਨੇਡਾ ਵਾਸੀ ਐੱਨ ਆਰ ਆਈ ਸੋਹਣ ਸਿੰਘ ਗਿੱਡਾ ਨਾਲ ਮੁਹਾਲੀ ਦੀ ਫਿਲਮਾਂ ਬਣਾਉਣ ਵਾਲੀ ਇਕ ਕੰਪਨੀ ਨੇ ਤਿੰਨ ਕਰੋੜ 12 ਲੱਖ ਰੁਪਏ ਦੀ ਠੱਗੀ ਲਗਾਈ ਹੈ। ਫ਼ਿਲਮ ‘ਸਰਦਾਰ ਹਰੀ ਸਿੰਘ ਨਲੂਆ’ ਬਣਾਉਣ ਦਾ ਕੰਟਰੈਕਟ ਇਸ ਸਾਲ ਮਾਰਚ ਵਿੱਚ ਖ਼ਤਮ ਹੋ ਗਿਆ ਸੀ ਪਰ ਹੁਣ ਫਿਲਮ ਬਣਾਉਣ ਵਾਲੀ ਕੰਪਨੀ ਨਾ ਤਾਂ ਪੈਸੇ ਵਾਪਸ ਕਰ ਰਹੀ ਹੈ ਅਤੇ ਨਾ ਹੀ ਫ਼ਿਲਮ ਬਣਾ ਰਹੀ ਹੈ। ਤਿੰਨ ਮਹੀਨੇ ਤੋਂ ਇਹ ਮਾਮਲਾ ਐੱਨ ਆਰ ਆਈ ਥਾਣਾ ਮੁਹਾਲੀ ਵਿੱਚ ਹੈ ਪਰ ਪੁਲਿਸ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਦੇ ਰਹੀ।


ਆਪਣੇ ਨਾਲ ਲੱਗੀ ਠੱਗੀ ਬਾਰੇ ਜਾਣਕਾਰੀ ਦਿੰਦਿਆਂ ਸੋਹਣ ਸਿੰਘ ਗਿੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖੀ ਸ਼ਰਧਾ ਦੇ ਕਾਰਨ ਉਨ੍ਹਾਂ ਸਰਦਾਰ ਹਰੀ ਸਿੰਘ ਨਲੂਆ ਦੀ ਥ੍ਰੀਡੀ ਐਨੀਮੇਸ਼ਨ ਫਿਲਮ ਬਣਾਉਣੀ ਸੀ ਜਿਸ ਦਾ ਬਜਟ 3 ਕਰੋੜ ਰੁਪਏ ਸੀ। ਮੁਹਾਲੀ ਦੇ ਗਿੱਲ ਮੀਡੀਆ ਸਟੂਡੀਓ ਨਾਲ ਉਨ੍ਹਾਂ ਬਕਾਇਦਾ ਲਿਖਤੀ ਇਕਰਾਰਨਾਮਾ ਕੀਤਾ ਸੀ। ਕੰਪਨੀ ਨੇ ਇਕਰਾਰਨਾਮੇ ਤੋਂ ਬਾਅਦ ਕੇਵਲ ਦੋ ਤਿੰਨ ਟ੍ਰੇਲਰ ਹੀ ਉਸ ਨੂੰ ਦਿੱਤੇ ਅਤੇ ਕੁਝ ਫੋਟੋਆਂ ਦਿੱਤੀਆਂ ਪਰ ਕੰਪਲੀਟ ਫ਼ਿਲਮ ਬਣਾ ਕੇ ਨਹੀਂ ਦਿੱਤੀ ਗਈ । ਉਹ ਬਜਟ ਨਾਲੋਂ 12 ਲੱਖ ਰੁਪਏ ਵਧੇਰੇ ਦੇ ਚੁੱਕਿਆ ਹੈ ਪਰ ਹੁਣ ਕੰਪਨੀ ਦੇ ਮਾਲਕ ਉਸ ਤੋਂ ਹੋਰ ਪੈਸੇ ਦੀ ਮੰਗ ਕਰ ਰਹੇ ਹਨ ਜੋ ਸ਼ਰ੍ਹੇਆਮ ਧੋਖਾਧੜੀ ਅਤੇ ਧੱਕੇਸ਼ਾਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸਾਰਾ ਪੈਸਾ ਉਸ ਨੇ ਕੰਪਨੀ ਨੂੰ ਆਨਲਾਈਨ ਦਿੱਤਾ ਸੀ ਅਤੇ ਕੰਪਨੀ ‘ਤੇ ਵਿਸ਼ਵਾਸ ਕਰਕੇ ਪੂਰੀ ਪੇਮੈਂਟ ਐਡਵਾਂਸ ਵੀ ਦੇ ਦਿੱਤੀ ਸੀ ਪਰ ਉਸ ਨਾਲ ਵੱਡੀ ਧੋਖਾਧੜੀ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਨਸਾਫ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਐਨ ਆਰ ਆਈ ਥਾਣੇ ਵਾਲੇ ਵੀ ਕੁਝ ਨਹੀਂ ਕਰ ਰਹੇ ਜਿਸ ਕਾਰਨ ਉਸ ਦੇ ਮਾਮਲੇ ਦੀ ਤੁਰੰਤ ਜਾਂਚ ਕਰਾ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਸ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਸ ਨੇ ਇੱਕ ਕਰੋੜ ਰੁਪਿਆ ਤਾਂ ਆਪਣਾ ਘਰ ਵੇਚ ਕੇ ਦਿੱਤਾ ਸੀ ਅਤੇ ਬਾਕੀ ਦੀ ਆਪਣੀ ਮਿਹਨਤ ਦੀ ਕਮਾਈ ਦੇ ਪੈਸੇ ਨਾਲ ਉਨ੍ਹਾਂ ਫਿਲਮ ਬਣਾਉਣ ਸੀ ਪਰ ਉਸ ਨਾਲ ਵੱਡੀ ਠੱਗੀ ਲੱਗੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸ ਨੂੰ ਇਨਸਾਫ ਨਾ ਮਿਲਿਆ ਤਾਂ ਉਹ ਅਦਾਲਤ ਦਾ ਦਰਵਾਜ਼ਾ ਵੀ ਖੜਕਾਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...