June 8, 2026, 6:17 pm
----------- Advertisement -----------
HomeNewsLatest Newsਮਾਈਨਿੰਗ ਮਾਮਲੇ 'ਚ 'ਆਪ' ਨੂੰ ਕਾਂਗਰਸ ਦਾ ਸਵਾਲ: ਰਾਜਾ ਵੜਿੰਗ ਨੇ 10...

ਮਾਈਨਿੰਗ ਮਾਮਲੇ ‘ਚ ‘ਆਪ’ ਨੂੰ ਕਾਂਗਰਸ ਦਾ ਸਵਾਲ: ਰਾਜਾ ਵੜਿੰਗ ਨੇ 10 ਹਜ਼ਾਰ ਕਰੋੜ ਦਾ ਹਿਸਾਬ ਮੰਗਿਆ

Published on

----------- Advertisement -----------

ਰੇਤ ਦੇ ਵਧਦੇ ਰੇਟਾਂ ਨੂੰ ਲੈ ਕੇ ਕਾਂਗਰਸ ਨੇ ‘ਆਪ’ ਦੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਿਰਫ ਰੇਤਾ-ਬੱਜਰੀ ਤੋਂ 20 ਹਜ਼ਾਰ ਕਰੋੜ ਰੁਪਏ ਕਮਾਉਣ ਦਾ ਦਾਅਵਾ ਕਰਦੇ ਸਨ। ਹੁਣ ਜਦੋਂ ‘ਆਪ’ ਦੀ ਸਰਕਾਰ ਬਣੀ ਨੂੰ 6 ਮਹੀਨੇ ਹੋ ਗਏ ਹਨ ਤਾਂ ਕੇਜਰੀਵਾਲ ਨੂੰ ਸਿਰਫ 10 ਹਜ਼ਾਰ ਕਰੋੜ ਦਾ ਹਿਸਾਬ ਦੇਣਾ ਚਾਹੀਦਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਦੀ ਨੀਤੀ ਹੈ ਕਿ ਝੂਠ ਨੂੰ ਸੌ ਵਾਰ ਬੋਲੋ, ਜਿਸ ਨਾਲ ਲੋਕ ਉਸ ਨੂੰ ਸੱਚ ਮੰਨਣ ਲੱਗ ਪੈਂਦੇ ਹਨ। ‘ਆਪ’ ਨੇ ਰੇਤ-ਬੱਜਰੀ ਨੂੰ ਲੈ ਕੇ ਸਭ ਤੋਂ ਵੱਧ ਰੌਲਾ ਪਾਇਆ। ਕਾਂਗਰਸ ਦੇ ਕਾਰਜਕਾਲ ਦੌਰਾਨ ਜੋ ਰੇਤਾ 5 ਰੁਪਏ ਪ੍ਰਤੀ ਫੁੱਟ ਮਿਲਦਾ ਸੀ, ਉਹ ਹੁਣ 9 ਰੁਪਏ ‘ਚ ਮਿਲ ਰਿਹਾ ਹੈ। ਇਸ ਤਰ੍ਹਾਂ ਕੇਜਰੀਵਾਲ ਰੇਟ ਵਧਾ ਕੇ 20 ਹਜ਼ਾਰ ਕਰੋੜ ਕਮਾਏਗਾ।

ਵਿਭਾਗ ਨੇ 29 ਸਾਈਟਾਂ ਬਾਰੇ ਜਨਤਕ ਜਾਣਕਾਰੀ ਦਿੱਤੀ ਹੈ ਕਿ ਇੱਥੇ 21.29 ਲੱਖ ਮੀਟ੍ਰਿਕ ਟਨ ਰੇਤਾ ਹੈ, ਜਿਸ ਦੀ ਕੀਮਤ 48 ਕਰੋੜ ਰੁਪਏ ਹੈ। ਵੜਿੰਗ ਨੇ ਦਾਅਵਾ ਕੀਤਾ ਕਿ ਇਨ੍ਹਾਂ ਥਾਵਾਂ ’ਤੇ ਰੇਤ ਨਹੀਂ ਹੈ। ਵਿਭਾਗ ਨੇ ਬਿਨਾਂ ਜਾਂਚ ਕੀਤੇ ਹੀ ਉਨ੍ਹਾਂ ਦੀ ਜਾਣਕਾਰੀ ਜਾਰੀ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪਾਲਿਸੀ ਵਿੱਚ ਕਰੱਸ਼ਰ ਮਾਲਕ ਤੋਂ 3 ਤੋਂ 5 ਲੱਖ ਸਕਿਉਰਿਟੀ ਜਮ੍ਹਾਂ ਕਰਵਾਉਣ ਦੀ ਵਿਵਸਥਾ ਹੈ, ਜਦੋਂ ਕਿ ਕਰੱਸ਼ਰ ਮਾਲਕ ਕੋਲ ਸਾਈਟ ਵੀ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...