ਵੈੱਬ ਸੀਰੀਜ਼ XXX ਸੀਜ਼ਨ 2 ਨੂੰ ਲੈ ਕੇ ਏਕਤਾ ਕਪੂਰ ਦੀਆ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਬੇਗੂਸਰਾਏ ਕੋਰਟ ਨੇ ਏਕਤਾ ਕਪੂਰ ਅਤੇ ਉਸ ਦੀ ਮਾਂ ਸ਼ੋਭਾ ਕਪੂਰ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਪਿਛਲੇ ਸਾਲ ਇਸ ਵੈੱਬ ਸੀਰੀਜ਼ ਵਿੱਚ ਦਿਖਾਏ ਗਏ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਲੈ ਕੇ ਬਿਹਾਰ ਦੀ ਬੇਗੂਸਰਾਏ ਅਦਾਲਤ ਵਿੱਚ ਕੇਸ ਦਰਜ ਕੀਤਾ ਗਿਆ ਸੀ। ਹੁਣ ਅਦਾਲਤ ਨੇ ਫ਼ੌਜੀਆਂ ਦੇ ਅਪਮਾਨ ਦੇ ਇਸ ਮਾਮਲੇ ਵਿੱਚ ਏਕਤਾ ਅਤੇ ਸ਼ੋਭਾ ਕਪੂਰ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।
ਦਰਅਸਲ ਇਸ ਵੈੱਬ ਸੀਰੀਜ਼ ‘ਚ ਫੌਜੀ ਦੀ ਪਤਨੀ ਦੇ ਕਈ ਇਤਰਾਜ਼ਯੋਗ ਸੀਨ ਦਿਖਾਏ ਗਏ ਸਨ,ਜਿਸ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਐਕਸ ਸਰਵਿਸਮੈਨ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸ਼ੰਭੂ ਕੁਮਾਰ ਵੱਲੋਂ ਇੱਕ ਸਾਲ ਪਹਿਲਾਂ ਇਹ ਕੇਸ ਦਰਜ ਕਰਵਾਇਆ ਗਿਆ ਸੀ। ਸ਼ੰਭੂ ਕੁਮਾਰ ਨੇ ਕਿਹਾ ਕਿ ਇਸ ਲੜੀਵਾਰ ਵਿੱਚ ਦਿਖਾਏ ਗਏ ਦ੍ਰਿਸ਼ਾਂ ਤੋਂ ਉਨ੍ਹਾਂ ਨੂੰ ਕਾਫੀ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਵਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾ ਕੇ ਦੇਸ਼ ਦੀ ਸੇਵਾ ਕਰਦੇ ਹਨ। ਅਜਿਹੇ ‘ਚ ਉਨ੍ਹਾਂ ਨੂੰ ਸਨਮਾਨ ਦੀ ਨਜ਼ਰ ਨਾਲ ਦੇਖਿਆ ਜਾਣਾ ਚਾਹੀਦਾ ਹੈ ਪਰ ਇੱਥੇ ਇਸ ਦੇ ਉਲਟ ਹੋ ਰਿਹਾ ਹੈ। ਸੀਰੀਜ਼ ‘ਚ ਭਾਰਤੀ ਜਵਾਨ ਅਤੇ ਉਸ ਦੀ ਪਤਨੀ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ ਹੈ।
----------- Advertisement -----------
ਏਕਤਾ ਕਪੂਰ ਅਤੇ ਸ਼ੋਭਾ ਕਪੂਰ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ
Published on
----------- Advertisement -----------
----------- Advertisement -----------











