April 24, 2026, 11:15 pm
----------- Advertisement -----------
HomeNewsLatest Newsਪੰਜਾਬ ਨੇ ਉੱਤਰ-ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ 'ਤੇ 15 ਐਚ.ਪੀ. ਤੱਕ...

ਪੰਜਾਬ ਨੇ ਉੱਤਰ-ਪੂਰਬੀ ਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 ਐਚ.ਪੀ. ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ‘ਤੇ ਕਰਨ ਲਈ ਮੰਗੀ ਵਿੱਤੀ ਸਹਾਇਤਾ

Published on

----------- Advertisement -----------

ਚੰਡੀਗੜ੍ਹ, 01 ਅਕਤੂਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੀ ਤਰਜ਼ ‘ਤੇ 15 ਹਾਰਸ ਪਾਵਰ (ਐਚ.ਪੀ.) ਸਮਰੱਥਾ ਤੱਕ ਦੇ ਖੇਤੀ ਪੰਪਾਂ ਨੂੰ ਸੂਰਜੀ ਊਰਜਾ ਉਤੇ ਕਰਨ ਲਈ ਕੇਂਦਰੀ ਵਿੱਤੀ ਸਹਾਇਤਾ (ਸੀ.ਐਫ.ਏ.) ਦੀ ਮੰਗ ਕੀਤੀ ਹੈ ਤਾਂ ਜੋ ਸੂਬੇ ਵਿੱਚ ਵੱਧ ਤੋਂ ਵੱਧ ਪੰਪਾਂ ਨੂੰ ਸੋਲਰਾਈਜ਼ (ਸੌਰ ਊਰਜਾ ਆਧਾਰਤ) ਕੀਤਾ ਜਾ ਸਕੇ। ਇਹ ਸਹਾਇਤਾ ਪੀ.ਐਮ.-ਕੁਸੁਮ ਸਕੀਮ ਤਹਿਤ ਦਿੱਤੀ ਜਾਂਦੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਨੇ ਬਿਜਲੀ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਆਰ.ਕੇ. ਸਿੰਘ ਨੂੰ ਲਿਖੇ ਪੱਤਰ ਵਿੱਚ ਸੂਬੇ ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਰੱਖਣ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਨੇ 01.08.2022 ਨੂੰ ਉੱਤਰ ਪੂਰਬੀ ਅਤੇ ਪਹਾੜੀ ਰਾਜਾਂ ਦੇ ਕਿਸਾਨਾਂ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਲਈ ਸੀ.ਐਫ.ਏ. ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ ਜਦੋਂਕਿ ਪੰਜਾਬ ਵਿੱਚ ਇਹ ਸਹੂਲਤ ਸਿਰਫ਼ 7.5 ਐਚ.ਪੀ. ਤੱਕ ਹੈ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦਾ ਹਰੀ ਕ੍ਰਾਂਤੀ ਵਿੱਚ ਵੱਡਾ ਤੇ ਮੋਹਰੀ ਯੋਗਦਾਨ ਰਿਹਾ ਹੈ, ਜਿਸ ਬਦੌਲਤ ਸੂਬੇ ਨੂੰ ਦੇਸ਼ ਦੇ ਅੰਨ ਭੰਡਾਰ ਵਜੋਂ ਜਾਣਿਆ ਜਾਂਦਾ ਹੈ। ਇਸ ਲਈ ਕੇਂਦਰ ਨੂੰ ਪੰਜਾਬ ਦੇ ਕਿਸਾਨਾਂ ਦੀ ਵੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਹ ਵੀ ਇਸ ਸਕੀਮ ਦਾ ਲਾਭ ਲੈਣ ਦੇ ਹੱਕਦਾਰ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਸੂਬੇ ਵਿੱਚ ਸਿੰਜਾਈ ਲਈ ਲਗਭਗ 14 ਲੱਖ ਇਲੈਕਟ੍ਰਿਕ ਮੋਟਰਾਂ ਅਤੇ ਤਕਰੀਬਨ 1.50 ਲੱਖ ਡੀਜ਼ਲ ਪੰਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਜ਼ਿਆਦਾਤਰ ਪੰਪਾਂ ਦੀ ਸਮਰੱਥਾ 10 ਐਚ.ਪੀ. ਤੋਂ 15 ਐਚ.ਪੀ. ਤੱਕ ਹੈ। ਇਨ੍ਹਾਂ ਪੰਪਾਂ ਨੂੰ ਸੋਲਰਾਈਜ਼ ਕਰਨ ਉਤੇ ਵੱਡੀ ਲਾਗਤ ਆਵੇਗੀ ਜੋ ਕਿ ਕਿਸਾਨਾਂ ਦੀ ਪਹੁੰਚ ਤੋਂ ਬਾਹਰ ਹੈ। ਇਸ ਲਈ ਇਨ੍ਹਾਂ ਪੰਪਾਂ ਨੂੰ ਸੂਰਜੀ ਊਰਜਾ ਆਧਾਰਤ ਕਰਨ ਦੀ ਲਾਗਤ ਨੂੰ ਕਿਸਾਨਾਂ ਦੀ ਪਹੁੰਚ ਵਿੱਚ ਲਿਆਉਣ ਵਾਸਤੇ ਉੱਚ ਸਮਰੱਥਾ ਵਾਲੇ ਪੰਪਾਂ ਲਈ ਸੀ.ਐੱਫ.ਏ. ਪ੍ਰਦਾਨ ਕਰਨ ਦੀ ਲੋੜ ਹੈ।

ਇਸ ਪੱਤਰ ਵਿੱਚ ਸ੍ਰੀ ਅਮਨ ਅਰੋੜਾ ਨੇ ਜ਼ਿਕਰ ਕੀਤਾ ਹੈ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲਾ ਪੀ.ਐਮ.-ਕੁਸੁਮ ਸਕੀਮ ਦੇ ਕੰਪੋਨੈਂਟ-ਬੀ ਅਤੇ ਸੀ ਤਹਿਤ 7.5 ਐਚ.ਪੀ. ਤੱਕ ਦੀ ਸਮਰੱਥਾ ਵਾਲੇ ਖੇਤੀਬਾੜੀ ਪੰਪਾਂ ਦੀ ਸੋਲਰਾਈਜ਼ੇਸ਼ਨ ਲਈ 30 ਫੀਸਦ ਸੀ.ਐਫ.ਏ. ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਵੱਲੋਂ ਪੰਜਾਬ ਲਈ ਕੰਪੋਨੈਂਟ-ਬੀ ਅਧੀਨ 50,000 ਆਫ ਗਰਿੱਡ ਪੰਪਾਂ ਅਤੇ ਕੰਪੋਨੈਂਟ-ਸੀ ਤਹਿਤ 1.25 ਲੱਖ ਬਿਜਲੀ ਮੋਟਰਾਂ ਨੂੰ ਸੂਰਜੀ ਊਰਜਾ ਉਤੇ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਸ ਲਈ ਪੰਜਾਬ ਨੂੰ 15 ਐਚ.ਪੀ. ਸਮਰੱਥਾ ਤੱਕ ਦੇ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਵਾਸਤੇ ਕੇਂਦਰੀ ਵਿੱਤੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...