September 8, 2026, 12:44 am
----------- Advertisement -----------
HomeNewsEntertainment'ਵਿਕਰਮ ਵੇਧਾ' ਦਾ ਦੂਜਾ ਗੀਤ 'ਬੰਦੇ' ਹੋਇਆ ਰਿਲੀਜ਼,ਐਕਸ਼ਨ ਕਰਦੇ ਨਜ਼ਰ ਆਏ ਰਿਤਿਕ...

‘ਵਿਕਰਮ ਵੇਧਾ’ ਦਾ ਦੂਜਾ ਗੀਤ ‘ਬੰਦੇ’ ਹੋਇਆ ਰਿਲੀਜ਼,ਐਕਸ਼ਨ ਕਰਦੇ ਨਜ਼ਰ ਆਏ ਰਿਤਿਕ ਅਤੇ ਸੈਫ

Published on

----------- Advertisement -----------

ਵਿਕਰਮ ਵੇਧਾ, ਪੁਸ਼ਕਰ-ਗਾਇਤਰੀ ਦੁਆਰਾ ਲਿਖੀ ਅਤੇ ਨਿਰਦੇਸ਼ਿਤ, ਇਸ ਸਾਲ ਦੀਆਂ ਸਭ ਤੋਂ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ। 30 ਸਤੰਬਰ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋਣ ਵਾਲੀ ਰਿਤਿਕ ਰੋਸ਼ਨ ਅਤੇ ਸੈਫ ਅਲੀ ਖਾਨ ਦੀ ਇਸ ਫਿਲਮ ਦਾ ਦੂਜਾ ਗੀਤ ‘ਬੰਦੇ’ ਅੱਜ ਰਿਲੀਜ਼ ਹੋ ਗਿਆ ਹੈ। ਰਿਲੀਜ਼ ਹੋਏ ‘ਵਿਕਰਮ ਵੇਧਾ’ ਦੇ ਗੀਤ ਦੀ ਵੀਡੀਓ ‘ਚ ਰਿਤਿਕ ਰੋਸ਼ਨ ਜ਼ਬਰਦਸਤ ਡਾਇਲਾਗ ਬੋਲਦੇ ਨਜ਼ਰ ਆ ਰਹੇ ਹਨ। ਉਹ ਕਹਿੰਦਾ ਹੈ ਕਿ “ਇੱਕ ਜੁਰਮ ਇੱਕ ਸਜ਼ਾ ਹੈ, ਜੇਕਰ ਅਪਰਾਧ ਕਰਨ ਵਾਲੇ ਨੂੰ ਸਜ਼ਾ ਦਿੱਤੀ ਜਾਂਦੀ ਹੈ, ਤਾਂ ਕਰਨ ਵਾਲਾ ਬਚ ਜਾਂਦਾ ਹੈ, ਅਤੇ ਜੇ ਕਰਵਾਉਣ ਵਾਲੇ ਨੂੰ ਸਜ਼ਾ ਮਿਲਦੀ ਹੈ, ਤਾਂ ਕਰਨ ਵਾਲਾ ਬਚ ਜਾਂਦਾ ਹੈ। ਤੁਸੀਂ ਦੋਹਾਂ ਵਿੱਚੋਂ ਕਿਸ ਨੂੰ ਸਜ਼ਾ ਦਿਓਗੇ?” ਗੀਤ ਬਾਰੇ ਗੱਲ ਕਰੀਏ ਤਾਂ ਇਸ ਗੀਤ ਨੂੰ ਸੈਮ. ਸੀਐਸ ਵੱਲੋਂ ਕੰਪੋਜ਼ ਕੀਤਾ ਗਿਆ ਹੈ।

YouTube player

ਇਸ ਗੀਤ ਦੇ ਬੋਲ ਮਨੋਜ ਮੁਨਤਾਸ਼ੀਰ ਨੇ ਲਿਖੇ ਹਨ। ਇਸ ਗੀਤ ਨੂੰ ਗਾਇਕ ਸ਼ਿਵਮ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਨੂੰ ਟੀ-ਸੀਰੀਜ਼ ਮਿਊਜ਼ਿਕ ਕੰਪਨੀ ਦੇ ਹੇਠ ਰਿਲੀਜ਼ ਕੀਤਾ ਗਿਆ ਹੈ। ਰਿਤਿਕ ਰੌਸ਼ਨ ਅਤੇ ਸੈਫ ਅਲੀ ਖ਼ਾਨ ਸਟਾਰਰ ਇਹ ਫ਼ਿਲਮ 30 ਸਤੰਬਰ 2022 ਨੂੰ ਰਿਲੀਜ਼ ਹੋਵੇਗੀ। ਰਿਤਿਕ ਰੌਸ਼ਨ ਦੇ ਵਿਸ਼ਵ ਪੱਧਰ ‘ਤੇ ਪ੍ਰਸ਼ੰਸਕਾਂ ਲਈ ਇਹ ਖਬਰ ਕਿਸੇ ਖੁਸ਼ਖਬਰੀ ਤੋਂ ਘੱਟ ਨਹੀਂ ਹੈ। ‘ਵਿਕਰਮ-ਵੇਧਾ’ ਤੋਂ ਇਹ ਵੀ ਉਮੀਂਦ ਹੈ ਕਿ ਇਹ ਫ਼ਿਲਮ ਬਾਕਸ ਆਫਿਸ ‘ਤੇ ਚੰਗਾ ਰਿਕਾਰਡ ਬਣਾਵੇਗੀ। ਤਰਨ ਆਦਰਸ਼ ਅਤੇ ਹੋਰ ਫ਼ਿਲਮ ਕ੍ਰਿਟਿਕਸ ਦੇ ਮੁਤਾਬਕ ‘ਵਿਕਰਮ-ਵੇਧਾ’ ਦੁਨੀਆ ਦੇ 100 ਤੋਂ ਵੱਧ ਦੇਸ਼ਾਂ ਦੇ ਸਿਨੇਮਾਘਰਾਂ ‘ਚ ਚੱਲੇਗੀ। ਖਬਰਾਂ ਮੁਤਾਬਕ ‘ਵਿਕਰਮ ਵੇਧਾ’ ਉੱਤਰੀ ਅਮਰੀਕਾ, ਬ੍ਰਿਟੇਨ, ਮੱਧ ਪੂਰਬ ਦੇ ਦੇਸ਼ਾਂ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਨਾਲ-ਨਾਲ ਯੂਰਪ ਦੇ 22 ਦੇਸ਼ਾਂ ਅਤੇ ਅਫਰੀਕਾ ਦੇ 27 ਦੇਸ਼ਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...