June 9, 2026, 4:40 pm
----------- Advertisement -----------
HomeNewsLatest Newsਪੰਜਾਬ 'ਚ 'ਆਪ੍ਰੇਸ਼ਨ ਲੋਟਸ' ਲਾਗੂ ਕਰਨ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ...

ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਲਾਗੂ ਕਰਨ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਭਾਜਪਾ ਨਾਲ ਮਲਾਇਆ ਹੱਥ: ‘ਆਪ’

Published on

----------- Advertisement -----------

ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਸਦਨ ਵਿੱਚ ਦੁਪਹਿਰ 3.30 ਵਜੇ ਤੱਕ ਕੰਮਕਾਜ ਚੱਲਣਾ ਸੀ ਪਰ ਕਾਂਗਰਸ ਸੈਸ਼ਨ ਵਿੱਚ ਕੋਈ ਮੁੱਦਾ ਉਠਾਉਣ ਵਿੱਚ ਅਸਫਲ ਰਹੀ ਅਤੇ ਉਨ੍ਹਾਂ ਨੇ ਬੇਲੋੜੇ ਹੰਗਾਮੇ ਨੂੰ ਤਰਜੀਹ ਦਿੱਤੀ। ਇਹ ਉਨ੍ਹਾਂ ਦੀ ਲੋਕਾਂ ਦੇ ਮੁੱਦਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੇ ਆਪਣੇ ਸੌੜੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਉਹ ‘ਆਪ’ ਨੂੰ ਲੋਕ-ਪੱਖੀ ਕੰਮ ਕਰਨ ਤੋਂ ਰੋਕਣਾ ਚਾਹੁੰਦੇ ਹਨ। ਵਿਰੋਧੀ ਧਿਰ ਦੀ ਮੰਗ ਅਨੁਸਾਰ ਸੈਸ਼ਨ ਇੱਕ ਤੋਂ ਵਧਾ ਕੇ ਚਾਰ ਦਿਨ ਦਾ ਕੀਤਾ ਗਿਆ ਸੀ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੀ ਲੋਕ-ਹਿੱਤ ਲਈ ਕੋਈ ਸਾਰਥਿਕ ਵਰਤੋਂ ਨਹੀਂ ਕੀਤੀ।

ਵਿਰੋਧੀ ਧਿਰ ਦੇ ਨੇਤਾ ‘ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ ‘ਭਾਜਪਾ’ ਬਣ ਗਏ ਹਨ। ਉਹ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਹਨ ਅਤੇ ‘ਆਪ੍ਰੇਸ਼ਨ ਲੋਟਸ’ ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ। ਬਾਜਵਾ ਦੀ ਅਗਵਾਈ ‘ਚ ਵਿਰੋਧੀ ਧਿਰ ਨੇ ਸੈਸ਼ਨ ਦੇ ਤਿੰਨ ਦਿਨ ਬਰਬਾਦ ਕਰ ਦਿੱਤੇ। ਹਰ ਰੋਜ਼ ਸਦਨ ਨੂੰ ਚਲਾਉਣ ‘ਤੇ 70 ਤੋਂ 80 ਲੱਖ ਰੁਪਏ ਖਰਚ ਹੁੰਦੇ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੌਰਾਨ ਲੋਕ ਪੱਖੀ ਮੁੱਦੇ ਉਠਾਉਣ ਦੀ ਬਜਾਏ ਭਾਜਪਾ ਦੇ ਇਸ਼ਾਰੇ ‘ਤੇ ਸੈਸ਼ਨ ‘ਚ ਸਿਰਫ ਵਿਘਨ ਪਾਇਆ। ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਸਦਨ ਵਿੱਚ ਚਰਚਾ ਕਰਵਾਉਣ ਲਈ ਤਿਆਰ ਹੈ ਪਰ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ।

ਅਰੋੜਾ ਨੇ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੁੱਦਾ ਚੁੱਕਣ ‘ਤੇ ਵੀ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਅੰਦਰੂਨੀ ਜਾਂਚ ਚੱਲ ਰਹੀ ਹੈ, ਜਦੋਂ ਜਾਂਚ ਪੂਰੀ ਹੋ ਜਾਵੇਗੀ ਤਾਂ ਇਸ ਮੁੱਦੇ ‘ਤੇ ਫੈਸਲਾ ਲਿਆ ਜਾਵੇਗਾ। ਫਿਰ ਵੀ ਵਿਰੋਧੀ ਧਿਰ ਸਦਨ ‘ਚ ਇਸ ਮੁੱਦੇ ‘ਤੇ ਹੰਗਾਮਾ ਕਰਕੇ ਕਾਰਵਾਈ ਨੂੰ ਰੋਕ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਚੰਗੇ ਕੰਮਾਂ ਤੋਂ ਹੈਰਾਨ ਹੈ ਅਤੇ ਉਹ ਦੇਸ਼ ਭਰ ਵਿੱਚ ‘ਆਪ’ ਦੀ ਤਰੱਕੀ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, ‘ਆਪ’ ਨੇ ਪੰਜਾਬ ‘ਚ ‘ਆਪ੍ਰੇਸ਼ਨ ਲੋਟਸ’ ਨੂੰ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ਨਾਕਾਮ ਕਰ ਦਿੱਤਾ। ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਡੇਗਣ ਲਈ ਭਾਜਪਾ ਨਾਲ ਮਿਲ ਕੇ ਘਟੀਆ ਰਾਜਨੀਤੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...