June 18, 2026, 11:54 pm
----------- Advertisement -----------
HomeNewsCoronavirusWHO ਦਾ ਦਾਅਵਾ : ਸਾਲ 2022 ਦੇ ਅਖ਼ੀਰ ਤੱਕ ਕੋਰੋਨਾ ਤੋਂ ਮਿਲ...

WHO ਦਾ ਦਾਅਵਾ : ਸਾਲ 2022 ਦੇ ਅਖ਼ੀਰ ਤੱਕ ਕੋਰੋਨਾ ਤੋਂ ਮਿਲ ਸਕਦਾ ਹੈ ਛੁਟਕਾਰਾ

Published on

----------- Advertisement -----------

ਭਾਰਤ ਵਿੱਚ ਕਰੋਨਾਵਾਇਰਸ ਲੱਗ ਰੂਪ ਓਮੀਕਰੋਨ ਨੇ ਹਾਹਾਕਾਰ ਮਚਾਈ ਹੋਈ ਹੈ। ਜਿਸ ਦੇ ਮੱਦੇਨਜ਼ਰ ਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਦੇ ਮੁਖੀ ਡਾ. ਟੇਡਰੋਸ ਅਦਾਨੋਮ ਘੇਬ੍ਰੇਯਸਸ ਨੇ ਓਮੀਕਰੋਨ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਕਿਹਾ ਕਿ ਸਾਲ 2022 ਵਿਚ ਕੋਰੋਨਾ ਮਹਾਮਾਰੀ ਤੋਂ ਨਿਜਾਤ ਪਾਉਣ ਲਈ ਲੋਕਾਂ ਨੂੰ ਆਪਣੀਆਂ ਛੁੱਟੀਆਂ ਨੂੰ ਰੱਦ ਜਾਂ ਫਿਰ ਪ੍ਰੋਗਰਾਮਾਂ ਨੂੰ ਮੁਲਤਵੀ ਕਰਨਾ ਹੋਵੇਗਾ। ਡਾ. ਘੇਬ੍ਰੇਯਸਸ ਨੇ ਸੋਮਵਾਰ ਨੂੰ ਆਪਣੇ ਸੰਬੋਧਨ ਵਿਚ ਕਿਹਾ, ‘ਜ਼ਿੰਦਗੀ ਦੇ ਜਾਣ ਤੋਂ ਬਿਹਤਰ ਆਪਣੀ ਆਗਾਮੀ ਯੋਜਨਾ ਨੂੰ ਰੱਦ ਕਰਨਾ ਬਿਹਤਰ ਹੋਵੇਗਾ। ਇਸ ਲਈ ਆਪਣੇ ਪ੍ਰੋਗਰਾਮਾਂ ਨੂੰ ਰੱਦ ਕਰੋ ਅਤੇ ਬਾਅਦ ਵਿਚ ਮਨਾਓ।

ਹੁਣ ਜਸ਼ਨ ਮਨਾਉਣ ਅਤੇ ਬਾਅਦ ਵਿਚ ਸੋਗ ਮਨਾਉਣ ਤੋਂ ਚੰਗਾ ਹੁਣ ਆਪਣੇ ਪ੍ਰੋਗਰਾਮ ਰੱਦ ਕਰਨਾ ਅਤੇ ਬਾਅਦ ਵਿਚ ਜਸ਼ਨ ਮਨਾਉਣਾ ਬਿਹਤਰ ਹੈ।ਉਨ੍ਹਾਂ ਨੇ ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀ.ਡੀ.ਸੀ.) ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਅਮਰੀਕਾ ਵਿਚ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਖ਼ਤਰਨਾਕ ਵੇਰੀਐਂਟ ਐਲਾਨ ਕੀਤਾ ਗਿਆ ਹੈ। ਅਮਰੀਕਾ ਵਿਚ ਪਿਛਲੇ ਹਫ਼ਤੇ ਕੋਰੋਨਾ ਦੇ ਜਿੰਨੇ ਮਾਮਲੇ ਆਏ ਸਨ, ਉਸ ਵਿਚ 73 ਫ਼ੀਸਦੀ ਓਮੀਕਰੋਨ ਦੇ ਸਨ। ਡਬਲਯੂ.ਐਚ.ਓ. ਦੇ ਮੁਖੀ ਨੇ ਕਿਹਾ ਕਿ ਇਸ ਦੇ ਕਈ ਪੁਖ਼ਤਾ ਸਬੂਤ ਮਿਲੇ ਹਨ ਕਿ ਓਮੀਕਰੋਨ ਲਗਾਤਾਰ ਡੈਲਟਾ ਵੇਰੀਐਂਟ ਦੀ ਤੁਲਨਾ ਵਿਚ ਕਾਫ਼ੀ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਕੋਰੋਨਾ ਵੈਕਸੀਨ ਲਗਵਾਉਣ ਦੇ ਬਾਅਦ ਵੀ ਲੋਕ ਇਸ ਤੋਂ ਪੀੜਤ ਹੋ ਰਹੇ ਹਨ ਅਤੇ ਸੰਕ੍ਰਮਣ ਤੋਂ ਲੋਕ ਠੀਕ ਵੀ ਹੋ ਰਹੇ ਹਨ।’

ਉਨ੍ਹਾਂ ਨੇ ਇਸ ਮਹਾਮਾਰੀ ਨੂੰ 2022 ਦੇ ਅੰਤ ਤੱਕ ਖ਼ਤਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਹ ਸਾਲ ਪੂਰੇ ਦੇਸ਼ ਲਈ ਭਵਿੱਖ ਵਿਚ ਹੋਣ ਵਾਲੀ ਤ੍ਰਾਸਦੀ ਨੂੰ ਬਚਾਉਣ ਦਾ ਸਾਲ ਹੋਵੇਗਾ ਅਤੇ ਸਾਰਿਆਂ ਨੂੰ ਨਿਰੰਤਰ ਵਿਕਾਸ ਟੀਚੇ ਨੂੰ ਪੂਰਾ ਕਰਨ ਲਈ ਕੋਸ਼ਿਸ਼ ਕਰਦੇ ਰਹਿਣਾ ਹੋਵੇਗਾ।’ ਕ੍ਰਿਸਮਸ ਦੌਰਾਨ ਓਮੀਕਰੋਨ ਦੇ ਫੈਲਣ ਨੂੰ ਰੋਕਣ ਲਈ ਨਿਊਜ਼ੀਲੈਂਡ ਨੇ ਸਖ਼ਤ ਤਾਲਾਬੰਦੀ ਲਗਾਈ ਹੈ। ਜਦੋਂ ਕਿ ਫਰਾਂਸ ਅਤੇ ਜਰਮਨੀ ਸਮੇਤ ਕਈ ਦੇਸ਼ਾਂ ਨੇ ਕੋਰੋਨਾ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਪਾਬੰਦੀਆਂ ਲਗਾਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...