April 30, 2026, 2:30 pm
----------- Advertisement -----------
HomeNewsLatest Newsਪਾਸਪੋਰਟ ਬਣਾਉਣਾ ਹੋਵੇਗਾ ਪਹਿਲਾਂ ਨਾਲੋਂ ਆਸਾਨ! ਸਰਕਾਰ ਨੇ ਕੀਤਾ ਬਦਲਾਅ, ਕੱਲ ਤੋਂ...

ਪਾਸਪੋਰਟ ਬਣਾਉਣਾ ਹੋਵੇਗਾ ਪਹਿਲਾਂ ਨਾਲੋਂ ਆਸਾਨ! ਸਰਕਾਰ ਨੇ ਕੀਤਾ ਬਦਲਾਅ, ਕੱਲ ਤੋਂ ਲਾਗੂ ਹੋਵੇਗਾ ਨਵਾਂ ਨਿਯਮ

Published on

----------- Advertisement -----------

ਪਾਸਪੋਰਟ ਦੀਆਂ ਅਰਜ਼ੀਆਂ ਵਧਣ ਕਾਰਨ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀ. ਸੀ. ਸੀ.) ਦੀ ਮੰਗ ਵੀ ਵਧੀ ਹੈ। ਇਸ ਅਣਕਿਆਸੇ ਵਾਧੇ ਨੂੰ ਦੂਰ ਕਰਨ ਲਈ ਵਿਦੇਸ਼ ਮੰਤਰਾਲੇ ਨੇ ਵੱਡਾ ਫੈਸਲਾ ਲਿਆ ਹੈ। 28 ਸਤੰਬਰ 2022 ਤੋਂ, ਪੀਸੀਸੀ ਸੇਵਾਵਾਂ ਲਈ ਅਰਜ਼ੀਆਂ ਭਾਰਤ ਭਰ ਦੇ ਸਾਰੇ ਔਨਲਾਈਨ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰਾਂ (POPSKs) ‘ਤੇ ਉਪਲਬਧ ਹੋਣਗੀਆਂ। ਇਸ ਨਾਲ ਪਾਸਪੋਰਟ ਬਣਾਉਣ ਵਾਲਿਆਂ ਲਈ ਆਸਾਨ ਹੋ ਜਾਵੇਗਾ।
ਵਿਦੇਸ਼ ਮੰਤਰਾਲਾ ਦਾ ਇਕ ਬਿਆਨ ਆਇਆ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਮੰਤਰਾਲਾ ਪਾਸਪੋਰਟ ਸੰਬੰਧੀ ਸੇਵਾਵਾਂ ਨੂੰ ਆਸਾਨ ਬਣਾਉਣ ਅਤੇ ਨਾਗਰਿਕਾਂ ਦੇ ਅਨੁਭਵ ਨੂੰ ਬਿਹਤਰ ਬਣਾਉਣ ‘ਤੇ ਕੰਮ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਦੀ ਮੰਗ ਵਧ ਗਈ ਹੈ। ਇਸਦੇ ਲਈ, ਹੁਣ ਭਾਰਤ ਵਿੱਚ ਸਾਰੇ ਔਨਲਾਈਨ ਪੋਸਟ ਆਫਿਸ ਪਾਸਪੋਰਟ ਸੇਵਾ ਕੇਂਦਰਾਂ ਵਿੱਚ ਪੀਸੀਸੀ ਸੇਵਾਵਾਂ ਲਈ ਅਰਜ਼ੀ ਦੇਣ ਦੀ ਸਹੂਲਤ ਹੋਵੇਗੀ।
ਭਾਰਤੀ ਪਾਸਪੋਰਟ ਧਾਰਕ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਜਾਰੀ ਕੀਤਾ ਜਾਂਦਾ ਹੈ। ਜੇਕਰ ਇਹ ਲੋਕ ਰਿਹਾਇਸ਼ੀ ਸਥਿਤੀ, ਨੌਕਰੀ ਜਾਂ ਲੰਮੇ ਸਮੇਂ ਲਈ ਵੀਜ਼ਾ ਲੈਣਾ ਚਾਹੁੰਦੇ ਹਨ ਤਾਂ ਇਸਦੀ ਲੋੜ ਹੈ। ਤੁਹਾਨੂੰ ਦੱਸ ਦੇਈਏ ਕਿ PCC ਨੂੰ ਟੂਰਿਸਟ ਵੀਜ਼ਾ ‘ਤੇ ਵਿਦੇਸ਼ ਜਾਣ ਦੀ ਲੋੜ ਨਹੀਂ ਹੈ।
ਮੰਤਰਾਲਾ ਨੇ ਕਿਹਾ ਹੈ ਕਿ ਇਸ ਫੈਸਲੇ ਤੋਂ ਬਾਅਦ ਨਾ ਸਿਰਫ ਵਿਦੇਸ਼ਾਂ ‘ਚ ਰੋਜ਼ਗਾਰ ਦੀ ਮੰਗ ਕਰਨ ਵਾਲੇ ਭਾਰਤੀ ਨਾਗਰਿਕਾਂ, ਸਗੋਂ ਪੀਸੀਸੀ ਦੀਆਂ ਹੋਰ ਜ਼ਰੂਰਤਾਂ ਦੀ ਮੰਗ ਨੂੰ ਵੀ ਪੂਰਾ ਕੀਤਾ ਜਾਵੇਗਾ। ਜਿਵੇਂ ਕਿ ਪੜ੍ਹਾਈ ਦੇ ਮਾਮਲਿਆਂ ਵਿੱਚ, ਲੰਬੇ ਸਮੇਂ ਲਈ ਵੀਜ਼ਾ ਆਦਿ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...