ਹਾਲ ਹੀ ਵਿੱਚ ਭਾਰਤ ਸਰਕਾਰ ਵੱਲੋਂ ਸਵੱਛਤਾ ਸਰਵੇਖਣ 2022 ਦੇ ਨਤੀਜੇ ਐਲਾਨੇ ਗਏ ਹਨ। ਨਤੀਜਿਆਂ ਵਿੱਚ ਫਿਰੋਜ਼ਪੁਰ ਨਗਰ ਕੌਂਸਲ ਨੇ ਦੇਸ਼ ਭਰ ਵਿੱਚ 64ਵਾਂ ਅਤੇ ਪੰਜਾਬ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਅਬੋਹਰ ਨੇ ਦੂਜਾ। ਇਸ ‘ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਟਵੀਟ ਕਰ ਸਫਾਈ ਸੇਵਕਾਂ ਨੂੰ ਵਧਾਈ ਦਿਤੀ।

ਉਨ੍ਹਾਂ ਸਫ਼ਾਈ ਸੇਵਕਾਂ ਨੂੰ ਵਧਾਈ ਦਿੰਦਿਆਂ ਲਿਖਿਆ, ‘ਫ਼ਿਰੋਜ਼ਪੁਰ ਅਤੇ ਅਬੋਹਰ ਦੇ ਸਫ਼ਾਈ ਸੇਵਕਾਂ ਨੂੰ ਮੇਰੇ ਵੱਲੋਂ ਤਹਿ ਦਿਲੋਂ ਵਧਾਈ, ਜਿਨ੍ਹਾਂ ਨੇ ਆਪਣੀ ਮਿਹਨਤ ਦੇ ਬਲ ‘ਤੇ ਇਨ੍ਹਾਂ ਦੋਵਾਂ ਸ਼ਹਿਰਾਂ ਨੂੰ ਪੰਜਾਬ ਦੇ ਸਾਫ਼-ਸੁਥਰੇ ਸ਼ਹਿਰਾਂ ਚੋ ਪਹਿਲੇ ਸਥਾਨ ‘ਤੇ ਪਹੁੰਚਾਇਆ। ਹੁਣ ਸਾਡਾ ਅਗਲਾ ਟੀਚਾ ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਉਣ ਲਈ ਸਮੂਹਿਕ ਯਤਨ ਹੋਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਚੰਡੀਗੜ੍ਹ ਨੇ ਸਵੱਛ ਸਰਵੇਖਣ-2022 ਵਿੱਚ 12ਵਾਂ ਰੈਂਕ ਹਾਸਲ ਕੀਤਾ ਹੈ।ਸਵੱਛ ਸਰਵੇਖਣ ਸਬੰਧੀ ਇਹ ਸਰਵੇਖਣ ਦੇਸ਼ ਭਰ ਦੇ 4,354 ਸ਼ਹਿਰਾਂ ਵਿੱਚ ਕੀਤਾ ਗਿਆ ਸੀ। ਇੰਦੌਰ ਲਗਾਤਾਰ ਛੇਵੀਂ ਵਾਰ ਪਹਿਲੇ ਨੰਬਰ ‘ਤੇ ਆਇਆ ਹੈ। ਸਰਵੇਖਣ ਵਿੱਚ ਚੋਟੀ ਦੇ ਸ਼ਹਿਰਾਂ ਦਾ ਐਲਾਨ ਸ਼ਨੀਵਾਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਦੇਸ਼ ਦੇ ਰਾਸ਼ਟਰਪਤੀ ਮੁੱਖ ਮਹਿਮਾਨ ਸਨ।












