July 23, 2026, 11:36 pm
----------- Advertisement -----------
HomeNewsEntertainmentਨੀਰੂ ਬਾਜਵਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਮਾਂ ਨੂੰ ਦਿੱਤੀ ਜਨਮ...

ਨੀਰੂ ਬਾਜਵਾ ਨੇ ਪਿਆਰੀ ਜਿਹੀ ਪੋਸਟ ਪਾ ਕੇ ਮਾਂ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Published on

----------- Advertisement -----------

ਨੀਰੂ ਬਾਜਵਾ ਨੇ ਆਪਣੀ ਮਾਂ ਦੇ ਜਨਮ ਦਿਨ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਆਪਣੀ ਮਾਤਾ ਦੀ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਪਿਆਰੀ ਮਾਂ, ਹੈਪੀ ਬਰਥਡੇ , ਤੁਸੀਂ ਮੇਰੀ ਸੁਪਰ ਮਾਂ ਹੋ, ਮੈਂ ਖੁਸ਼ਕਿਸਮਤ ਹਾਂ ਕਿ ਤੁਸੀਂ ਮੇਰੀ ਮਾਂ ਹੋ । ਲਵ ਯੂ ਮਾਂ ,ਤੁਸੀਂ ਮੇਰਾ ਰੱਬ ਹੋ । ਨੀਰੂ ਬਾਜਵਾ ਦੇ ਵੱਲੋਂ ਸ਼ੇਅਰ ਕੀਤੀ ਗਈ ਇਸ ਤਸਵੀਰ ਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਮਾਤਾ ਜੀ ਦੇ ਜਨਮ ਦਿਨ ਦੀ ਵਧਾਈ ਦੇ ਰਹੇ ਹਨ । ਨੀਰੂ ਬਾਜਵਾ ਦੀਆਂ ਦੋ ਹੋਰ ਭੈਣਾਂ ਹਨ ਰੁਬੀਨਾ ਅਤੇ ਸਬਰੀਨਾ ਬਾਜਵਾ ।ਰੁਬੀਨਾ ਬਾਜਵਾ ਦਾ ਇਸੇ ਸਾਲ ਵਿਆਹ ਵੀ ਹੈ । ਬੀਤੇ ਸਾਲ ਉਸ ਦੀ ਮੰਗਣੀ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ । ਪੰਜਾਬੀ ਇੰਡਸਟਰੀ ‘ਚ ਰੁਬੀਨਾ ਬਾਜਵਾ ਨੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਸੇ ਦਾ ਦਿਲ ਜਿੱਤਿਆ ਹੈ ।

ਪਿਤਾ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਹੀ ਭੈਣਾਂ ਦਾ ਪਾਲਣ ਪੋਸ਼ਣ ਅਤੇ ਪਰਿਵਾਰ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ ।ਜਦੋਂਕਿ ਨੀਰੂ ਬਾਜਵਾ ਵੀ ਛੋਟੀਆਂ ਭੈਣਾਂ ਦੀ ਜ਼ਿੰਮੇਵਾਰੀ ਸੰਭਾਲਦੀ ਨਜ਼ਰ ਆਉਂਦੀ ਹੈ । ਨੀਰੂ ਬਾਜਵਾ ਦੀਆਂ ਤਿੰਨ ਧੀਆਂ ਹਨ । ਇੱਕ ਵੱਡੀ ਧੀ ਹੈ ਅਤੇ ਦੋ ਜੁੜਵਾ ਧੀਆਂ ਦਾ ਕੁਝ ਸਮਾਂ ਪਹਿਲਾਂ ਹੀ ਜਨਮ ਹੋਇਆ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀ ਫ਼ਿਲਮ ‘ਕ੍ਰਿਮੀਨਲ’ ਨੂੰ ਲੈ ਕੇ ਚਰਚਾ ‘ਚ ਹੈ ।ਇਸ ਤੋਂ ਇਲਾਵਾ ਨੀਰੂ ਬਾਜਵਾ ਜਲਦ ਹੀ ਹਾਲੀਵੁੱਡ ਦੀਆਂ ਫ਼ਿਲਮਾਂ ‘ਚ ਵੀ ਅਦਾਕਾਰੀ ਕਰਦੀ ਹੋਈ ਨਜ਼ਰ ਆਏਗੀ । ਫ਼ਿਲਮਾਂ ਦੇ ਨਾਲ ਨਾਲ ਉਹ ਆਪਣੀਆਂ ਪਰਿਵਾਰਕ ਜ਼ਿੰਮੇਵਾਰੀਆਂ ਨੂੰ ਵੀ ਬਾਖੂਬੀ ਨਿਭਾ ਰਹੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...