June 26, 2026, 8:23 pm
----------- Advertisement -----------
HomeNewsAutomobilesਪੀ.ਐਮ ਮੋਦੀ ਨੇ ਤੀਜੀ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ਜਾਣੋ...

ਪੀ.ਐਮ ਮੋਦੀ ਨੇ ਤੀਜੀ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ਜਾਣੋ ਇਸ ਸਪੈਸ਼ਲ ਟ੍ਰੇਨ ਦੀ ਖਾਸੀਅਤ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਗੁਜਰਾਤ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਸਵੇਰੇ ਵੰਦੇ ਭਾਰਤ ਐਕਸਪ੍ਰੈਸ ਨੂੰ ਗਾਂਧੀਨਗਰ ਸਟੇਸ਼ਨ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਦੇਸ਼ ਦੀ ਤੀਜੀ ਵੰਦੇ ਭਾਰਤ ਟਰੇਨ ਹੈ। ਇਹ ਟਰੇਨ ਗਾਂਧੀਨਗਰ ਤੋਂ ਅਹਿਮਦਾਬਾਦ ਵਿਚਕਾਰ ਚੱਲੇਗੀ। ਪ੍ਰਧਾਨ ਮੰਤਰੀ ਨੇ ਨਵੀਂ ਰੇਲਗੱਡੀ ਵਿੱਚ ਸਫ਼ਰ ਵੀ ਕੀਤਾ। ਟਰੇਨ ‘ਚ ਉਨ੍ਹਾਂ ਨਾਲ ਰੇਲਵੇ ਕਰਮਚਾਰੀ, ਮਹਿਲਾ ਉੱਦਮੀ ਅਤੇ ਕਈ ਨੌਜਵਾਨ ਵੀ ਮੌਜੂਦ ਸਨ। ਇਸ ਦੌਰਾਨ ਸੂਬੇ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਅਤੇ ਰੇਲ ਰਾਜ ਮੰਤਰੀ ਦਰਸ਼ਨਾ ਜਰਦੋਸ਼ ਵੀ ਮੌਜੂਦ ਸਨ।


ਜ਼ਿਕਰਯੋਗ ਹੈ ਕਿ ਗੁਜਰਾਤ ‘ਚ ਚੱਲਣ ਵਾਲੀ ਇਸ ਵੰਦੇ ਭਾਰਤ ਟਰੇਨ ‘ਚ ਪਹਿਲੀ ਵਾਰ KAVACH (ਟਰੇਨ ਕਲੀਸ਼ਨ ਅਵੈਡੈਂਸ ਸਿਸਟਮ) ਤਕਨੀਕ ਲਾਂਚ ਕੀਤੀ ਜਾ ਰਹੀ ਹੈ। ਇਸ ਤਕਨੀਕ ਦੀ ਮਦਦ ਨਾਲ ਦੋ ਟਰੇਨਾਂ ਦੀ ਆਹਮੋ-ਸਾਹਮਣੇ ਟੱਕਰ ਵਰਗੇ ਹਾਦਸਿਆਂ ਨੂੰ ਰੋਕਿਆ ਜਾ ਸਕੇਗਾ।
ਇਹ ਟਰੇਨ 0 ਤੋਂ 100 ਕਿਲੋਮੀਟਰ ਪ੍ਰਤੀ ਘੰਟਾ ਦੀ ਰਫਤਾਰ ਸਿਰਫ 52 ਸਕਿੰਟਾਂ ‘ਚ ਹਾਸਲ ਕਰ ਲੈਂਦੀ ਹੈ। ਯਾਤਰੀਆਂ ਦੀ ਸਹੂਲਤ ਲਈ ਰੇਲਗੱਡੀ ਵਿੱਚ ਆਟੋਮੈਟਿਕ ਦਰਵਾਜ਼ੇ ਅਤੇ ਸਲਾਈਡਿੰਗ ਫੁੱਟ ਸਟੈਂਪਸ ਦੇ ਨਾਲ-ਨਾਲ ਟੱਚ-ਫ੍ਰੀ ਸਲਾਈਡਿੰਗ ਦਰਵਾਜ਼ੇ ਲਗਾਏ ਗਏ ਹਨ।
AC ਨਿਗਰਾਨੀ ਲਈ ਕੋਚ ਕੰਟਰੋਲ ਮੈਨੇਜਮੈਂਟ ਸਿਸਟਮ, ਅਤੇ ਕੰਟਰੋਲ ਕੇਂਦਰ ਅਤੇ ਰੱਖ-ਰਖਾਅ ਸਟਾਫ ਨਾਲ ਸੰਚਾਰ ਅਤੇ ਫੀਡਬੈਕ ਲਈ GSM/GPRS ਵਰਗੀ ਆਧੁਨਿਕ ਤਕਨਾਲੋਜੀ ਦਾ ਇਸਤੇਮਾਲ ਕੀਤਾ ਗਿਆ ਹੈ।
ਅਪਾਹਜ ਯਾਤਰੀਆਂ ਲਈ ਵਿਸ਼ੇਸ਼ ਟਾਇਲਟ ਮੁਹੱਈਆ ਕਰਵਾਏ ਗਏ ਹਨ। ਇਸੇ ਤਰ੍ਹਾਂ ਨੇਤਰਹੀਣ ਯਾਤਰੀਆਂ ਦੀ ਸਹੂਲਤ ਲਈ ਸੀਟਾਂ ਦੇ ਨੰਬਰਾਂ ‘ਤੇ ਬਰੇਲ ਲਿਪੀ ਨਾਲ ਉੱਕਰੀ ਹੋਈ ਹੈ ਤਾਂ ਜੋ ਅਜਿਹੇ ਯਾਤਰੀ ਆਸਾਨੀ ਨਾਲ ਆਪਣੀਆਂ ਸੀਟਾਂ ‘ਤੇ ਪਹੁੰਚ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...