November 13, 2026, 7:26 am
----------- Advertisement -----------
HomeNewsLatest Newsਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ...

ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਤੇ ਲੋਕ ਸਫ਼ਲਤਾ ਦੀ ਨਵੀਂ ਇਬਾਰਤ ਲਿਖਣ ਲਈ ਕਾਹਲੇ: ਮੁੱਖ ਮੰਤਰੀ

Published on

----------- Advertisement -----------

ਰਾਜਕੋਟ (ਗੁਜਰਾਤ), 2 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਗੁਜਰਾਤ ਵਿੱਚ ਬਦਲਾਅ ਦੀਆਂ ਹਵਾਵਾਂ ਚੱਲ ਰਹੀਆਂ ਹਨ ਅਤੇ ਸੂਬੇ ਦੇ ਲੋਕ ਚੋਣਾਂ ਮਗਰੋਂ ਸਫ਼ਲਤਾ ਦੀਆਂ ਨਵੀਆਂ ਕਹਾਣੀਆਂ ਲਿਖਣਗੇ। ਗਊਆਂ ਦੀ ਸੰਭਾਲ ਦੀ ਗਰੰਟੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਗੁਜਰਾਤ ਦੇ ਲੋਕ ਵੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜਿਹੜੀਆਂ 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕ ਵੀ ਭੁਗਤ ਚੁੱਕੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਬੇਹੱਦ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਸਕੂਲਾਂ ਤੇ ਹਸਪਤਾਲਾਂ ਦੀ ਹਾਲਤ ਖ਼ਰਾਬ ਹੈ ਅਤੇ ਸੜਕਾਂ ਬਦਤਰ ਹਾਲਤ ਵਿੱਚ ਹਨ। 2022 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਵੀ ਇਹੋ ਹਾਲਾਤ ਸਨ। ਭਗਵੰਤ ਮਾਨ ਨੇ ਕਿਹਾ ਕਿ ਹਾਲਾਤ ਤਾਂ ਹੀ ਬਦਲ ਸਕਦੇ ਹਨ, ਜੇ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੱਤਾ ਵਿੱਚ ਆਏਗੀ।


ਕਾਂਗਰਸ ਤੇ ਭਾਜਪਾ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਕਿਹਾ ਕਿ ‘ਅਪਰੇਸ਼ਨ ਲੋਟਸ’ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਸੂਬਾਈ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਭਾਜਪਾ ਦੇ ਇਸ ਜਮਹੂਰੀਅਤ ਵਿਰੋਧੀ ਸਟੈਂਡ ਦੀ ਹਮਾਇਤ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਕਾਂਗਰਸ (ਆਈ) ਸੀ ਪਰ ਹੁਣ ਇਹ ਕਾਂਗਰਸ (ਭਾਜਪਾ) ਬਣ ਚੁੱਕੀ ਹੈ ਕਿਉਂਕਿ ਦੋਵਾਂ ਪਾਰਟੀਆਂ ਨੇ ਲੋਕਾਂ ਨੂੰ ਅਤੇ ਸੂਬੇ ਦੇ ਅਸਾਸਿਆਂ ਨੂੰ ਲੁੱਟਣ ਲਈ ਹੱਥ ਮਿਲਾ ਲਿਆ ਹੈ।
ਪੰਜਾਬ ਵਿੱਚ ਆਮ ਆਦਮੀ ਸਰਕਾਰ ਦੀਆਂ ਮਿਸਾਲੀ ਪਹਿਲਕਦਮੀਆਂ ਗਿਣਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਹਰੇਕ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫ਼ਤ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਕੁੱਲ 72.66 ਲੱਖ ਵਿੱਚੋਂ ਲਗਭਗ 50 ਲੱਖ ਘਰਾਂ ਨੂੰ ਸਤੰਬਰ ਮਹੀਨੇ ਦਾ ਬਿਜਲੀ ਦਾ ਬਿੱਲ ਜ਼ੀਰੋ ਆਇਆ ਹੈ, ਜੋ ਕੁੱਲ ਗਿਣਤੀ ਦਾ 68.81 ਫੀਸਦੀ ਬਣਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਪਿਛਲੇ ਛੇ ਮਹੀਨਿਆਂ ਵਿੱਚ ਹੁਣ ਤੱਕ 17 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਨੌਕਰੀਆਂ ਵਿੱਚ ਦਮਨਕਾਰੀ ਠੇਕੇਦਾਰੀ ਪ੍ਰਣਾਲੀ ਵਿਰੁੱਧ ਹੈ, ਜਿਸ ਕਾਰਨ ਸੂਬੇ ਵਿੱਚ 30 ਹਜ਼ਾਰ ਤੋਂ ਵੱਧ ਠੇਕੇ ਉਤੇ ਰੱਖੇ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਜਿਸ ਦੀ ਮਦਦ ਨਾਲ ਭ੍ਰਿਸ਼ਟ ਤੱਤਾਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਮਾਨਦਾਰ ਸਰਕਾਰ ਹੀ ਅਜਿਹੀਆਂ ਮਿਸਾਲੀ ਤੇ ਲੋਕ ਪੱਖੀ ਪਹਿਲਕਦਮੀਆਂ ਕਰ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਬੇਸਹਾਰਾ ਪਸ਼ੂਆਂ ਦੀ ਸਮੱਸਿਆ ਨਾਲ ਵਧੀਆ ਤਰੀਕੇ ਨਾਲ ਸਿੱਝਣ ਲਈ ਸੂਬਾ ਸਰਕਾਰ ਨੇ ਗਊ ਸੇਵਾ ਕਮਿਸ਼ਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਜਿੱਥੇ ਇਕ ਪਾਸੇ ਬੇਸਹਾਰਾ ਪਸ਼ੂਆਂ ਦੀ ਹਾਦਸਿਆਂ ਵਿੱਚ ਜਾਂਦੀ ਜਾਨ ਬਚਾਉਣਾ ਹੈ, ਉਥੇ ਦੂਜੇ ਪਾਸੇ ਗਊਆਂ ਦੀ ਸਾਂਭ-ਸੰਭਾਲ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਗਊਆਂ ਦੀ ਭਲਾਈ ਲਈ ਗਊ ਸੈੱਸ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...