September 16, 2026, 3:23 am
----------- Advertisement -----------
HomeNewsLatest Newsਈਰਾਨ 'ਚ 15 ਸਾਲਾ ਲੜਕੀ ਨਾਲ ਬਲਾਤਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ, ਭੀੜ...

ਈਰਾਨ ‘ਚ 15 ਸਾਲਾ ਲੜਕੀ ਨਾਲ ਬਲਾਤਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ, ਭੀੜ ਨੇ ਸਰਕਾਰੀ ਦਫ਼ਤਰਾਂ ਨੂੰ ਲਗਾਈ ਅੱਗ

Published on

----------- Advertisement -----------

ਈਰਾਨ ‘ਚ ਸ਼ੁੱਕਰਵਾਰ ਨੂੰ ਜੇਹਦਾਨ ਸ਼ਹਿਰ ‘ਚ 15 ਸਾਲਾ ਬਲੋਚ ਲੜਕੀ ਨਾਲ ਬਲਾਤਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੂੰ ਰੋਕਣ ਲਈ ਪੁਲਿਸ ਵੱਲੋ ਗੋਲੀਬਾਰੀ ਵੀ ਕੀਤੀ ਗਈ ਜਿਸ ਵਿੱਚ ਤਿੰਨ ਦਰਜਨ ਦੇ ਕਰੀਬ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਸੇ ਵਿੱਚ ਆਏ ਲੋਕਾਂ ਵੱਲੋ ਸਰਕਾਰੀ ਦਫ਼ਤਰਾਂ ਅਤੇ ਥਾਣਿਆਂ ਨੂੰ ਵੀ ਅੱਗ ਲਗਾਈ ਗਈ। ਸ਼ੁੱਕਰਵਾਰ ਦੀ ਨਮਾਜ਼ ਤੋਂ ਬਾਅਦ ਬਲੋਚ ਭਾਈਚਾਰੇ ਦੇ ਲੋਕ ਸੜਕਾਂ ‘ਤੇ ਆ ਗਏ ਅਤੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਗੋਲੀ ਚਲਾ ਦਿੱਤੀ।
ਦਰਅਸਲ ਪਿਛਲੇ ਹਫਤੇ ਇਕ ਪੁਲਸ ਕਮਾਂਡਰ ‘ਤੇ 15 ਸਾਲਾ ਬਲੋਚ ਲੜਕੀ ਨਾਲ ਬਲਾਤਕਾਰ ਕਰਨ ਦਾ ਦੋਸ਼ ਲੱਗਾ ਸੀ। ਈਰਾਨ ਦੇ ਉੱਘੇ ਸੁੰਨੀ ਮੌਲਵੀ ਧਰਮਗੁਰੂ ਮੌਲਵੀ ਅਬਦੁਲ ਹਾਮਿਦ ਨੇ ਇਸ ਬੱਚੀ ਨਾਲ ਬਲਾਤਕਾਰ ਦੀ ਪੁਸ਼ਟੀ ਕੀਤੀ ਹੈ। ਸੁੰਨੀ ਬਲੋਚ ਆਬਾਦੀ ਈਰਾਨ ਦੇ ਦੱਖਣ-ਪੂਰਬੀ ਸਿਸਤਾਨ ਅਤੇ ਬਲੋਚਿਸਤਾਨ ਪ੍ਰਾਂਤਾਂ ਵਿੱਚ ਹੈ। ਦੋਸ਼ੀ ਕਮਾਂਡਰ ਦਾ ਨਾਂ ਕਰਨਲ ਇਬਰਾਹਿਮ ਖੁਚਾਕਜ਼ਈ ਦੱਸਿਆ ਜਾ ਰਿਹਾ ਹੈ। ਉਹ ਸ਼ੀਆ ਮੁਸਲਮਾਨ ਹੈ। ਪੀੜਤ ਲੜਕੀ ਸੁੰਨੀ ਹੈ। ਸ਼ੁੱਕਰਵਾਰ ਨੂੰ ਬਲੋਚ ਭਾਈਚਾਰੇ ਦੇ ਨੇਤਾਵਾਂ ਨੇ ਇਸ ਘਟਨਾ ਦੇ ਖਿਲਾਫ ਪ੍ਰਦਰਸ਼ਨ ਦਾ ਸੱਦਾ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...