May 26, 2026, 9:43 am
----------- Advertisement -----------
HomeNewsEducationਰੂਸੀ ਸਕੂਲ 'ਚ ਅਣਪਛਾਤੇ ਵਿਅਕਤੀ ਵਲੋਂ ਗੋਲੀਬਾਰੀ; ਕਈ ਬੱਚਿਆ ਦੀ ਮੌਤ, ਹਮਲਾਵਰ...

ਰੂਸੀ ਸਕੂਲ ‘ਚ ਅਣਪਛਾਤੇ ਵਿਅਕਤੀ ਵਲੋਂ ਗੋਲੀਬਾਰੀ; ਕਈ ਬੱਚਿਆ ਦੀ ਮੌਤ, ਹਮਲਾਵਰ ਨੇ ਖੁਦ ਨੂੰ ਵੀ ਮਾਰੀ ਗੋਲੀ

Published on

----------- Advertisement -----------

ਰੂਸ ਦੇ ਇੱਕ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਇਕ ਵਿਅਕਤੀ ਹਥਿਆਰਾਂ ਨਾਲ ਸਕੂਲ ‘ਚ ਦਾਖਲ ਹੋਇਆ। ਉਸ ਨੇ ਗੇਟ ‘ਤੇ ਹੀ ਗਾਰਡ ਨੂੰ ਗੋਲੀ ਮਾਰ ਦਿੱਤੀ ਅਤੇ ਬੱਚਿਆਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਗੋਲੀਬਾਰੀ ਦੀ ਇਸ ਘਟਨਾ ਵਿੱਚ ਹਮਲਾਵਰ ਨੇ ਖੁਦ ਨੂੰ ਵੀ ਗੋਲੀ ਮਾਰ ਲਈ। ਸ਼ੁਰੂਆਤੀ ਜਾਣਕਾਰੀ ‘ਚ ਹਮਲਾਵਰ, ਗਾਰਡ ਅਤੇ ਸਕੂਲੀ ਬੱਚਿਆਂ ਸਮੇਤ 7 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਇਸ ਘਿਨਾਉਣੇ ਕਾਂਡ ‘ਚ 20 ਤੋਂ ਵੱਧ ਲੋਕਾਂ, ਜਿਨ੍ਹਾਂ ‘ਚ ਜ਼ਿਆਦਾਤਰ ਬੱਚੇ ਸਨ, ਦੇ ਜ਼ਖਮੀ ਹੋਣ ਦੀ ਸੂਚਨਾ ਮਿਲ ਰਹੀ ਹੈ।
ਰੂਸੀ ਸਮਾਚਾਰ ਏਜੰਸੀ ਤਾਸ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ ਅਤੇ ਮ੍ਰਿਤਕਾਂ ਦੀ ਸ਼ੁਰੂਆਤੀ ਗਿਣਤੀ 7 ਦੱਸੀ ਹੈ। ਤਾਸ ਦੀ ਰਿਪੋਰਟ ਮੁਤਾਬਕ ਹਮਲੇ ‘ਚ ਜ਼ਖਮੀ ਹੋਏ ਕਈ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਹਮਲਾ ਮੱਧ ਰੂਸ ਦੇ ਇਜ਼ੇਵਸਕ ਸ਼ਹਿਰ ਵਿੱਚ ਹੋਇਆ। ਰੂਸੀ ਮੀਡੀਆ ਨੇ ਦੱਸਿਆ ਕਿ ਸਕੂਲ ਨੰਬਰ 88 ਵਿੱਚ ਹਮਲੇ ਦੇ ਸਮੇਂ ਕਰੀਬ 1000 ਬੱਚੇ ਅਤੇ 80 ਅਧਿਆਪਕ ਮੌਜੂਦ ਸਨ ਅਤੇ ਹਮਲਾਵਰ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਹਮਲਾਵਰ ਨੇ ਬਾਅਦ ਵਿੱਚ ਖ਼ੁਦ ਨੂੰ ਵੀ ਗੋਲੀ ਮਾਰ ਲਈ।
ਐਮਰਜੈਂਸੀ ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹਮਲਾਵਰ ਕੋਲ ਦੋ ਪਿਸਤੌਲ ਸਨ। ਜਿਸ ਸਕੂਲ ਵਿੱਚ ਹਮਲਾ ਹੋਇਆ ਹੈ, ਉੱਥੇ ਪਹਿਲੀ ਤੋਂ 11ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਤਾਸ ਨਿਊਜ਼ ਏਜੰਸੀ ਮੁਤਾਬਕ ਇਜ਼ੇਵਸਕ ਸ਼ਹਿਰ ਜਿਸ ਸਕੂਲ ‘ਤੇ ਹਮਲਾ ਹੋਇਆ ਸੀ, ਉਸ ਸ਼ਹਿਰ ‘ਚ 6.5 ਲੱਖ ਤੋਂ ਵੱਧ ਲੋਕ ਰਹਿੰਦੇ ਹਨ। ਰੂਸੀ ਗ੍ਰਹਿ ਮੰਤਰਾਲੇ ਨੇ ਵੀ ਹਮਲੇ ਦੀ ਪੁਸ਼ਟੀ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...