September 10, 2026, 11:22 pm
----------- Advertisement -----------
HomeNewsEntertainmentਧੀ ਵਾਮਿਕਾ ਨਾਲ ਪਾਰਕ 'ਚ ਮਸਤੀ ਕਰਨ ਪਹੁੰਚੀ ਅਨੁਸ਼ਕਾ ਸ਼ਰਮਾ, ਦੇਖੋ ਮਾਂ-ਧੀ...

ਧੀ ਵਾਮਿਕਾ ਨਾਲ ਪਾਰਕ ‘ਚ ਮਸਤੀ ਕਰਨ ਪਹੁੰਚੀ ਅਨੁਸ਼ਕਾ ਸ਼ਰਮਾ, ਦੇਖੋ ਮਾਂ-ਧੀ ਦਾ ਚੁਲਬੁਲਾ ਅੰਦਾਜ਼

Published on

----------- Advertisement -----------

ਮੁੰਬਈ: ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਯੂ.ਕੇ. ਚ ਹੈ। ਉੱਥੇ ਉਹ ਫਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ਤੋਂ ਇਲਾਵਾ ਅਦਾਕਾਰਾ ਬੇਟੀ ਵਾਮਿਕਾ ਕੋਹਲੀ ਨਾਲ ਵੀ ਕੁਆਲਿਟੀ ਟਾਈਮ ਬਤੀਤ ਕਰ ਰਹੀ ਹੈ। ਆਪਣੀ ਤਾਜ਼ਾ ਇੰਸਟਾਗ੍ਰਾਮ ਪੋਸਟ ਵਿੱਚ, ਅਭਿਨੇਤਰੀ ਨੇ ਆਪਣੀ ਧੀ ਨਾਲ ਆਊਟਿੰਗ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਉਹ ਬੇਟੀ ਵਾਮਿਕਾ ਕੋਹਲੀ ਨਾਲ ਪਾਰਕ ਵਿੱਚ ਗਈ ਹੈ। ਅਨੁਸ਼ਕਾ, ਜੋ ਆਪਣੀ ਆਉਣ ਵਾਲੀ ਫਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ, ਆਪਣੀ ਬੇਟੀ ਨਾਲ ਪਾਰਕ ਵਿੱਚ ਖੇਡ ਹੈ। ਅਨੁਸ਼ਕਾ ਸ਼ਰਮਾ ਨੂੰ ਇੱਕ ਕਿਤਾਬ ਦੇ ਰੂਪ ਵਿੱਚ ਬਣੀ ਇੱਕ ਵੱਡੀ ਕੰਧ ਦੇ ਪਿੱਛੇ ਤੁਰਦੇ ਹੋਏ ਦੇਖਿਆ ਜਾ ਸਕਦਾ ਹੈ, ਜਿਸ ਤੋਂ ਬਾਅਦ ਉਹ ਇੱਕ ਪਾਈਪ ਦੇ ਅੰਦਰੋਂ ਬਾਹਰ ਨਿਕਲਦੀ ਹੈ। ਵੀਡੀਓ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਮੈਂ ਆਪਣੀ ਛੋਟੀ ਬੇਟੀ ਨਾਲ ਪਲੇ ਡੇਟ ‘ਤੇ ਗਈ ਸੀ ਅਤੇ ਇਹ ਸਾਫ ਹੈ ਕਿ ਮੈਨੂੰ ਸਭ ਤੋਂ ਜ਼ਿਆਦਾ ਮਜ਼ਾ ਆਇਆ।’

ਵੀਡੀਓ ‘ਚ ਅਨੁਸ਼ਕਾ ਖੁਦ ਇਕ ਬੱਚੇ ਦੇ ਰੂਪ ‘ਚ ਨਜ਼ਰ ਆ ਰਹੀ ਹੈ। ਇਹ ਪੋਸਟ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਇਸ ਸਮੇਂ ਆਪਣੀ ਆਉਣ ਵਾਲੀ ਫਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ‘ਚ ਰੁੱਝੀ ਹੋਈ ਹੈ, ਜਿਸ ‘ਚ ਉਹ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ 2018 ਦੀ ‘ਜ਼ੀਰੋ’ ਤੋਂ ਬਾਅਦ ਕਿਸੇ ਵੀ ਫਿਲਮ ‘ਚ ਨਜ਼ਰ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...