November 24, 2026, 4:40 pm
----------- Advertisement -----------
HomeNewsBreaking Newsਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ 'ਚ IFS ਅਧਿਕਾਰੀ ਕੀਤਾ ਗ੍ਰਿਫਤਾਰ

ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ‘ਚ IFS ਅਧਿਕਾਰੀ ਕੀਤਾ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 27 ਸਤੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਪ੍ਰਿੰਸੀਪਲ ਚੀਫ ਕੰਜ਼ਰਵੇਟਰ ਆਫ ਫਾਰੈਸਟ ਆਈਐਫਐਸ ਅਫਸਰ ਪ੍ਰਵੀਨ ਕੁਮਾਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਬਿਊਰੋ ਨੇ ਪਿਛਲੀ ਕਾਂਗਰਸ ਸਰਕਾਰ ਵਿੱਚ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਕਾਰਜਕਾਲ ਦੌਰਾਨ ਹੋਏ ਘੁਟਾਲੇ ਵਿੱਚ ਐਫਆਈਆਰ ਦਰਜ ਕੀਤੀ ਸੀ। ਇਸ ਵਿੱਚ ਪ੍ਰਵੀਨ ਕੁਮਾਰ ਦਾ ਨਾਂ ਵੀ ਸ਼ਾਮਲ ਸੀ।

ਵਿਜੀਲੈਂਸ ਅਨੁਸਾਰ ਜਾਂਚ ਦੌਰਾਨ ਪ੍ਰਵੀਨ ਕੁਮਾਰ ਨੇ ਦੋਸ਼ ਲਾਇਆ ਕਿ ਸਾਬਕਾ ਮੰਤਰੀ ਗਿਲਜੀਆਂ ਨੇ ਉਸ ‘ਤੇ ਵਿਧਾਨ ਸਭਾ ਚੋਣਾਂ ਲਈ ਵਿਭਾਗ ਦੇ ਫੰਡਾਂ ਵਿੱਚੋਂ ਪੈਸੇ ਦਾ ਪ੍ਰਬੰਧ ਕਰਨ ਲਈ ਦਬਾਅ ਪਾਇਆ। ਇਸ ਤੋਂ ਬਾਅਦ ਕੁਮਾਰ ਨੇ ਕਥਿਤ ਤੌਰ ‘ਤੇ ਸਾਬਕਾ ਮੰਤਰੀ ਦੇ ਭਤੀਜੇ ਦਲਜੀਤ ਸਿੰਘ ਨਾਲ ਪੈਸਿਆਂ ਦਾ ਪ੍ਰਬੰਧ ਕਰਨ ਦੀ ਸਾਜ਼ਿਸ਼ ਰਚੀ।

ਜਿਸ ਕਾਰਨ ਜੰਗਲਾਤ ਵਿਭਾਗ ਵਿੱਚ ਟ੍ਰੀ ਗਾਰਡਾਂ ਦੀ ਖਰੀਦ ਵਿੱਚ ਲੱਖਾਂ ਰੁਪਏ ਦਾ ਘਪਲਾ ਹੋਇਆ ਹੈ। ਜੰਗਲਾਤ ਵਿਭਾਗ ਵੱਲੋਂ ਖਰੀਦੇ ਗਏ ਹਰ ਟ੍ਰੀ ਗਾਰਡ ’ਤੇ 800 ਰੁਪਏ ਰਿਸ਼ਵਤ ਲਈ ਜਾਂਦੀ ਸੀ। ਇਸ ਤੋਂ ਇਲਾਵਾ ਸੰਗਤ ਸਿੰਘ ਅਤੇ ਪ੍ਰਵੀਨ ਕੁਮਾਰ ਨੇ ਜਨਵਰੀ ਵਿੱਚ ਕਈ ਅਧਿਕਾਰੀਆਂ ਨੂੰ ਕਸਟਮ ਪੋਸਟਿੰਗ ਦੇਣ ਲਈ ਰਿਸ਼ਵਤ ਲਈ ਸੀ।

ਬੁਲਾਰੇ ਨੇ ਦੱਸਿਆ ਕਿ ਪਰਵੀਨ ਕੁਮਾਰ, ਆਈ.ਐਫ.ਐਸ. ਜੰਗਲਾਤ ਵਿਭਾਗ ਵਿੱਚ ਸੀ.ਈ.ਓ., ਪਨਕੈਂਪਾ ਅਤੇ ਨੋਡਲ ਅਫ਼ਸਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ, ਸੰਗਤ ਸਿੰਘ ਗਿਲਜੀਆਂ ਦੇ 26/9/2021 ਨੂੰ ਜੰਗਲਾਤ ਮੰਤਰੀ ਬਣਨ ਤੋਂ ਬਾਅਦ, ਅਕਤੂਬਰ 2021 ਵਿੱਚ ਉਸਨੂੰ ਪੀਸੀਸੀਐਫ ਦਾ ਚਾਰਜ ਦਿੱਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...