September 15, 2026, 5:19 am
----------- Advertisement -----------
HomeNewsEntertainment'ਆਦਿਪੁਰਸ਼' ਦਾ ਫਰਸਟ ਲੁੱਕ ਪੋਸਟਰ ਆਇਆ ਸਾਹਮਣੇ,ਭਗਵਾਨ ਰਾਮ ਦੇ ਅਵਤਾਰ 'ਚ ਨਜ਼ਰ...

‘ਆਦਿਪੁਰਸ਼’ ਦਾ ਫਰਸਟ ਲੁੱਕ ਪੋਸਟਰ ਆਇਆ ਸਾਹਮਣੇ,ਭਗਵਾਨ ਰਾਮ ਦੇ ਅਵਤਾਰ ‘ਚ ਨਜ਼ਰ ਆਏ ਪ੍ਰਭਾਸ

Published on

----------- Advertisement -----------

ਸਾਊਥ ਸੁਪਰਸਟਾਰ ਪ੍ਰਭਾਸ ਦੀ ਬਹੁ-ਪ੍ਰਤੀਤ ਫਿਲਮ ‘ਆਦਿਪੁਰਸ਼’ ਦਾ ਫਰਸਟ ਲੁੱਕ ਪੋਸਟਰ ਸਾਹਮਣੇ ਆਇਆ ਹੈ। ਆਦਿਪੁਰਸ਼ ਦਾ ਪੋਸਟਰ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ। ਪੋਸਟਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਪੋਸਟਰ ‘ਚ ਪ੍ਰਭਾਸ ਭਗਵਾਨ ਸ਼੍ਰੀ ਰਾਮ ਦੀ ਭੂਮਿਕਾ ‘ਚ ਧਨੁਸ਼ ਫੜੀ ਨਜ਼ਰ ਆ ਰਹੇ ਹਨ। ਐਕਟਰ ‘ਤੇ ਉਸ ਦਾ ਇਹ ਲੁੱਕ ਬਹੁਤ ਵਧੀਆ ਹੈ। ਫਿਲਮ ਦਾ ਇਹ ਫਰਸਟ ਲੁੱਕ ਪੋਸਟਰ ਅਦਾਕਾਰ ਪ੍ਰਭਾਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਫਿਲਮ ਨਿਰਮਾਤਾਵਾਂ ਨੇ ਪੰਜ ਭਾਸ਼ਾਵਾਂ ਵਿੱਚ ਪੋਸਟਰ ਦੀ ਪਹਿਲੀ ਝਲਕ ਜਾਰੀ ਕੀਤੀ ਹੈ। ਪੋਸਟਰ ਨੂੰ ਸ਼ੇਅਰ ਕਰਦੇ ਹੋਏ ਪ੍ਰਭਾਸ ਨੇ ਕੈਪਸ਼ਨ ‘ਚ ਲਿਖਿਆ, “ਆਰੰਭ।”

ਅਯੁੱਧਿਆ, ਯੂਪੀ ਵਿੱਚ ਸਰਯੂ ਨਦੀ ਦੇ ਕਿਨਾਰੇ ਇੱਕ ਜਾਦੂਈ ਯਾਤਰਾ ਸ਼ੁਰੂ ਕਰਨ ਲਈ ਸਾਡੇ ਨਾਲ ਸ਼ਾਮਲ ਹੋਵੋ। 2 ਅਕਤੂਬਰ ਨੂੰ ਸ਼ਾਮ 7:11 ਵਜੇ ਅਯੁੱਧਿਆ ਵਿੱਚ ਸਾਡੇ ਨਾਲ ਸਾਡੀ ਫਿਲਮ ਆਦਿਪੁਰਸ਼ ਦੇ ਪਹਿਲੇ ਪੋਸਟਰ ਅਤੇ ਟੀਜ਼ਰ ਦਾ ਪਰਦਾਫਾਸ਼ ਕਰੋ। ਇਹ ਫਿਲਮ 12 ਜਨਵਰੀ, 2023 ਨੂੰ ਸਿਨੇਮਾਘਰਾਂ ਵਿੱਚ IMAX ਅਤੇ 3D ਵਿੱਚ ਰਿਲੀਜ਼ ਹੋਵੇਗੀ। ਇਹ ਫਿਲਮ ਰਾਮਾਇਣ ਦੇ ਮਹਾਂਕਾਵਿ ‘ਤੇ ਆਧਾਰਿਤ ਹੈ, ਜੋ ਬੁਰਾਈ ‘ਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦੀ ਹੈ। ਉੱਤਰ ਪ੍ਰਦੇਸ਼ ਦਾ ਇਹ ਧਾਰਮਿਕ ਸ਼ਹਿਰ ਭਗਵਾਨ ਰਾਮ ਦਾ ਜਨਮ ਸਥਾਨ ਵੀ ਹੈ, ਜੋ ਕਿ ਇਸ ਸ਼ਾਨਦਾਰ ਸਮਾਗਮ ਲਈ ਸਥਾਨ ਨੂੰ ਹੋਰ ਵੀ ਢੁਕਵਾਂ ਬਣਾਉਂਦਾ ਹੈ। ਪੋਸਟਰ ਦੇ ਨਾਲ-ਨਾਲ ਟੀਜ਼ਰ ਫਿਲਮ ਦੇ ਪੈਮਾਨੇ ਨੂੰ ਦਰਸਾਏਗਾ। ਸਾਊਥ ਸਟਾਰ ਪ੍ਰਭਾਸ ਆਦਿਪੁਰਸ਼ ‘ਚ ਭਗਵਾਨ ਰਾਮ ਯਾਨੀ ਆਦਿ ਪੁਰਸ਼ ਦਾ ਕਿਰਦਾਰ ਨਿਭਾਉਣਗੇ। ਇਸ ਦੇ ਨਾਲ ਹੀ ਸੈਫ ਅਲੀ ਖਾਨ ਲੰਕੇਸ਼ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਸੀਤਾ ਦਾ ਕਿਰਦਾਰ ਕ੍ਰਿਤੀ ਸੈਨਨ ਨਿਭਾਏਗੀ। ਫਿਲਮ ਵਿੱਚ ਦੇਵਦੱਤ ਨਾਗੇ ਨੇ ਹਨੂੰਮਾਨ ਦੀ ਭੂਮਿਕਾ ਨਿਭਾਈ ਹੈ ਅਤੇ ਸੰਨੀ ਸਿੰਘ ਨੇ ਲਕਸ਼ਮਣ ਦੀ ਭੂਮਿਕਾ ਨਿਭਾਈ ਹੈ। ਇਹ ਫਿਲਮ ਅਗਲੇ ਸਾਲ 12 ਜਨਵਰੀ ਨੂੰ ਮਕਰ ਸੰਕ੍ਰਾਂਤੀ ਦੇ ਮੌਕੇ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...