September 2, 2026, 12:45 pm
----------- Advertisement -----------
HomeNewsBreaking Newsਸਟੰਟਮੈਨ ਚੰਨੀ ਦਾ ਚੋਣਾਵੀਂ ਸਟੰਟ ਹੈ ਮਜੀਠੀਆਂ ਖਿਲਾਫ਼ FIR: ਰਾਘਵ ਚੱਢਾ

ਸਟੰਟਮੈਨ ਚੰਨੀ ਦਾ ਚੋਣਾਵੀਂ ਸਟੰਟ ਹੈ ਮਜੀਠੀਆਂ ਖਿਲਾਫ਼ FIR: ਰਾਘਵ ਚੱਢਾ

Published on

----------- Advertisement -----------

ਚੰਡੀਗੜ੍ਹ, 22 ਦਸੰਬਰ 2021 – ਪੰਜਾਬ ਦੇ ਬਹੁਚਰਚਿੱਤ ਡਰੱਗ ਮਾਮਲੇ ਵਿੱਚ ਕਾਂਗਰਸ ਸਰਕਾਰ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਐਫ਼.ਆਈ.ਆਰ ਦਰਜ ਕਰਨ ਨੂੰ ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਦਾ ਚੋਣਾਵੀਂ ਸਟੰਟ ਕਰਾਰ ਦਿੱਤਾ ਹੈ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦੋਸ਼ ਲਾਇਆ, ‘‘ਅਸੀਂ 8 ਦਸੰਬਰ ਨੂੰ ਹੀ ਦੱਸ ਦਿੱਤਾ ਸੀ ਕਿ ਮੁੱਖ ਮੰਤਰੀ ਚੰਨੀ ਅਤੇ ਸੁਖਬੀਰ ਬਾਦਲ ਵਿਚਕਾਰ ਇੱਕ ਫ਼ਾਰਮ ਹਾਊਸ ’ਤੇ ਡੀਲ ਹੋ ਚੁਕੀ ਸੀ। ਚੰਨੀ ਸਰਕਾਰ ਚੋਣਾਵੀਂ ਫਾਇਦੇ ਲਈ ਬੇਹੱਦ ਕਮਜ਼ੋਰ ਆਧਾਰ ’ਤੇ ਵਿਕਰਮ ਮਜੀਠੀਆ ਖ਼ਿਲਾਫ਼ ਕੇਸ ਦਰਜ ਕਰੇਗੀ ਅਤੇ ਗਿਰਫ਼ਤਾਰ ਕਰਨ ਦਾ ਡਰਾਮਾ ਕਰੇਗੀ। ਮਜੀਠੀਆ ਖ਼ਿਲਾਫ਼ ਐਫ਼.ਆਈ.ਆਰ ਦਰਜ ਕਰਨਾ ਸਟੰਟਮੈਨ ਚੰਨੀ ਦਾ ਚੋਣਾਵੀਂ ਸਟੰਟ ਹੈ।’’

ਰਾਘਵ ਚੱਢਾ ਨੇ ਕਿਹਾ, ‘‘ਮਜੀਠੀਆ ਮਾਮਲੇ ਦਾ ਹੱਲ ਵੀ ਉਸੇ ਤਰ੍ਹਾਂ ਹੋਵੇਗਾ, ਜਿਸ ਤਰ੍ਹਾਂ ਰਾਜਾ ਵੜਿੰਗ ਦੇ ਬੱਸ ਮਾਮਲੇ ਦਾ ਹੋਇਆ ਸੀ। ਜਿਸ ਵਿੱਚ ਅਦਾਲਤ ਨੇ ਅਗਲੇ ਹੀ ਦਿਨ ਬੰਦ ਕੀਤੀਆਂ ਬੱਸਾਂ ਛੱਡ ਦਿੱਤੀਆਂ ਸਨ। ਚੋਣਾ ਨੇੜੇ ਦੇਖ ਕੇ ਚੰਨੀ ਸਰਕਾਰ ਮਜੀਠੀਆ ’ਤੇ ਕੇਸ ਦਰਜ ਕਰਕੇ ਚੋਣਾਵੀਂ ਸਟੰਟ ਖੇਡ ਰਹੀ ਹੈ। ਜੇਕਰ ਸੱਚ ਵਿੱਚ ਕਾਂਗਰਸ ਸਰਕਾਰ ਡਰੱਗ ਮਾਮਲੇ ਵਿੱਚ ਲੋਕਾਂ ਨੂੰ ਇਨਸਾਫ਼ ਦੇਣਾ ਚਾਹੁੰਦੀ ਸੀ, ਤਾਂ 16 ਮਾਰਚ 2017 (ਜਿਸ ਦਿਨ ਕਾਂਗਰਸ ਸਰਕਾਰ ਬਣੀ ਸੀ) ਤੋਂ ਅੱਜ ਤੱਕ ਕੋਈ ਵੱਡੀ ਜਾਂਚ ਜਾਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ ?

ਚੱਢਾ ਨੇ ਕਿਹਾ ਕਿ ਚੰਨੀ ਸਰਕਾਰ ਹੁਣ ਸਿਰਫ਼ ਇੱਕ ਹਫ਼ਤੇ ਦੀ ਸਰਕਾਰ ਰਹਿ ਗਈ ਹੈ। ਦਸੰਬਰ ਦੇ ਅਖ਼ੀਰ ਵਿੱਚ ਚੋਣ ਜਾਬਤਾ ਲੱਗ ਜਾਵੇਗਾ ਅਤੇ ਚੰਨੀ ਸਰਕਾਰ ਦੀਆਂ ਸਾਰੀਆਂ ਸ਼ਕਤੀਆਂ ਖ਼ਤਮ ਹੋ ਜਣਗੀਆਂ। ਇਸ ਲਈ ਆਪਣੇ ਚੋਣਾਵੀਂ ਲਾਭ ਲਈ ਕਾਂਗਰਸ ਸਰਕਾਰ ਐਫ਼.ਆਈ.ਆਰ ਦਾ ਡਰਾਮਾ ਕਰਕੇ ਪੰਜਾਬ ਦੇ ਲੋਕਾਂ ਦੀਆਂ ਅੱਖਾਂ ’ਚ ਘੱਟਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 5 ਸਾਲਾਂ ਵਿੱਚ ਕਾਂਗਰਸ ਸਰਕਾਰ ਨੇ ਨਸ਼ੇ ਦੇ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਕੋਈ ਵੱਡੀ ਜਾਂਚ ਕੀਤੀ ਹੈ। ਪੰਜ ਸਾਲਾਂ ਤੱਕ ਕਾਂਗਰਸੀ ਆਗੂਆਂ ਨੇ ਡਰੱਗ ਮਾਫੀਆ ਨੂੰ ਸੁਰੱਖਿਆ ਦਿੱਤੀ। ਹੁਣ ਚੋਣ ਜਾਬਤਾ ਲੱਗਣ ਤੋਂ ਪੰਜ ਦਿਨ ਪਹਿਲਾਂ ਐਫ.ਆਈ.ਆਰ ਕਰਕੇ ਕਾਂਗਰਸ ਲੋਕਾਂ ਨੂੰ ਬੇਵਕੂਫ਼ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

‘ਆਪ’ ਆਗੂ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਪੂਰੇ ਪੰਜਾਬ ’ਚ ਨਸ਼ੇ ਦਾ ਸ਼ਰੇਆਮ ਕਾਰੋਬਾਰ ਹੋਇਆ ਅਤੇ ਨਸ਼ੇ ਦੇ ਸੌਦਾਗਰ ਬੇਖ਼ੋਫ਼ ਘੁੰਮ ਰਹੇ ਹਨ। ਪਿਛਲੀ ਬਾਦਲ ਸਰਕਾਰ ਤੋਂ ਜ਼ਿਆਦਾ ਨਸ਼ੀਲੇ ਪਦਾਰਥਾਂ ਦਾ ਵਪਾਰ ਕਾਂਗਰਸ ਸਰਕਾਰ ਵਿੱਚ ਹੋਇਆ ਹੈ। ਕਾਂਗਰਸੀ ਆਗੂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨਾਲ ਮਿਲ ਕੇ ਸਾਂਝੀਦਾਰੀ ਦੇ ਤਹਿਤ ਪੂਰੇ ਪੰਜਾਬ ਵਿੱਚ ਨਸ਼ੇ ਦਾ ਵਪਾਰ ਕਰਦੇ ਹਨ।

ਆਗੂਆਂ ਅਤੇ ਮਾਫੀਆ ਵਿੱਚਕਾਰ 75 ਅਤੇ 25 ਦੀ ਸਾਂਝੇਦਾਰੀ ਹੈ। ਆਗੂਆਂ ਕੋਲ 75 ਫ਼ੀਸਦੀ ਹਿੱਸਾ ਜਾਂਦਾ ਹੈ ਅਤੇ ਮਾਫੀਆ ਦਾ ਹਿੱਸਾ 25 ਫ਼ੀਸਦੀ ਹੁੰਦਾ ਹੈ। ਚੱਢਾ ਨੇ ਕਿਹਾ ਕਿ ਬੇਅਦਬੀ ਅਤੇ ਡਰੱਗ ਮਾਮਲੇ ਵਿੱਚ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਆਪਣੇ 80 ਦਿਨਾਂ ਦੇ ਰਾਜ ਵਿੱਚ ਦੋ ਬਾਰ ਏ.ਜੀ ਅਤੇ ਤਿੰਨ ਬਾਰ ਡੀ.ਜੀ.ਪੀ. ਬਦਲ ਚੁੱਕੇ ਹਨ। ਦਰਅਸਲ ਮੁੱਖ ਮੰਤਰੀ ਚੰਨੀ, ਸਰਕਾਰ ਨਹੀਂ ਸਰਕਸ ਚਲਾ ਰਹੇ ਹਨ। ਲੇਕਿਨ ਪੰਜਾਬ ਦੇ ਲੋਕ ਚੰਨੀ ਸਰਕਾਰ ਦੇ ਚੋਣਾਵੀਂ ਸਟੰਟ ਅਤੇ ਸਰਕਸ ਵਿੱਚ ਨਹੀਂ ਫਸਣ ਵਾਲੇ। ਲੋਕਾਂ ਨੂੰ ਪਤਾ ਹੈ ਕਿ ਚੋਣਾ ਤੋਂ ਠੀਕ ਪਹਿਲਾ ਮਜੀਠੀਆ ’ਤੇ ਐਫ.ਆਈ.ਆਰ ਦਰਜ ਕਰਕੇ ਚੰਨੀ ਸਰਕਾਰ ਕਾਰਵਾਈ ਦਾ ਦਿਖਾਵਾ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...

“ਜ਼ਰੂਰਤ ਨਹੀਂ ਹੈ ਤਾਂ ਸੋਨੇ ਦੀ ਖਰੀਦਦਾਰੀ ਨਾ ਕਰੋ…”, PM ਮੋਦੀ ਨੇ ਮੁੜ ਦੇਸ਼ ਵਾਸੀਆਂ ਨੂੰ ਕੀਤੀ ਖਾਸ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਉੱਚ ਆਰਥਿਕ ਵਿਕਾਸ ਦਰ ਦੀ ਪ੍ਰਸ਼ੰਸਾ ਕੀਤੀ।...

ਸੱਜਣ ਕੁਮਾਰ ਦੇ ਅੰਤਿਮ ਸਸਕਾਰ ’ਚ ਸ਼ਾਮਲ ਹੋਣ ’ਤੇ ਹੰਗਾਮਾ; ‘ਆਪ’ ਵੱਲੋਂ ਭਾਜਪਾ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ

ਦਿੱਲੀ ਵਿੱਚ ਵਿਵਾਦਿਤ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਅੰਤਿਮ ਸਸਕਾਰ ਵਿੱਚ ਕੁਝ ਭਾਰਤੀ ਜਨਤਾ...

ਅਮਰੀਕਾ ’ਚ ਜਬਰ-ਜ਼ਨਾਹ ਦੇ ਦੋਸ਼ੀ ਪੰਜਾਬੀ ਵਿਅਕਤੀ ਦੀ ਨਾਗਰਿਕਤਾ ਰੱਦ; 20 ਸਾਲ ਦੀ ਕੈਦ

ਅਮਰੀਕਾ ਦੀ Eastern District of New York ਦੀ ਅਦਾਲਤ ਨੇ ਭਾਰਤੀ ਮੂਲ ਦੇ ਨਾਗਰਿਕ...