ਚੰਡੀਗੜ੍ਹ : – ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸਾਥੀ ਦੀਪਕ ਟੀਨੂੰ ਦੇ ਪੁਲਿਸ ਹਿਰਾਸਤ ‘ਚੋਂ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਅਤੇ ਮਾਨ ਸਰਕਾਰ ਸ਼ੱਕ ਦੇ ਘੇਰੇ ‘ਚ ਆ ਗਈ ਹੈ। ਵਿਰੋਧੀ ਲਗਾਤਾਰ ਪ੍ਰਸ਼ਾਸਨ ਅਤੇ ਸਰਕਾਰ ਦੇ ਕੰਮਕਾਜ ‘ਤੇ ਸਵਾਲ ਚੁੱਕ ਰਹੇ ਹਨ। ਇਸ ਦੌਰਾਨ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਫੜਿਆ ਗਿਆ ਗੈਂਗਸਟਰ ਦੀਪਕ ਬੀਤੀ ਰਾਤ ਮਾਨਸਾ ਪੁਲਿਸ ਦੀ ਗ੍ਰਿਫ਼ਤ ‘ਚੋਂ ਫਰਾਰ ਹੋ ਗਿਆ। ਇਹ ਪੰਜਾਬ ਪੁਲਿਸ ਅਤੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਨੂੰ ਦਰਸਾਉਂਦਾ ਹੈ। ਪਰ ਇਸ ਦੌਰਾਨ ਬੇਫਿਕਰ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਵਿੱਚ ਗਰਬਾ ਖੇਡਣ ਵਿੱਚ ਰੁੱਝੇ ਹੋਏ ਹਨ।
----------- Advertisement -----------
ਦੀਪਕ ਟੀਨੂੰ ਦੇ ਫਰਾਰ ਹੋਣ ‘ਤੇ ਪ੍ਰਗਟ ਸਿੰਘ ਦਾ ਬਿਆਨ – ਬਿਨਾਂ ਪਰਵਾਹ ਕੀਤੇ ਗੁਜਰਾਤ ‘ਚ ਗਰਬਾ ਖੇਡ ਰਹੇ ਸੀ.ਐੱਮ. ਮਾਨ
Published on
----------- Advertisement -----------












