22 ਸਤੰਬਰ ਨੂੰ NIA-ED ਨੇ ਆਪਰੇਸ਼ਨ ਔਕਟੋਪਸ ਤਹਿਤ 15 ਰਾਜਾਂ ਵਿੱਚ ਪਾਪੂਲਰ ਫਰੰਟ ਆਫ ਇੰਡੀਆ (PFI) ਦੇ 93 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪਾਪੂਲਰ ਫਰੰਟ ਆਫ ਇੰਡੀਆ (ਪੀ.ਐੱਫ.ਆਈ.) ਨੂੰ ਲੈ ਕੇ ਇਕ ਹੋਰ ਸਨਸਨੀਖੇਜ਼ ਖੁਲਾਸਾ ਕੀਤਾ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਪੀਐਫਆਈ ਨੇ ਇਸ ਸਾਲ ਜੁਲਾਈ ਵਿੱਚ ਬਿਹਾਰ ਦੀ ਰਾਜਧਾਨੀ ਪਟਨਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਹਮਲਾ ਕਰਨ ਦੀ ਖ਼ਤਰਨਾਕ ਯੋਜਨਾ ਬਣਾਈ ਸੀ।
ਮੀਡੀਆ ਰਿਪੋਰਟ ਮੁਤਾਬਕ ਜਾਂਚ ਏਜੰਸੀ ਨੇ ਕਿਹਾ ਕਿ ਸੰਗਠਨ ਨੇ ਉਨ੍ਹਾਂ ‘ਤੇ ਹਮਲਾ ਕਰਨ ਲਈ ਇਕ ਟ੍ਰੇਨਿੰਗ ਕੈਂਪ ਵੀ ਲਗਾਇਆ ਸੀ, ਤਾਂ ਜੋ 2013 ਵਰਗੀ ਘਟਨਾ ਨੂੰ ਅੰਜਾਮ ਦਿੱਤਾ ਜਾ ਸਕੇ। ਦੱਸ ਦਈਏ ਕਿ ਅਕਤੂਬਰ 2013 ਵਿੱਚ ਪਟਨਾ ਦੇ ਗਾਂਧੀ ਮੈਦਾਨ ਵਿੱਚ ਤਤਕਾਲੀ ਭਾਜਪਾ ਦੇ ਸਟਾਰ ਪ੍ਰਚਾਰਕ ਨਰਿੰਦਰ ਮੋਦੀ ਦੀ ਰੈਲੀ ਵਿੱਚ ਲੜੀਵਾਰ ਬੰਬ ਧਮਾਕੇ ਹੋਏ ਸਨ।
ਈਡੀ ਨੇ ਇਕ ਹੋਰ ਖੁਲਾਸਾ ਕਰਦੇ ਹੋਏ ਕਿਹਾ ਕਿ ਸੰਗਠਨ ਨੇ ਪਿਛਲੇ ਕੁਝ ਸਾਲਾਂ ‘ਚ ਕਰੀਬ 120 ਕਰੋੜ ਰੁਪਏ ਇਕੱਠੇ ਕੀਤੇ ਹਨ। ਇਨ੍ਹਾਂ ਪੈਸਿਆਂ ਦੀ ਵਰਤੋਂ ਕਰਕੇ ਦੇਸ਼ ਭਰ ਵਿੱਚ ਦੰਗੇ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਸੀ। ਇੰਨਾ ਹੀ ਨਹੀਂ, ਫਰਵਰੀ 2020 ਦੇ ਦਿੱਲੀ ਦੰਗਿਆਂ ਲਈ ਹਿੰਸਾ ਭੜਕਾਉਣ ਤੋਂ ਇਲਾਵਾ, ਇਸ ਪੈਸੇ ਦੀ ਵਰਤੋਂ ਹਾਥਰਸ ਵਿੱਚ ਦੰਗੇ ਭੜਕਾਉਣ ਲਈ ਵੀ ਕੀਤੀ ਗਈ ਸੀ।
----------- Advertisement -----------
PFI ਨੇ PM ਮੋਦੀ ‘ਤੇ ਹਮਲਾ ਕਰਨ ਦੀ ਬਣਾਈ ਸੀ ਖਤਰਨਾਕ ਯੋਜਨਾ,ਜਾਂਚ ਏਜੰਸੀ ਨੇ ਕੀਤਾ ਦਾਅਵਾ
Published on
----------- Advertisement -----------
----------- Advertisement -----------











