November 17, 2026, 9:05 am
----------- Advertisement -----------
HomeNewsLatest Newsਸਰਕਾਰ ਤੇ ਲੋਕਾਂ ਦਾ ਭਰੋਸਾ ਟੈਸਟ ਕਰਨ ਲਈ ਰਾਜਾ ਵੜਿੰਗ ਦੀ ਮਾਨ...

ਸਰਕਾਰ ਤੇ ਲੋਕਾਂ ਦਾ ਭਰੋਸਾ ਟੈਸਟ ਕਰਨ ਲਈ ਰਾਜਾ ਵੜਿੰਗ ਦੀ ਮਾਨ ਨੂੰ ਮੁੜ ਚੋਣਾਂ ਕਰਵਾਉਣ ਦੀ ਚੁਣੌਤੀ

Published on

----------- Advertisement -----------

ਚੰਡੀਗੜ੍ਹ, 27 ਸਤੰਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਹੁਮਤ ਸਾਬਤ ਕਰਨ ਲਈ ਇੰਨੀ ਉਤਾਵਲੀ ਹੈ ਤਾਂ ਉਹ ਮੁੜ ਵਿਧਾਨ ਸਭਾ ਚੋਣਾਂ ਕਰਵਾ ਕੇ ਲੋਕਾਂ ਦਾ ਭਰੋਸਾ ਕਿਉਂ ਨਹੀਂ ਹਾਸਲ ਕਰ ਲੈਂਦੀ। ਵੜਿੰਗ ਨੇ ਦੁਹਰਾਇਆ ਕਿ ‘ਆਪਰੇਸ਼ਨ ਲੋਟਸ’ ਬਾਰੇ ‘ਆਪ’ ਦਾ ਦਾਅਵਾ ਮਹਿਜ਼ ਡਰਾਮਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਤੁਹਾਡੀ ਸਰਕਾਰ ਨੂੰ ਅਸਥਿਰ ਕਿਉਂ ਕਰੇਗੀ, ਕਿਉਂਕਿ ਤੁਸੀਂ ਉਨ੍ਹਾਂ ਦੀ ਬੀ-ਟੀਮ ਹੋ। ਇਸ ਦੇ ਉਲਟ ਭਾਜਪਾ, ਕਾਂਗਰਸ ਸਰਕਾਰਾਂ ਨੂੰ ਹੀ ਅਸਥਿਰ ਕਰਦੀ ਹੈ।
ਵਿਧਾਨ ਸਭਾ ‘ਚ ਭਰੋਸਗੀ ਦਾ ਵੋਟ ਪਾਸ ਹੋਣ ਤੋਂ ਬਾਅਦ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਤੁਸੀਂ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਲਿਆਉਣ ਦਾ ਡਰਾਮਾ ਕਿਉਂ ਰਚ ਰਹੇ ਹੋ, ਜਦੋਂ ਕਿ ਸਦਨ ‘ਚ ਤੁਹਾਡੇ ਬਹੁਮਤ ‘ਤੇ ਕੋਈ ਸਵਾਲ ਨਹੀਂ ਕਰਦਾ। ਬਿਹਤਰ ਹੈ ਕਿ ਤੁਸੀਂ ਪੰਜਾਬ ਦੇ ਲੋਕਾਂ ਤੋਂ ਭਰੋਸੇ ਦਾ ਵੋਟ ਪ੍ਰਾਪਤ ਕਰੋ, ਜਿਸਨੂੰ ਤੁਸੀਂ ਜ਼ਰੂਰ ਗੁਆ ਦਿੱਤਾ ਹੈ।
ਸੂਬਾ ਕਾਂਗਰਸ ਪ੍ਰਧਾਨ ਜੋ ਕਿ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਵੀ ਕਰਦੇ ਹਨ, ਨੇ ਕਿਹਾ ਕਿ ਇਸ ਸਦਨ ਵਿੱਚ ਤੁਹਾਡੇ ਬਹੁਮਤ ਬਾਰੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੈ, ਪਰ ਸ਼ੰਕਾ ਇਸ ਸਰਕਾਰ ਵਿੱਚ ਪੰਜਾਬ ਦੇ ਲੋਕਾਂ ਦੇ ਭਰੋਸੇ ਨੂੰ ਲੈ ਕੇ ਹੈ। ਉਨ੍ਹਾਂ ਸਰਕਾਰ ਨੂੰ ਲਲਕਾਰਦਿਆਂ ਕਿਹਾ ਕਿ ਜੇਕਰ ਤੁਸੀਂ ਇੰਨੇ ਹੀ ਉਤਾਵਲੇ ਹੋ ਅਤੇ ਉੱਚ ਨੈਤਿਕ ਆਧਾਰ ਦੇ ਧਾਰਨੀ ਹੋ ਤਾਂ ਤੁਸੀਂ ਵਿਧਾਨ ਸਭਾ ਭੰਗ ਕਰਕੇ ਨਵੀਆਂ ਚੋਣਾਂ ਕਿਉਂ ਨਹੀਂ ਕਰਵਾ ਲੈਂਦੇ, ਦੇਖਦੇ ਹਾਂ ਕਿ ਪੰਜਾਬ ਦੇ ਲੋਕਾਂ ਦਾ ਤੁਹਾਡੇ ‘ਤੇ ਕਿੰਨਾ ਭਰੋਸਾ ਹੈ।
‘ਆਪ੍ਰੇਸ਼ਨ ਲੋਟਸ’ ਨੂੰ ਮਹਿਜ਼ ਡਰਾਮਾ ਦੱਸਦੇ ਹੋਏ, ਵੜਿੰਗ ਨੇ ਹੈਰਾਨੀ ਪ੍ਰਗਟਾਈ ਕਿ ਭਾਜਪਾ ਨੂੰ ‘ਆਪ’ ਸਰਕਾਰ, ਜੋ ਉਸਦੀ ਆਪਣੀ ਬੀ-ਟੀਮ ਹੈ, ਨੂੰ ਡੇਗਣ ਦੀ ਲੋੜ ਕਿਉਂ ਪਈ। ਉਨ੍ਹਾਂ ਕਿਹਾ ਕਿ ਅਸੀਂ ਤੁਹਾਡੇ ਆਪਰੇਸ਼ਨ ਲੋਟਸ ਡਰਾਮੇ ਦਾ ਵਿਰੋਧ ਕਰਦੇ ਹਾਂ, ਕਿਉਂਕਿ ਅਸੀਂ ਜਾਣਦੇ ਹਾਂ ਕਿ ਭਾਜਪਾ ਤੁਹਾਡੀ ਸਰਕਾਰ ਨੂੰ ਕਦੇ ਵੀ ਅਸਥਿਰ ਨਹੀਂ ਕਰੇਗੀ, ਜੋ ਉਨ੍ਹਾਂ ਦੀ ਬੀ-ਟੀਮ ਹੈ।
ਉਨ੍ਹਾਂ ਕਿਹਾ ਕਿ ‘ਆਪ’ ਜਿੱਥੇ ਵੀ ਚੋਣਾਂ ਲੜਦੀ ਹੈ, ਕਾਂਗਰਸ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਭਾਜਪਾ ਨੂੰ ਫਾਇਦਾ ਪਹੁੰਚਾਉਂਦੀ ਹੈ। ਤੁਸੀਂ ਉੱਤਰਾਖੰਡ ਵਿੱਚ ਬੀਜੇਪੀ ਨੂੰ ਜਿੱਤਣ ਵਿੱਚ ਮਦਦ ਕੀਤੀ ਅਤੇ ਹੁਣ ਤੁਸੀਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿੱਚ ਉਹੀ ਕੰਮ ਕਰਨ ਦੀ ਕੋਸ਼ਿਸ਼ ਕਰ ਰਹੇ ਹੋ। ਜਿਸ ‘ਤੇ ਉਸ ਨੇ ਆਪ ਨੂੰ ਲਲਕਾਰਦੇ ਹੋਏ ਕਿਹਾ ਕਿ ਤੁਹਾਡਾ ਪਹਿਲਾਂ ਹੀ ਪਰਦਾਫਾਸ਼ ਹੋ ਚੁੱਕਾ ਹੈ ਅਤੇ ਤੁਸੀਂ ਹਰ ਵਾਰ ਲੋਕਾਂ ਨੂੰ ਧੋਖਾ ਨਹੀਂ ਦੇ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...