October 4, 2026, 10:28 am
----------- Advertisement -----------
HomeNewsLatest News90 ਸਾਲ ਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ,ਪੀਐਮ ਮੋਦੀ ਨੇ...

90 ਸਾਲ ਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ,ਪੀਐਮ ਮੋਦੀ ਨੇ ਦਿੱਤੀ ਵਧਾਈ

Published on

----------- Advertisement -----------

ਅੱਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਜਨਮ ਦਿਨ ਹੈ। ਲਗਾਤਾਰ ਦੋ ਵਾਰ (2004-2014) ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਅੱਜ 90 ਸਾਲ ਦੇ ਹੋ ਗਏ ਹਨ। ਉਹ ਇੱਕ ਪ੍ਰਸਿੱਧ ਅਰਥ ਸ਼ਾਸਤਰੀ ਵੀ ਹਨ। ਪੀਐਮ ਮੋਦੀ ਅਤੇ ਰਾਹੁਲ ਗਾਂਧੀ ਸਮੇਤ ਕਈ ਵੱਡੇ ਨੇਤਾਵਾਂ ਨੇ ਮਨਮੋਹਨ ਸਿੰਘ ਦੇ ਜਨਮ ਦਿਨ ‘ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਭੇਜਦਿਆਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕੀਤੀ। ਪੀਐਮ ਮੋਦੀ ਨੇ ਟਵੀਟ ਕੀਤਾ, ”ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦੇ ਹਾਂ।”
ਇਸ ਦੇ ਨਾਲ ਹੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਡਾਕਟਰ ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ, ‘ਭਾਰਤ ਦੇ ਸਭ ਤੋਂ ਉੱਤਮ ਸਿਆਸਤਦਾਨਾਂ ਵਿੱਚੋਂ ਇੱਕ ਡਾ. ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਉਹ ਮੇਰੇ ਅਤੇ ਹੋਰ ਕਰੋੜਾਂ ਭਾਰਤੀਆਂ ਲਈ ਪ੍ਰੇਰਨਾ ਸਰੋਤ ਹਨ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਖੁਸ਼ੀ ਲਈ ਪ੍ਰਾਰਥਨਾ ਕਰਦਾ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...

ਏਸ਼ੀਆਈ ਖੇਡਾਂ 2026 ‘ਚ ਭਾਰਤ ਕ੍ਰਿਕਟ ਟੀਮ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਗੋਲਡ, ਫਾਈਨਲ ‘ਚ ਪਾਕਿਸਤਾਨ ਨੂੰ ਹਰਾਇਆ

ਭਾਰਤ ਨੇ ਫਾਈਨਲ ਮੁਕਾਬਲੇ ਵਿਚ ਪਾਕਿਸਤਾਨ ਨੂੰ 19 ਦੌੜਾਂ ਤੋਂ ਹਰਾ ਕੇ ਲਗਾਤਾਰ ਦੂਜੀ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਰਾਜਾ ਵੜਿੰਗ ਨੂੰ ਲੈ ਕੇ ਬੋਲੇ ਪ੍ਰਗਟ ਸਿੰਘ, ਦਿੱਤਾ ਵੱਡਾ ਬਿਆਨ

ਪ੍ਰਗਟ ਸਿੰਘ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਕਮਾਨ ਸੰਭਾਲ ਲਈ। ਪ੍ਰਧਾਨ ਬਣਨ...

ਬਾਬਾ ਲੱਖਾ ਸਿੰਘ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਨੂੰ ਮੰਨਿਆ ਭੁੱਲ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਸੌਂਪਿਆ

ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ ਗਏ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ...

ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਫਿਰ ਰਚਿਆ ਇਤਿਹਾਸ, 6512 ਮੀਟਰ ਉੱਚੀ ਮਾਊਂਟ ਭਾਗੀਰਥੀ-2 ਕੀਤੀ ਸਰ

ਪਿੰਡ ਹਰਚੋਵਾਲ ਦੇ ਵਸਨੀਕ ਸੂਬੇਦਾਰ ਸੰਦੀਪ ਸਿੰਘ ਰਿਆੜ ਨੇ ਪਹਾੜ ਚੜ੍ਹਾਈ ਦੇ ਖੇਤਰ ਵਿਚ...

ਖਡੂਰ ਸਾਹਿਬ ਦੇ ਸਰਕਾਰੀ ਗੈਸਟ ਹਾਊਸ ਕੋਲੋਂ ਨੌਜਵਾਨ ਦੀ ਲਾਸ਼ ਬਰਾਮਦ, ਪਰਿਵਾਰ ਵੱਲੋਂ ਕਤਲ ਦਾ ਦੋਸ਼

ਖਡੂਰ ਸਾਹਿਬ ਦੇ ਖਾਲੀ ਪਏ ਸਰਕਾਰੀ ਗੈਸਟ ਹਾਊਸ ਨਜ਼ਦੀਕ ਸ਼ੱਕੀ ਹਾਲਤ ਵਿੱਚ ਇੱਕ ਨੌਜਵਾਨ...

ਏਸ਼ੀਆਈ ਖੇਡਾਂ ‘ਚ Gold ਜਿੱਤਣ ‘ਤੇ CM ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਏਸ਼ੀਆਈ ਖੇਡਾਂ...