November 17, 2026, 8:53 am
----------- Advertisement -----------
HomeNewsLatest Newsਸਪੀਕਰ ਨੇ ਲੋਕਤੰਤਰ ਦਾ ਕਤਲ ਕੀਤਾ: ਰਾਜਾ ਵੜਿੰਗ

ਸਪੀਕਰ ਨੇ ਲੋਕਤੰਤਰ ਦਾ ਕਤਲ ਕੀਤਾ: ਰਾਜਾ ਵੜਿੰਗ

Published on

----------- Advertisement -----------

ਚੰਡੀਗੜ੍ਹ, 28 ਸਤੰਬਰ : – ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਮਾਰਸ਼ਲਾਂ ਨੂੰ ਸਾਰੇ ਕਾਂਗਰਸੀ ਵਿਧਾਇਕਾਂ ਨੂੰ ਬਾਹਰ ਕਰਨ ਦੇ ਹੁਕਮ ਦੇ ਕੇ ਕੀਤੀ ਗਈ ਪੱਖਪਾਤੀ ਕਾਰਵਾਈ ਨਿੰਦਣਯੋਗ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਨਾ ਸਿਰਫ਼ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੀ, ਸਗੋਂ ਇਹ ਲੋਕਤੰਤਰ ਦਾ ਵੀ ਕਤਲ ਸੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦੇ ਇਤਿਹਾਸ ਵਿੱਚ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਨਵੇਂ ਸੈਸ਼ਨ ਦੇ ਪਹਿਲੇ ਦਿਨ ਹੀ ਸਮੁੱਚੇ ਵਿਰੋਧੀ ਧਿਰ ਨੂੰ ਮਾਰਸ਼ਲਾਂ ਨੇ ਬਾਹਰ ਕੱਢ ਦਿੱਤਾ ਹੋਵੇ।
ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਪਾਲ ਵੱਲੋਂ ਉਠਾਏ ਜਾਇਜ਼ ਸਵਾਲਾਂ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ ਸੀ ਅਤੇ ਸਪੀਕਰ ਵੱਲੋਂ ਪਿਛਲੇ ਦਰਵਾਜ਼ੇ ਤੋਂ ਵੋਟ ਆਫ ਕੌਨਫੀਡੈਂਸ ਲਿਆਉਣ ਲਈ ਸਮੁੱਚੀ ਵਿਰੋਧੀ ਧਿਰ ਨੂੰ ਬਾਹਰ ਕੱਢ ਦਿੱਤਾ ਗਿਆ।
ਵੜਿੰਗ ਨੇ ਇੱਕ ਵਾਰ ਫਿਰ ਦੁਹਰਾਇਆ ਕਿ ਇੱਥੇ ਅਜਿਹਾ ਡਰਾਮਾ ਰਚਣ ਦੀ ਕੋਈ ਲੋੜ ਨਹੀਂ ਸੀ, ਪਰ ਆਮ ਆਦਮੀ ਪਾਰਟੀ ਅਸਲ ਮੁੱਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬਿਜਲੀ ਦੀ ਸਥਿਤੀ, ਪਰਾਲੀ ਸਾੜਨ ਅਤੇ ਜੀਐਸਟੀ ਬਾਰੇ ਚਰਚਾ ਕਰਨ ਦਾ ਦਾਅਵਾ ਕੀਤਾ ਸੀ, ਪਰ ਉਨ੍ਹਾਂ ਕਦੇ ਵੀ ਇਨ੍ਹਾਂ ਮੁੱਦਿਆਂ ਬਾਰੇ ਗੱਲ ਨਹੀਂ ਕੀਤੀ। ਇਸਦੇ ਉਲਟ ਉਹ ਭਰੋਸੇ ਦਾ ਵੋਟ ਲੈ ਕੇ ਆਏ ਜਦੋਂ ਕਿ ਕਿਸੇ ਨੇ ਇਨ੍ਹਾਂ ਨੂੰ ਨਹੀਂ ਪੁੱਛਿਆ।
ਸੂਬਾ ਕਾਂਗਰਸ ਪ੍ਰਧਾਨ ਨੇ ਪਾਬੰਦੀ ਦੇ ਬਾਵਜੂਦ ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਖੁਲਾਸਾ ਕੀਤਾ ਕਿ ਸਰਕਾਰ ਵੱਲੋਂ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਕਾਨੂੰਨੀ ਮਾਨਤਾ ਦੇਣ ਦਾ ਦਾਅਵਾ ਕੀਤਾ ਸੀ ਕਿ ਸੂਬੇ ਭਰ ਵਿੱਚ ਕਈ ਖੱਡਾਂ ਵਿੱਚ ਬਕਾਇਆ ਸਟਾਕ ਪਿਆ ਹੋਇਆ ਹੈ। ਪਰ ਅਸਲ ਵਿੱਚ ਅਜਿਹਾ ਕੋਈ ਸਟਾਕ ਬਕਾਇਆ ਨਹੀਂ ਹੈ। ਇਹ ਕਹਾਣੀ ਨਿਯਮਾਂ ਨੂੰ ਛਿੱਕੇ ਟੰਗਣ ਵਾਸਤੇ ਰਚੀ ਗਈ ਸੀ ਕਿਉਂਕਿ ਰੋਕ ਦੇ ਬਾਵਜੂਦ ਤਾਜ਼ੀ ਰੇਤ ਦੀ ਮਾਈਨਿੰਗ ਹਾਲੇ ਵੀ ਨਾਜਾਇਜ਼ ਤਰੀਕੇ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਬਕਾਇਆ ਸਟਾਕ ਹੈ ਅਤੇ ਉਹ ਵੇਚਿਆ ਗਿਆ ਹੈ ਤਾਂ ਸਰਕਾਰ ਅਤੇ ਮਾਈਨਿੰਗ ਵਿਭਾਗ ਦੱਸੇ ਕਿ ਰੇਤ ਦੀ ਵਿਕਰੀ ਤੋਂ ਬਾਅਦ ਪੈਸਾ ਕਿੱਥੇ ਜਮ੍ਹਾ ਹੋਇਆ। ਤੁਸੀਂ ਸਾਨੂੰ ਰੇਤ ਜਾਂ ਪੈਸੇ ਦਿਖਾਓ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਸਰਕਾਰ ਦਾ ਹਨੀਮੂਨ ਪੀਰੀਅਡ ਖਤਮ ਹੋ ਗਿਆ ਹੈ ਅਤੇ ਇਸ ਨੂੰ ਸੂਬੇ ਦੇ ਲੋਕਾਂ ਨਾਲ ਕੀਤੇ ਝੂਠੇ ਵਾਅਦਿਆਂ ਬਾਰੇ ਕਈ ਸਵਾਲਾਂ ਦੇ ਜਵਾਬ ਦੇਣੇ ਪੈਣਗੇ। ਉਨ੍ਹਾਂ ਖੁਲਾਸਾ ਕੀਤਾ ਕਿ ਕਿਵੇਂ ਸਰਕਾਰ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਦੇ ਬੁੱਤ ਲਗਾਉਣ ਦਾ ਵਾਅਦਾ ਕੀਤਾ ਸੀ, ਜੋ ਉਨ੍ਹਾਂ ਨੇ ਕਦੇ ਵੀ ਪੂਰਾ ਨਹੀਂ ਕੀਤਾ। ਅਜਿਹਾ ਕਰ ਵੀ ਨਹੀਂ ਸਕਦੇ, ਕਿਉਂਕਿ ਵਿਧਾਨ ਸਭਾ ਇਤਿਹਾਸਕ ਇਮਾਰਤ ਹੈ। ਇਹ ਦਰਸਾਉਂਦਾ ਹੈ ਕਿ ਆਪ ਨੇ ਕਿੰਨੀ ਕਾਹਲੀ ਵਿੱਚ ਵਾਅਦੇ ਕੀਤੇ ਸਨ ਅਤੇ ਇਹ ਵੀ ਨਹੀਂ ਸੋਚਿਆ ਕਿ ਉਹ ਪੂਰੇ ਕੀਤੇ ਜਾ ਸਕਦੇ ਹਨ ਜਾਂ ਨਹੀਂ।
ਇਸੇ ਤਰ੍ਹਾਂ ਮੁਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਰੱਖਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਕਾਂਗਰਸ ਪਾਰਟੀ ਨੇ ਖੁਦ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਸੂਬੇ ਦਾ ਵਿਸ਼ੇਸ਼ ਅਧਿਕਾਰ ਹੈ। ਮੋਹਾਲੀ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ ਰੱਖਿਆ ਜਾਣਾ ਚਾਹੀਦਾ ਹੈ ਕਿਉਂਕਿ ਇਹ ਮੋਹਾਲੀ ਸ਼ਹਿਰ ਵਿੱਚ ਸਥਿਤ ਹੈ।
ਵੜਿੰਗ ਅਤੇ ਰੰਧਾਵਾ ਦੋਵਾਂ ਨੇ ਕਿਹਾ ਕਿ ਮੁੱਦਾ ਇਹ ਨਹੀਂ ਹੈ ਕਿ ‘ਆਪ’ ਸਰਕਾਰ ਆਪਣੇ ਝੂਠ ਨੂੰ ਕਿੰਨੀ ਵਾਰ ਦੁਹਰਾਉਂਦੀ ਹੈ, ਕਿਉਂਕਿ ਇਹ ਪੰਜਾਬ ਦੇ ਲੋਕਾਂ ਦੇ ਸਾਹਮਣੇ ਪਹਿਲਾਂ ਹੀ ਬੇਨਕਾਬ ਹੋ ਚੁੱਕੇ ਹਨ ਅਤੇ ਇਸੇ ਲਈ ਇਹ ‘ਆਪ੍ਰੇਸ਼ਨ ਲੋਟਸ’ ਵਰਗੇ ਡਰਾਮੇ ਰਚਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਤਹਿਤ ਇਨ੍ਹਾਂ ਦੇ ਵਿਧਾਇਕ ਇੱਕ-ਇੱਕ ਕਰਕੇ ਹਾਸੋਹੀਣੇ ਦਾਅਵੇ ਕਰ ਰਹੇ ਹਨ ਕਿ ਉਨ੍ਹਾਂ ਨੂੰ ਪਾਰਟੀ ਛੱਡਣ ਲਈ 100 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਸੀ।
ਪ੍ਰੈਸ ਕਾਨਫਰੰਸ ਵਿੱਚ ਸੂਬਾ ਕਾਂਗਰਸ ਦੇ ਬੁਲਾਰੇ ਟੀਨਾ ਚੌਧਰੀ, ਜਗਮੀਤ ਸਿੰਘ ਢਿੱਲੋਂ ਅਤੇ ਨਰਿੰਦਰ ਸਿੰਘ ਸੰਧੂ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...