September 15, 2026, 3:20 am
----------- Advertisement -----------
HomeNewsLatest Newsਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21.87 ਫੀਸਦੀ ਵਾਧਾ:ਜਿੰਪਾ

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 21.87 ਫੀਸਦੀ ਵਾਧਾ:ਜਿੰਪਾ

Published on

----------- Advertisement -----------

ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਸਿਰਫ ਅਗਸਤ ਮਹੀਨੇ ‘ਚ ਹੀ ਪਿਛਲੇ ਸਾਲ ਦੇ ਮੁਕਾਬਲੇ 21.87 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਗਸਤ ਤੋਂ 31 ਅਗਸਤ 2022 ਤੱਕ ਖਜ਼ਾਨੇ ਵਿਚ 281 ਕਰੋੜ 18 ਲੱਖ 60 ਹਜ਼ਾਰ 67 ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਅਗਸਤ ਮਹੀਨੇ ਨਾਲੋਂ ਇਹ ਆਮਦਨ 21.87 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਹ ਆਮਦਨ 230 ਕਰੋੜ 70 ਲੱਖ 97 ਹਜ਼ਾਰ 158 ਰੁਪਏ ਸੀ।

ਜਿੰਪਾ ਨੇ ਕਿਹਾ ਕਿ ਇਸ ਸਾਲ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਅਤੇ ਸਟੈਂਪ ਪੇਪਰਾਂ ਦੀ ਵਿਕਰੀ ਤੋਂ ਪੰਜਾਬ ਦੀ ਆਮਦਨ ਵਿਚ ਹੋਰ ਜ਼ਿਆਦਾ ਵਾਧਾ ਦਰਜ ਕੀਤਾ ਜਾਵੇਗਾ ਕਿਉਂ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਣਅਧਿਕਾਰਤ ਕਲੋਨੀਆਂ ਦੇ ਐਨ.ਓ.ਸੀ. ਧਾਰਕਾਂ ਨੂੰ ਆਪਣੇ ਪਲਾਟ/ਜਾਇਦਾਦਾਂ ਦੀ ਰਜਿਸਟਰੀ ਕਰਵਾਉਣ ਦੀ ਆਗਿਆ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੀਆਂ ਜਾਇਦਾਦਾਂ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਅਣਅਧਿਕਾਰਤ ਕਾਲੋਨੀਆਂ ਵਿਚ ਪੈਂਦੀਆਂ ਹਨ, ਉਹ ਆਨਲਾਈਨ ਦਰਖਾਸਤ ਦੇ ਕੇ ਐਨ.ਓ.ਸੀ. ਪ੍ਰਾਪਤ ਕਰ ਸਕਦੇ ਹਨ ਅਤੇ ਉਸ ਤੋਂ ਬਾਅਦ ਰਜਿਸਟਰੀ ਕਰਵਾਉਣ ਵਿਚ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਵੇਗੀ। ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਜਿੰਪਾ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 6 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...