ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੇ ਸਾਬਕਾ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ PLC ਪਾਰਟੀ ਨੂੰ ਭਾਜਪਾ ਵਿੱਚ ਮਰਜ ਕਰਨ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੈਪਟਨ ਨਾਲ ਸਿਸਵਾ ਫਾਰਮ ਹਾਊਸ ਜਾਕੇ ਮੁਲਾਕਾਤ ਕੀਤੀ। ਇਸ ਮੌਕੇ ਮਂਤਰੀ ਸ੍ਰੀਨਿਵਾਸੁਲੂ, ਜੀਵਨ ਗੁਪਤਾ, ਸੁਭਾਸ਼ ਸ਼ਰਮਾ ਅਤੇ ਰਾਜੇਸ਼ ਬਾਘਾ ਜੀ ਵੀ ਮੌਜੂਦ ਸਨ।

ਦੱਸ ਦਈਏ ਕਿ ਪੰਜਾਬ ਦੇ ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਸੀਨੀਅਰ ਸਿਆਸੀ ਆਗੂ ਕੈਪਟਨ ਅਮਰਿੰਦਰ ਸਿੰਘ ਬੀਤੇ ਸੋਮਵਾਰ ਨੂੰ ਰਸਮੀ ਤੌਰ ‘ਤੇ ਭਾਜਪਾ ‘ਚ ਸ਼ਾਮਲ ਹੋ ਗਏ। ਉਹ ਨਵੀਂ ਦਿੱਲੀ ਵਿੱਚ ਕੇਂਦਰੀ ਮੰਤਰੀ ਨਰਿੰਦਰ ਤੋਮਰ, ਕਿਰਨ ਰਿਜਿਜੂ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ।












