ਅੱਜ ਦੇਸ਼ ਭਰ ਵਿੱਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 152ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਸਾਰੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਰਾਜਘਟ ਪਹੁੰਚ 152ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਿਤਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਲੋਕਾਂ ਨੂੰ ਖਾਦੀ ਅਤੇ ਦਸਤਕਾਰੀ ਉਤਪਾਦ ਖਰੀਦਣ ਦੀ ਅਪੀਲ ਕੀਤੀ।

ਪੀ ਐਮ ਮੋਦੀ ਟਵੀਟ ਕੀਤਾ ਕਿ “ਗਾਂਧੀ ਜਯੰਤੀ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਇਹ ਗਾਂਧੀ ਜਯੰਤੀ ਹੋਰ ਵੀ ਖਾਸ ਹੈ ਕਿਉਂਕਿ ਭਾਰਤ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਮਨਾ ਰਿਹਾ ਹੈ।ਉਮੀਦ ਕਰਦਾ ਹਾਂ ਅਸੀਂ ਹਮੇਸ਼ਾ ਬਾਪੂ ਦੇ ਆਦਰਸ਼ਾਂ ‘ਤੇ ਚੱਲਦੇ ਰਹੀਏ। ਮੈਂ ਤੁਹਾਨੂੰ ਸਾਰਿਆਂ ਨੂੰ ਗਾਂਧੀ ਜੀ ਨੂੰ ਸ਼ਰਧਾਂਜਲੀ ਵਜੋਂ ਖਾਦੀ ਅਤੇ ਦਸਤਕਾਰੀ ਉਤਪਾਦ ਖਰੀਦਣ ਦੀ ਵੀ ਬੇਨਤੀ ਕਰਦਾ ਹਾਂ।”













