September 4, 2026, 4:29 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਗ੍ਰਿਫਤਾਰ

ਪੰਜਾਬ ਪੁਲਿਸ ਵੱਲੋਂ ਕੈਨੇਡਾ ਦੇ ਲਖਬੀਰ ਲੰਡਾ ਗੈਂਗ ਨਾਲ ਸਬੰਧਤ ਗੈਂਗਸਟਰ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 28 ਸਤੰਬਰ : – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚੱਲ ਰਹੀ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਗੈਂਗ ਦੇ ਇੱਕ ਕਾਰਕੁਨ ਨੂੰ ਬਿਹਾਰ ਤੋਂ ਕਤਲ, ਕਤਲ ਦੀ ਕੋਸ਼ਿਸ਼, ਹਮਲਾ ਕਰਨ ਅਤੇ ਲੁੱਟ-ਖੋਹ ਨਾਲ ਸਬੰਧਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ । ਗ੍ਰਿਫਤਾਰ ਕੀਤੇ ਗਏ ਗੈਂਗਸਟਰ ਦੀ ਪਛਾਣ ਅੰਮ੍ਰਿਤਸਰ ਦੇ ਕਰਨ ਮਲਿਕ ਉਰਫ ਕਰਨ ਮਾਨ ਵਜੋਂ ਹੋਈ ਹੈ, ਜੋ ਕਿ ਐਸ.ਆਈ. ਦੀ ਕਾਰ ਹੇਠਾਂ ਆਈ.ਈ.ਡੀ. ਲਗਾਉਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਅਤੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਲੰਡਾ ਦੇ ਸਾਥੀ ਯੁਵਰਾਜ ਸਭਰਵਾਲ ਉਰਫ ਯਸ਼ ਦਾ ਕਰੀਬੀ ਦੱਸਿਆ ਜਾਂਦਾ ਹੈ। ਕਰਨ ਮਲਿਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਪੰਜਾਬ ਪੁਲਿਸ ਨੂੰ ਲੋੜੀਂਦਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰ ਕਰਨ ਮਲਿਕ ਦੇ ਬਿਹਾਰ ਦੇ ਜ਼ਿਲ੍ਹਾ ਜਮੁਈ ਵਿੱਚ ਕਿਸੇ ਥਾਂ ਪਨਾਹ ਲੈਣ ਦੀ ਸੂਚਨਾ ਮਿਲਣ ਤੋਂ ਬਾਅਦ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੀ ਟੀਮ ਨੇ ਕੇਂਦਰੀ ਏਜੰਸੀਆਂ ਅਤੇ ਬਿਹਾਰ ਪੁਲਿਸ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਲਾਸ਼ੀ ਸ਼ੁਰੂ ਕੀਤੀ ਅਤੇ ਬਿਹਾਰ ਦੇ ਜ਼ਿਲ੍ਹਾ ਜਮੁਈ ਦੇ ਪਿੰਡ ਦਰੀਮਾ ਵਿਖੇ ਮੁਲਜ਼ਮ ਨੂੰ ਕਾਬੂ ਕਰਨ ਵਿੱਚ ਸਫ਼ਲ ਰਹੀ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਦੋਸ਼ੀ ਕਰਨ ਮਲਿਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਜੁਲਾਈ 2021 ਵਿੱਚ ਇੱਕ ਲੜਾਈ ਦੌਰਾਨ ਕਰਨ ਨਾਮ ਦੇ ਵਿਅਕਤੀ ਦਾ ਕਤਲ ਕਰ ਦਿੱਤਾ ਸੀ। ਇਸ ਸਬੰਧੀ ਇੰਡੀਅਨ ਪੀਨਲ ਕੋਡ (ਆਈ.ਪੀ.ਸੀ.) ਦੀ ਧਾਰਾ 302, 148 ਅਤੇ 149 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25/54/59 ਤਹਿਤ ਪੁਲਿਸ ਸਟੇਸ਼ਨ ਬੀ-ਡਵੀਜ਼ਨ ਅੰਮ੍ਰਿਤਸਰ ਸਿਟੀ ਵਿਖੇ ਐਫ.ਆਈ.ਆਰ. ਨੰਬਰ 184 ਮਿਤੀ 18.07.21 ਦਰਜ ਹੈ।
ਇਸ ਤੋਂ ਇਲਾਵਾ ਮੁਲਜ਼ਮ ਕਰਨ ਮਲਿਕ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਗਸਤ 2021 ਵਿਚ ਅੰਮ੍ਰਿਤਸਰ ਦੀ ਫੇਅਰਲੈਂਡ ਕਲੋਨੀ ਵਿਖੇ ਲਾਲ ਚੰਦ ਜਵੈਲਰਜ਼ ਤੋਂ 530 ਗ੍ਰਾਮ ਸੋਨਾ, 6 ਕਿਲੋ ਚਾਂਦੀ ਅਤੇ 1 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ, ਜਿਸ ਸਬੰਧੀ ਥਾਣਾ ਮਜੀਠਾ ਰੋਡ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਨੰਬਰ 149/2021 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਕਰਨ ਮਲਿਕ ਨੇ ਸਾਹਿਲ ਨਾਮੀ ਹਥਿਆਰਾਂ ਦੇ ਤਸਕਰ ਕੋਲੋਂ 40,000 ਰੁਪਏ ਪ੍ਰਤੀ ਹਥਿਆਰ ਦੇ ਹਿਸਾਬ .32 ਬੋਰ ਦੇ ਹਥਿਆਰ ਖਰੀਦੇ ਸਨ। ਜ਼ਿਕਰਯੋਗ ਹੈ ਕਿ ਸਾਹਿਲ ਸਮੇਤ ਉਸ ਦੇ ਸਾਥੀ ਹਿੰਮਤ ਵਾਸੀ ਅੰਮ੍ਰਿਤਸਰ ਨੂੰ ਕੁਝ ਦਿਨ ਪਹਿਲਾਂ ਪੰਜਾਬ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ ਚਾਰ ਹਥਿਆਰ ਬਰਾਮਦ ਹੋਏ ਸਨ।
ਦੱਸਣਯੋਗ ਹੈ ਕਿ ਪੁਲਿਸ ਕਰਨ ਮਲਿਕ ਦੇ ਛੋਟੇ ਭਰਾ ਅਰਜੁਨ ਮਲਿਕ ਉਰਫ ਅਰਜੁਨ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ, ਜੋ ਕਿ ਕਈ ਅਪਰਾਧਿਕ ਗਤੀਵਿਧੀਆਂ ਵਿੱਚ ਵੀ ਸ਼ਾਮਲ ਹੈ। ਇਸ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...