September 19, 2026, 6:08 am
----------- Advertisement -----------
HomeNewsLatest Newsਲੁਧਿਆਣਾ 'ਚ ਲਗਾਇਆ ਜਾਵੇਗਾ ਇੱਕ ਹੋਰ ਸੀ.ਬੀ.ਜੀ ਪਲਾਂਟ: ਅਮਨ ਅਰੋੜਾ

ਲੁਧਿਆਣਾ ‘ਚ ਲਗਾਇਆ ਜਾਵੇਗਾ ਇੱਕ ਹੋਰ ਸੀ.ਬੀ.ਜੀ ਪਲਾਂਟ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਇੱਕ ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰੇਗੀ ਤਾਂ ਜੋ ਇਸ ਡੇਅਰੀ ਕੰਪਲੈਕਸ ਤੋਂ ਪੈਦਾ ਹੁੰਦੇ ਗੋਬਰ ਅਤੇ ਹੋਰ ਵੇਸਟ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਕੇ ਸਾਫ-ਸੁਥਰੀ ਊਰਜਾ ਤਿਆਰ ਕੀਤੀ ਜਾ ਸਕੇ। ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਹੈਬੋਵਾਲ ਡੇਅਰੀ ਕੰਪਲੈਕਸ ਵਿਖੇ ਬਿਲਡ ਅਪਰੇਟ ਐਂਡ ਓਨ (ਬੀ.ਓ.ਓ.) ਆਧਾਰ ‘ਤੇ 12000 ਰਾਅ ਬਾਇਓ ਗੈਸ (ਲਗਭਗ 4.8 ਟਨ ਸੀ.ਬੀ.ਜੀ.) ਦੀ ਸਮਰੱਥਾ ਵਾਲਾ ਇਕ ਹੋਰ ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ ਸਥਾਪਤ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਇਸ ਡੇਅਰੀ ਕੰਪਲੈਕਸ ਵਿੱਚ 225 ਟਨ ਕੱਚੇ ਮਾਲ ਦੀ ਖ਼ਪਤ ਦੀ ਸਮਰੱਥਾ ਵਾਲਾ ਇੱਕ ਸੀ.ਬੀ.ਜੀ. ਪਲਾਂਟ ਪਹਿਲਾਂ ਹੀ ਕਾਰਜਸ਼ੀਲ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰਾਜੈਕਟ ਬੁੱਢੇ ਨਾਲੇ ਦੀ ਕਾਇਆ-ਕਲਪ ਸਬੰਧੀ ਪ੍ਰਾਜੈਕਟ ਦਾ ਹੀ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੂੜੇ ਤੇ ਰਹਿੰਦ-ਖੂੰਹਦ ਤੋਂ ਵਾਤਾਵਰਣ ਪੱਖੀ ਊਰਜਾ ਪੈਦਾ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਪੰਜਾਬ ਦੇ ਵਸਨੀਕਾਂ ਲਈ ਸਵੱਛ ਅਤੇ ਹਰਿਆ ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਇਸ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਅਮਨ ਅਰੋੜਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਡੇਅਰੀ ਕੰਪਲੈਕਸ ਤੋਂ ਪਸ਼ੂਆਂ ਦਾ ਗੋਬਰ ਇਕੱਠਾ ਕੀਤਾ ਜਾਵੇਗਾ। ਇਸ ਪ੍ਰਾਜੈਕਟ ਲਈ ਗੋਬਰ ਦੀ ਕਮੀ ਹੋਣ ਉਤੇ ਸਬਜ਼ੀਆਂ ਜਾਂ ਮੰਡੀ ਦੇ ਕੂੜੇ, ਮਿਉਂਸੀਪਲ ਸੈਗਰੀਗੇਟਿਡ ਗਰੀਨ ਵੇਸਟ, ਐਗਰੋ-ਵੇਸਟ ਜਾਂ ਹੋਰ ਕਿਸਮਾਂ ਦੇ ਬਾਇਓ-ਡੀਗ੍ਰੇਡੇਬਲ ਕੂੜੇ ਦੀ ਵਰਤੋਂ ਕੀਤੀ ਜਾਵੇਗੀ।

ਪੇਡਾ ਨੇ ਇਹ ਸੀ.ਬੀ.ਜੀ. ਪਲਾਂਟ ਲਗਾਉਣ ਲਈ ਈ-ਟੈਂਡਰ ਕੱਢੇ ਹਨ, ਜਿਸ ਵਾਸਤੇ ਬੋਲੀ ਦੀ ਆਖ਼ਰੀ ਮਿਤੀ 26 ਅਕਤੂਬਰ, 2022 (ਸ਼ਾਮ 5 ਵਜੇ ਤੱਕ) ਹੈ। ਇਛੁੱਕ ਕੰਪਨੀਆਂ ਹੋਰ ਵਧੇਰੇ ਜਾਣਕਾਰੀ ਲਈ ਵੈੱਬਸਾਈਟ eproc.punjab.gov.in ਉਤੇ ਲਾਗ-ਇਨ ਕਰ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਪੇਡਾ, ਪੰਜਾਬ ਵਿੱਚ ਨਵਿਆਉਣਯੋਗ ਊਰਜਾ ਪ੍ਰੋਗਰਾਮਾਂ/ਪ੍ਰਾਜੈਕਟਾਂ ਅਤੇ ਊਰਜਾ ਸੰਭਾਲ ਪ੍ਰੋਗਰਾਮਾਂ ਦੇ ਪ੍ਰਚਾਰ ਅਤੇ ਵਿਕਾਸ ਲਈ ਸਟੇਟ ਨੋਡਲ ਏਜੰਸੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...