April 22, 2026, 4:03 am
----------- Advertisement -----------
HomeNewsLatest Newsਪਟਿਆਲਾ ਦੇ ਮੇਅਰ ਸਮੇਤ ਕਈ ਕੌਂਸਲਰ ਭਾਜਪਾ 'ਚ ਸ਼ਾਮਲ; ਕੈਪਟਨ ਅਤੇ ਅਸ਼ਵਨੀ...

ਪਟਿਆਲਾ ਦੇ ਮੇਅਰ ਸਮੇਤ ਕਈ ਕੌਂਸਲਰ ਭਾਜਪਾ ‘ਚ ਸ਼ਾਮਲ; ਕੈਪਟਨ ਅਤੇ ਅਸ਼ਵਨੀ ਸ਼ਰਮਾ ਨੇ ਕੀਤਾ ਸਵਾਗਤ

Published on

----------- Advertisement -----------

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਅੱਜ ਪਟਿਆਲਾ ਦੇ ਮੌਜੂਦਾ ਮੇਅਰ ਸੰਜੀਵ ਸ਼ਰਮਾ, ਡਿਪਟੀ ਮੇਅਰ ਅਤੇ ਕਈ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨ ਵੀ ਭਾਜਪਾ ਵਿੱਚ ਸ਼ਾਮਲ ਹੋਏ। ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਉਨ੍ਹਾਂ ਦਾ ਪਾਰਟੀ ‘ਚ ਸਵਾਗਤ ਕੀਤਾ ਗਿਆ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿੱਤ ਅਤੇ ਹਾਰ ਪ੍ਰਮਾਤਮਾ ਦੇ ਹੱਥ ਹੈ, ਪਰ ਸਾਥ ਦੇਣ ਵਾਲਿਆਂ ਨੇ ਕੋਈ ਕਸਰ ਨਹੀਂ ਛੱਡੀ। ਮਈ-ਜੂਨ ਵਿੱਚਮੈਨੂੰ ਪਾਰਟੀ ਦੇ ਕਈ ਲੋਕਾਂ ਨੇ ਕਿਹਾ ਕਿ ਸਾਨੂੰ ਇੱਕ ਰਾਸ਼ਟਰੀ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪਰੇਸ਼ਨ ਤੋਂ ਬਾਅਦ ਆਪਣੇ ਸਾਰੇ ਸਾਥੀਆਂ ਨੂੰ ਪੁੱਛ ਕੇ ਮੈਂ ਭਾਜਪਾ ਵਿੱਚ ਸ਼ਾਮਲ ਹੋ ਗਿਆ ਅਤੇ ਉਨ੍ਹਾਂ ਨੂੰ ਵੀ ਸ਼ਾਮਲ ਕੀਤਾ।
ਅੰਮ੍ਰਿਤਪਾਲ ਸਿੰਘ ਦੇ ਸਵਾਲ ‘ਤੇ ਕੈਪਟਨ ਨੇ ਜਵਾਬ ਦਿੱਤਾ ਕਿ ਅੰਮ੍ਰਿਤਪਾਲ ਸਿੰਘ ਦੁਬਈ ਤੋਂ ਆਇਆ ਹੈ। ਪਰ ਪੰਜਾਬ ਸਰਕਾਰ ਇਸ ਅਮਨ-ਕਾਨੂੰਨ ਨਾਲ ਸਬੰਧਤ ਮਾਮਲੇ ‘ਤੇ ਕੁਝ ਕਿਉਂ ਨਹੀਂ ਕਰ ਰਹੀ, ਇਹ ਸਰਕਾਰ ਤੋਂ ਪੁੱਛਿਆ ਜਾਣਾ ਚਾਹੀਦਾ ਹੈ। ਭਾਰਤ ਸਰਕਾਰ ਅਮਨ-ਕਾਨੂੰਨ ਦੇ ਮਾਮਲੇ ‘ਤੇ ਜ਼ਰੂਰ ਗੌਰ ਕਰੇਗੀ ਪਰ ਪੰਜਾਬ ਸਰਕਾਰ ਕੀ ਕਰ ਰਹੀ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...