June 25, 2026, 1:21 pm
----------- Advertisement -----------
HomeNewsBreaking Newsਕਾਰਪੋਰੇਸ਼ਨ ਮੁਹਾਲੀ ਅਤੇ ਮਿਉਂਸਪਲ ਕਮੇਟੀ ਖਰੜ ਨੇ ਸਵੱਛ ਭਾਰਤ ਮਿਸ਼ਨ ਵਿੱਚ ਜਿੱਤੇ...

ਕਾਰਪੋਰੇਸ਼ਨ ਮੁਹਾਲੀ ਅਤੇ ਮਿਉਂਸਪਲ ਕਮੇਟੀ ਖਰੜ ਨੇ ਸਵੱਛ ਭਾਰਤ ਮਿਸ਼ਨ ਵਿੱਚ ਜਿੱਤੇ ਰਾਸ਼ਟਰੀ ਪੁਰਸਕਾਰ

Published on

----------- Advertisement -----------
  • ਅੱਜ ਨਵੀਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਆਯੋਜਿਤ ਇੱਕ ਸਮਾਗਮ, ਸਵੱਛ ਸ਼ਹਿਰ ਸੰਵਾਦ ਵਿੱਚ ਕੇਂਦਰੀ ਮੰਤਰੀ ਦੁਆਰਾ ਪੁਰਸਕਾਰ ਪ੍ਰਦਾਨ ਕੀਤੇ ਗਏ

ਐਸ.ਏ.ਐਸ.ਨਗਰ, 30 ਸਤੰਬਰ 2022 – ਜ਼ਿਲ੍ਹਾ ਐਸ.ਏ.ਐਸ.ਨਗਰ ਲਈ ਇਹ ਮਾਣ ਵਾਲੀ ਗੱਲ ਹੈ ਜਦੋਂ ਕੇਂਦਰ ਸਰਕਾਰ ਵੱਲੋਂ ਨਵੀਂ ਦਿੱਲੀ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਨਿਗਮ ਐਸ.ਏ.ਐਸ.ਨਗਰ ਅਤੇ ਮਿਉਂਸਪਲ ਕਮੇਟੀ ਖਰੜ ਨੇ ਸਵੱਛ ਭਾਰਤ ਮਿਸ਼ਨ ਤਹਿਤ ਰਾਸ਼ਟਰੀ ਸਵੱਛਤਾ ਪੁਰਸਕਾਰ ਜਿੱਤੇ।

ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਨਗਰ ਨਿਗਮ ਮੁਹਾਲੀ ਦੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਭਾਰਤੀ ਸਵੱਛਤਾ ਲੀਗ 17 ਸਤੰਬਰ 2022 ਨੂੰ ਪੂਰੇ ਭਾਰਤ ਵਿੱਚ ਸ਼ੁਰੂ ਕੀਤੀ ਗਈ ਸੀ। ਸਵੱਛ ਅਤੇ ਹਰਿਆ ਭਰਿਆ ਸ਼ਹਿਰਾਂ ਲਈ ਨੌਜਵਾਨਾਂ ਦੀ ਭਾਗੀਦਾਰੀ ਅਤੇ ਭਾਈਚਾਰਕ ਲਾਮਬੰਦੀ ਲਈ ਵੱਖ-ਵੱਖ ਗਤੀਵਿਧੀਆਂ ਦੀ ਯੋਜਨਾ ਬਣਾਈ ਗਈ ਸੀ। ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 50 ਤੋਂ 1 ਲੱਖ ਆਬਾਦੀ ਵਿੱਚ ਮਿਉਂਸਪਲ ਕਮੇਟੀ ਖਰੜ ਅਤੇ 1 ਲੱਖ ਤੋਂ 3 ਲੱਖ ਆਬਾਦੀ ਦੀ ਸ਼੍ਰੇਣੀ ਵਿੱਚ ਮੁਹਾਲੀ ਨਗਰ ਨਿਗਮ ਨੂੰ 2 ਇਨਾਮ ਦਿੱਤੇ ਗਏ ਹਨ।

ਨਗਰ ਨਿਗਮ ਮੁਹਾਲੀ ਲਈ ਐਵਾਰਡ ਡਾ: ਦਮਨਦੀਪ ਕੌਰ ਪੀ.ਸੀ.ਐਸ ਸੰਯੁਕਤ ਕਮਿਸ਼ਨਰ ਅਤੇ ਵਰਿੰਦਰ ਜੈਨ ਸਹਾਇਕ ਕਮਿਸ਼ਨਰ ਨੇ ਪ੍ਰਾਪਤ ਕੀਤਾ ਜਦਕਿ ਮਿਉਂਸਪਲ ਕਮੇਟੀ ਖਰੜ ਲਈ ਇਨਾਮ ਈ.ਓ ਮਨਬੀਰ ਸਿੰਘ ਗਿੱਲ ਅਤੇ ਪ੍ਰਧਾਨ ਜਸਪ੍ਰੀਤ ਕੌਰ ਨੇ ਪ੍ਰਾਪਤ ਕੀਤਾ।

ਭਾਰਤ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰੀ ਸ਼੍ਰੀ ਕੌਸ਼ਲ ਕਿਸ਼ੋਰ ਅਤੇ ਸੰਯੁਕਤ ਸਕੱਤਰ ਮੌਹਾ ਸ਼੍ਰੀਮਤੀ ਰੂਪਾ ਮਿਸ਼ਰਾ ਆਈਏਐਸ ਦੁਆਰਾ ਪੁਰਸਕਾਰ ਪ੍ਰਦਾਨ ਕੀਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...