September 24, 2026, 2:41 pm
----------- Advertisement -----------
HomeNewsLatest Newsਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ...

ਪੰਜਾਬ ਦੇ ਹਰੇਕ ਆਂਗਣਵਾੜੀ ਕੇਂਦਰ ‘ਤੇ ਔਰਤਾਂ ਨੂੰ ਮੁਫਤ ‘ਚ ਮੁਹੱਈਆ ਹੋਣਗੇ ਸੈਨੇਟਰੀ ਪੈਡ – ਰਜ਼ੀਆ ਸੁਲਤਾਨਾ

Published on

----------- Advertisement -----------

ਚੰਡੀਗੜ੍ਹ, 22 ਦਸੰਬਰ: ਉਡਾਣ ਸਕੀਮ ਤਹਿਤ ਹੁਣ ਪੰਜਾਬ ਦੇ ਸਾਰੇ 27 ਹਜ਼ਾਰ 314 ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਔਰਤਾਂ ਨੂੰ ਹਰੇਕ ਮਹੀਨੇ ਮੁਫਤ ਵਿਚ ਸੈਨੇਟਰੀ ਪੈਡ ਮੁਹੱਈਆ ਕਰਵਾਏ ਜਾਣਗੇ। ਇਸ ਦੀ ਰਸਮੀ ਸ਼ੁਰੂਆਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਬੀਤੇ ਦਿਨੀਂ ਮਾਲੇਰਕੋਟਲਾ ਤੋਂ ਕਰ ਦਿੱਤੀ ਹੈ। ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸੂਬੇ ਵਿਚ ਔਰਤਾਂ ਦੇ ਸਸ਼ਕਤੀਕਰਨ ਸਬੰਧੀ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੁਣ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ‘ਤੇ ਜ਼ਰੂਰਤਮੰਦ ਲੜਕੀਆਂ/ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਪੈਡ ਮੁਫਤ ਵਿਚ ਦਿੱਤੇ ਜਾਇਆ ਕਰਨਗੇ।


ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ ਹਰੇਕ ਆਂਗਣਵਾੜੀ ਕੇਂਦਰ ਉੱਤੇ ਕਰੀਬ 50 ਲੜਕੀਆਂ/ਔਰਤਾਂ ਨੂੰ ਕਵਰ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹਰੇਕ ਮਹੀਨੇ 13 ਲੱਖ 65 ਹਜ਼ਾਰ 700 ਲਾਭਪਾਤਰੀਆਂ ਨੂੰ ਸੈਨੇਟਰੀ ਪੈਡ ਦਿੱਤੇ ਜਾਇਆ ਕਰਨਗੇ। ਹਰੇਕ ਮਹੀਨੇ ਵੰਡੇ ਜਾਣ ਵਾਲੇ ਸੈਨੇਟਰੀ ਪੈਡਾਂ ਦੀ ਕੁੱਲ ਗਿਣਤੀ 1 ਕਰੋੜ 22 ਲੱਖ 91 ਹਜ਼ਾਰ 300 ਬਣਦੀ ਹੈ। ਬੀਤੇ ਕੱਲ੍ਹ ਉਨ੍ਹਾਂ ਮਾਲੇਰਕੋਟਲਾ ਵਿਖੇ ਜ਼ਰੂਰਤਮੰਦ ਲੜਕੀਆਂ/ਔਰਤਾਂ ਨੂੰ ਸੈਨੇਟਰੀ ਪੈਡ ਵੰਡ ਕੇ ਇਸ ਸਕੀਮ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਸੈਨਟਰੀ ਪੈਡ ਦਾ ਰਿਕਾਰਡ ਰੱਖਣ ਵਾਲੇ ਪ੍ਰੋਫਾਰਮੇ ਨੂੰ “ਐਮ-ਸੇਵਾ” ਐਪਲੀਕੇਸ਼ਨ ‘ਤੇ ਅੱਪਲੋਡ ਕਰਨ ਦੀ ਸ਼ੁਰੂਆਤ ਵੀ ਕੀਤੀ।
ਇਸ ਤੋਂ ਇਲਾਵਾ ਔਰਤਾਂ ਦੇ ਸਸ਼ਕਤੀਕਰਨ ਲਈ ਜ਼ਿਲ੍ਹਾ ਮਲੇਰਕੋਟਲਾ ਵਿੱਚ ਬੀਬੀਆਂ ਦੀ ਇਕ ਦੁਕਾਨ ਸਥਾਪਤ ਕੀਤੀ ਗਈ ਹੈ।ਇਸ ਦੁਕਾਨ ਵਿਚ ਔਰਤਾਂ ਆਪਣੇ ਘਰ ਦਾ ਬਣਿਆ ਸਮਾਨ ਵੇਚ ਕੇ ਆਰਥਿਕ ਤੌਰ ‘ਤੇ ਖੁਦ ਨੂੰ ਮਜ਼ਬੂਤ ਬਣਾ ਰਹੀਆਂ ਹਨ।ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਪੰਜਾਬ ਵਿਚ ਲੜਕੀਆਂ ਦੀ ਦਰ ਵਿਚ ਵਾਧਾ ਕਰਨ ਲਈ ਵੀ ਸੂਬਾ ਸਰਕਾਰ ਵੱਲੋਂ ਸਾਰਥਕ ਯਤਨ ਕੀਤੇ ਜਾ ਰਹੇ ਹਨ। ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਤਹਿਤ ਜਿੱਥੇ ਲੜਕੀਆਂ ਦੇ ਮਾਪਿਆਂ ਨੂੰ ਸਨਮਾਨਿਆ ਜਾ ਰਿਹਾ ਹੈ ਉੱਥੇ ਹੀ ਨਵਜੰਮੀਆਂ ਬੱਚੀਆਂ ਨੂੰ ਮੁੱਢਲੀ ਲੋੜੀਂਦੀ ਕਿੱਟਾਂ ਮੁਹੱਈਆਂ ਕਰਵਾਈਆ ਜਾ ਰਹੀਆਂ ਹਨ। ਕਾਬਿਲੇਗੌਰ ਹੈ ਕਿ ਰਜ਼ੀਆ ਸੁਲਤਾਨਾ ਨੇ ਖੁਦ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ 100 ਨਵਜੰਮੀਆਂ ਬੱਚੀਆਂ ਨੂੰ ਅਜਿਹੀਆਂ ਕਿੱਟਾਂ ਵੰਡੀਆਂ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡੀ.ਪੀ.ਐਸ. ਖਰਬੰਦਾ ਨੇ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਇਕ ਜਿੰਗਲ ਵੀ ਬਣਾਇਆ ਗਿਆ ਹੈ ਤਾਂ ਜੋ ਬੇਟੀਆਂ ਦੇ ਲਿੰਗ ਅਨੁਪਾਤ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਜਾਣਕਾਰੀ ਭਰਪੂਰ ਇਹ ਜਿੰਗਲ ਸਾਰੇ ਪੰਜਾਬ ਵਿਚ ਚਲਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...