September 12, 2026, 1:17 pm
----------- Advertisement -----------
HomePunjabbusinessਜਾਣੋ, 1 ਅਕਤੂਬਰ ਤੋਂ ਬਦਲ ਜਾਣਗੇ ਕਿਹੜੇ-ਕਿਹੜੇ ਨਿਯਮ, ਜਿਨ੍ਹਾਂ ਦਾ ਤੁਹਾਡੀ ਜੇਬ...

ਜਾਣੋ, 1 ਅਕਤੂਬਰ ਤੋਂ ਬਦਲ ਜਾਣਗੇ ਕਿਹੜੇ-ਕਿਹੜੇ ਨਿਯਮ, ਜਿਨ੍ਹਾਂ ਦਾ ਤੁਹਾਡੀ ਜੇਬ ‘ਤੇ ਪਵੇਗਾ ਸਿੱਧਾ ਅਸਰ

Published on

----------- Advertisement -----------

1 ਅਕਤੂਬਰ ਤੋਂ ਸਰਕਾਰ ਵੱਲੋਂ ਕਈ ਵੱਡੇ ਬਦਲਾਅ ਕੀਤੇ ਜਾਣਗੇ, ਜਿਸ ਦਾ ਸਿੱਧਾ ਅਸਰ ਤੁਹਾਡੀ ਜੇਬ ‘ਤੇ ਪਵੇਗਾ। ਇਸ ਵਿੱਚ ਛੋਟੀ ਬਚਤ ਸਕੀਮ ਤੋਂ ਲੈ ਕੇ ਗੈਸ ਸਿਲੰਡਰ ਦੀਆਂ ਕੀਮਤਾਂ ਤਕ ਕਈ ਬਦਲਾਅ ਸ਼ਾਮਲ ਹਨ। ਇਸ ਤੋਂ ਇਲਾਵਾ 1 ਅਕਤੂਬਰ ਤੋਂ ਕਾਰਡ ਪੇਮੈਂਟ ਲਈ ਟੋਕਨਾਈਜ਼ੇਸ਼ਨ ਸਿਸਟਮ ਲਾਗੂ ਕੀਤਾ ਜਾਵੇਗਾ। ਆਓ ਜਾਣਦੇ ਹਾਂ 1 ਤਰੀਕ ਤੋਂ ਕਿਹੜੇ-ਕਿਹੜੇ ਨਿਯਮ ਬਦਲਣ ਜਾ ਰਹੇ ਹਨ।
1. RBI 1 ਅਕਤੂਬਰ ਤੋਂ ਕਾਰਡ-ਆਨ-ਫਾਈਲ ਟੋਕਨਾਈਜ਼ੇਸ਼ਨ ਨਿਯਮ ਲਾਗੂ ਕਰਨ ਜਾ ਰਿਹਾ ਹੈ। ਟੋਕਨਾਈਜ਼ੇਸ਼ਨ ਸਿਸਟਮ 1 ਅਕਤੂਬਰ ਤੋਂ ਕਾਰਡ ਭੁਗਤਾਨਾਂ ਲਈ ਲਾਗੂ ਕੀਤਾ ਜਾਵੇਗਾ। ਇਸ ਦੇ ਲਾਗੂ ਹੋਣ ਤੋਂ ਬਾਅਦ, ਵਪਾਰੀ, ਪੇਮੈਂਟ ਐਗਰੀਗੇਟਰ ਅਤੇ ਪੇਮੈਂਟ ਗੇਟਵੇ ਹੁਣ ਗਾਹਕ ਕਾਰਡ ਦੀ ਜਾਣਕਾਰੀ ਸਟੋਰ ਕਰਨ ਦੇ ਯੋਗ ਨਹੀਂ ਹੋਣਗੇ। ਭਾਰਤੀ ਰਿਜ਼ਰਵ ਬੈਂਕ ਦਾ ਕਹਿਣਾ ਹੈ ਕਿ ਟੋਕਨਾਈਜ਼ੇਸ਼ਨ ਪ੍ਰਣਾਲੀ ‘ਚ ਬਦਲਾਅ ਤੋਂ ਬਾਅਦ ਕਾਰਡਧਾਰਕਾਂ ਨੂੰ ਹੋਰ ਸਹੂਲਤਾਂ ਅਤੇ ਸੁਰੱਖਿਆ ਮਿਲੇਗੀ।ਟੋਕਨਾਈਜ਼ੇਸ਼ਨ ਪ੍ਰਣਾਲੀ ਨੂੰ ਲਾਗੂ ਕਰਨ ਦਾ ਮਕਸਦ ਆਨਲਾਈਨ ਬੈਂਕਿੰਗ ਧੋਖਾਧੜੀ ਨੂੰ ਰੋਕਣਾ ਹੈ।
2. ਸਮਾਲ ਸੇਵਿੰਗ ਸਕੀਮ ਦੀਆਂ ਵਿਆਜ ਦਰਾਂ ਦੀ ਹਰ 3 ਮਹੀਨਿਆਂ ਬਾਅਦ ਕੇਂਦਰ ਸਰਕਾਰ ਦੁਆਰਾ ਸਮੀਖਿਆ ਕੀਤੀ ਜਾਂਦੀ ਹੈ। ਇਸ ਲਈ ਸਰਕਾਰ ਜਲਦੀ ਹੀ PPF, ਸੀਨੀਅਰ ਸਿਟੀਜ਼ਨ ਸੇਵਿੰਗ ਸਕੀਮ, ਸੁਕੰਨਿਆ ਸਮ੍ਰਿਧੀ ਯੋਜਨਾ ਵਿੱਚ ਉਪਲਬਧ ਵਿਆਜ ਦੀ ਰਕਮ ਨੂੰ ਵਧਾ ਸਕਦੀ ਹੈ। ਕੇਂਦਰ ਸਰਕਾਰ ਵੱਲੋਂ 30 ਸਤੰਬਰ ਨੂੰ ਨਵੀਆਂ ਵਿਆਜ ਦਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ, ਜੋ ਕਿ 1 ਅਕਤੂਬਰ ਤੋਂ ਲਾਗੂ ਹੋ ਸਕਦੀਆਂ ਹਨ।
3. ਗੈਸ ਸਿਲੰਡਰਾਂ ਦੀਆਂ ਕੀਮਤਾਂ ਦੀ ਸਮੀਖਿਆ ਹਰ ਮਹੀਨੇ ਦੀ ਪਹਿਲੀ ਤਾਰੀਖ ਨੂੰ ਕੀਤੀ ਜਾਂਦੀ ਹੈ। ਇਸ ਵਾਰ ਉਮੀਦ ਕੀਤੀ ਜਾ ਰਹੀ ਹੈ ਕਿ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਕਟੌਤੀ ਹੋ ਸਕਦੀ ਹੈ।
4. ਆਮਦਨ ਕਰ ਦਾਤਾ 1 ਅਕਤੂਬਰ ਤੋਂ ਅਟਲ ਪੈਨਸ਼ਨ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ। ਮੌਜੂਦਾ ਨਿਯਮਾਂ ਅਨੁਸਾਰ 18 ਸਾਲ ਤੋਂ 40 ਸਾਲ ਦੀ ਉਮਰ ਦਾ ਕੋਈ ਵੀ ਭਾਰਤੀ ਨਾਗਰਿਕ ਸਰਕਾਰ ਦੀ ਇਸ ਪੈਨਸ਼ਨ ਸਕੀਮ ਨਾਲ ਜੁੜ ਸਕਦਾ ਹੈ, ਚਾਹੇ ਉਹ ਆਮਦਨ ਕਰ ਅਦਾ ਕਰਦਾ ਹੋਵੇ ਜਾਂ ਨਾ। ਇਸ ਸਕੀਮ ਤਹਿਤ ਹਰ ਮਹੀਨੇ 5000 ਰੁਪਏ ਤੱਕ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾਂਦੀ ਹੈ।
5. 1 ਅਕਤੂਬਰ ਜਾਂ ਇਸ ਤੋਂ ਬਾਅਦ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਨਾਮਜ਼ਦਗੀ(nomination) ਵੇਰਵਾ ਦੇਣਾ ਜਰੂਰੀ ਹੋਵੇਗਾ। ਅਜਿਹਾ ਕਰਨ ਵਿੱਚ ਅਸਫਲ ਰਹਿਣ ਵਾਲੇ ਨਿਵੇਸ਼ਕਾਂ ਨੂੰ ਇੱਕ ਘੋਸ਼ਣਾ ਪੱਤਰ ਭਰਨਾ ਹੋਵੇਗਾ। ਘੋਸ਼ਣਾ ਪੱਤਰ ਵਿੱਚ ਨਾਮਜ਼ਦਗੀ ਦੀ ਸੁਵਿਧਾ ਦਾ ਐਲਾਨ ਕਰਨਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...